ਮਾਨਸਾ: 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦਾ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਵੱਡੀ ਸੰਖਿਆ ਵਿਚ ਉਸ ਨੂੰ ਚਾਹੁਣ ਵਾਲੇ ਪ੍ਰਸੰਸਕ ਉਨ੍ਹਾਂ ਦੀ ਹਵੇਲੀ ਵਿੱਚ ਸਿੱਧੂ ਮੂਸੇ ਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ਸਾਂਝਾ ਕਰਨ ਦੇ ਲਈ ਪਹੁੰਚ ਰਹੇ ਹਨ, ਪਰ ਅੱਜ ਐਤਵਾਰ ਨੂੰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਹੋਣ ਦੇ ਬਾਅਦ ਵੀ ਵੱਡੀ ਸੰਖਿਆ ਵਿੱਚ ਲੋਕ ਉਨ੍ਹਾਂ ਦੀ ਹਵੇਲੀ fans reached the Sidhu Moose Wala house ਪਹੁੰਚੇ ਅਤੇ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ।
ਇਸ ਦੌਰਾਨ ਪਿੰਡ ਮੂਸਾ ਪਹੁੰਚੇ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕਾਂ ਨੂੰ ਸੰਬੋਧਨ ਕਰਦੇ ਹੋਏ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਨੇ ਹਵੇਲੀ ਪਹੁੰਚੇ ਅਤੇ ਪ੍ਰਸੰਸਕਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼ੋਸਲ ਮੀਡੀਆ ਉੱਤੇ ਚੈਨਲ ਬੋਲ ਰਹੇ ਹਨ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਡਰ ਦੇ ਕਾਰਨ ਵਿਦੇਸ਼ ਚਲੇ ਗਏ ਹਨ। ਜਦੋਂ ਕਿ ਉਹ ਆਪਣੇ ਕੰਮਕਾਜ ਦੇ ਸਿਲਸਿਲੇ ਵਿਚ ਵਿਦੇਸ਼ ਗਏ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਸੋਸ਼ਲ ਮੀਡੀਆ ਉੱਤੇ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਬਿਨ੍ਹਾਂ ਗੱਲ ਦੀ ਖ਼ਬਰਾਂ ਨਾ ਬਣਾਈਆਂ ਜਾਣ, ਪਰ ਵਾਰ-ਵਾਰ ਕਹਿਣ ਦੇ ਬਾਵਜੂਦ ਵੀ ਕੁਝ ਚੈਨਲ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾ ਰਹੇ ਹਨ ਅਤੇ ਆਪਣੇ ਮੁਨਾਫ਼ੇ ਦੇ ਲਈ ਅਜਿਹੇ ਟਾਈਟਲ ਦੇ ਕੇ ਜ਼ਿਆਦਾ ਲੋਕਾਂ ਨੂੰ ਖ਼ਬਰ ਦਿਖਾਉਣ ਦੇ ਲਈ ਅਜਿਹਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਆਪਣਾ ਕੰਮਕਾਰ ਕਰ ਰਹੇ ਹਨ ਅਤੇ ਇਨਸਾਫ਼ ਲੈਣ ਤੋਂ ਸਾਨੂੰ ਕੋਈ ਨਹੀਂ ਰੋਕ ਸਕਦਾ, ਕਿਉਂਕਿ ਇਹ ਇੱਕ ਬਹੁਤ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇ ਵਾਲਾ ਇੱਕ ਚੰਗੀ ਸੋਚ ਰੱਖਣ ਵਾਲਾ ਅਤੇ ਹਰ ਕਿਸੇ ਦਾ ਭਲਾ ਚਾਹੁਣ ਵਾਲਾ ਇਨਸਾਨ ਸੀ। ਉਨ੍ਹਾਂ ਕਿਹਾ ਕਿ ਬੇਸ਼ੱਕ ਪੁਲਿਸ ਨੇ ਕਤਲ ਟਾਪੂਆਂ ਵਾਲੇ ਸਾਰੇ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਪਰ ਇਸ ਕਤਲ ਦੀ ਸਾਜ਼ਿਸ਼ ਰਚਣ ਵਾਲੇ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਚੋਂ ਫ਼ਰਾਰ ਹਨ, ਕਿਉਂਕਿ ਪਕੜੇ ਗਏ ਸਾਰੇ ਲੋਕ ਕਿਰਾਏ ਤੇ ਬੁਲਾਏ ਗਏ ਸਨ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਫਰਾਰ ਦੋਸ਼ੀਆਂ ਨੂੰ ਜਲਦ ਹੀ ਪਕੜ ਲਿਆ ਜਾਵੇਗਾ, ਜਿਸ ਦੀ ਉਹ ਉਡੀਕ ਕਰ ਰਹੇ ਹਨ ਅਤੇ ਇਸ ਤੋਂ ਬਾਅਦ ਅਗਲਾ ਪ੍ਰੋਗਰਾਮ ਦਿੱਤਾ ਜਾਵੇਗਾ।
ਸਿੱਧੂ ਮੂਸੇ ਵਾਲਾ ਦੇ ਪਰਿਵਾਰ ਦੇ ਕਰੀਬੀ ਸੁਖਪਾਲ ਸਿੰਘ ਅਤੇ ਕੁਲਦੀਪ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ 125 ਦੇਸ਼ਾਂ ਵਿੱਚ ਬਿਖਰੇ ਕਾਰੋਬਾਰ ਨੂੰ ਸਮੇਟਣ ਦੇ ਲਈ ਉਨ੍ਹਾਂ ਦੇ ਮਾਤਾ ਪਿਤਾ ਕੁਝ ਦਿਨਾਂ ਦੇ ਲਈ ਵਿਦੇਸ਼ ਗਏ ਹਨ ਜੋ ਜਲਦ ਹੀ ਵਾਪਸ ਸਾਡੇ ਵਿੱਚ ਆਉਣਗੇ। ਕਿਉਂਕਿ ਉਹ ਜਾਣਾ ਨਹੀਂ ਚਾਹੁੰਦੇ ਸਨ, ਪਰ ਕੰਮਕਾਰ ਦੇ ਕਾਰਨ ਉਨ੍ਹਾਂ ਨੂੰ ਜਾਣਾ ਪਿਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਬੇਖ਼ੌਫ਼ ਬੋਲਦਾ ਸੀ ਅਤੇ ਗੀਤ ਗਾਉਂਦਾ ਸੀ, ਇਹੀ ਗੱਲ ਕੁਝ ਕਲਾਕਾਰਾਂ ਦੇ ਰਾਸ ਨਹੀਂ ਆਈ।
ਉਨ੍ਹਾਂ ਕਿਹਾ ਕਿ ਇਹ ਲੜਾਈ ਇਕੱਲੇ ਸਿੱਧੂ ਪਰਿਵਾਰ ਦੀ ਨਹੀਂ ਬਲਕਿ ਪੂਰੀ ਦੁਨੀਆਂ ਦੀ ਹੈ, ਜਿੱਥੇ ਸਿੱਧੂ ਮੂਸੇ ਵਾਲਾ ਦੇ ਪਿਤਾ ਬਾਪੂ ਵੀ ਲੜ ਰਹੇ ਹਨ ਅਤੇ ਸਿੱਧੂ ਦੀ ਪੂਰੀ ਟੀਮ ਵੀ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਧੂ ਮੂਸੇ ਵਾਲਾ ਦੇ ਪਰਿਵਾਰ ਨੂੰ ਧਮਕੀਆਂ ਆ ਰਹੀਆਂ ਹਨ ਅਤੇ ਅੱਜ ਵੀ ਸਕਿਓਰਿਟੀ ਲੀਕ ਹੋ ਰਹੀ ਹੈ, ਕਿਉਂਕਿ ਅੱਜ ਵੀ ਉਨ੍ਹਾਂ ਦੀ ਰੈਕੀ ਹੋ ਰਹੀ ਹੈ ਉਹ ਕਿੱਥੇ ਕਿੱਥੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਕਜੁੱਟ ਹੋ ਕੇ ਇਸ ਲੜਾਈ ਵਿਚ ਸਿੱਧੂ ਨੂੰ ਇਨਸਾਫ਼ ਦਿਵਾਉਣ ਦੇ ਲਈ ਲੜਦੇ ਰਹਾਂਗੇ।
ਇਹ ਵੀ ਪੜੋ:- ਡੇਰਾ ਬਿਆਸ ਕੋਲ ਖੂਨੀ ਝੜਪ, ਡੇਰਾ ਬਿਆਸ ਸਮਰਥਕਾਂ ਤੇ ਨਿਹੰਗ ਸਿੰਘਾਂ ਵਿਚਕਾਰ ਝੜਪ, ਕਈ ਜ਼ਖਮੀ