ਮਾਨਸਾ: ਖੇਤੀ ਕਾਨੂੰਨਾਂ ਦੇ ਖਿਲਾਫ਼ ਤੇ ਆਪਣੀ ਹੋਂਦ ਦੀ ਲੜਾਈ ਲੜ੍ਹ ਰਹੇ ਕਿਸਾਨਾਂ ਨੂੰ ਕਿਸੇ ਚੀਜ਼ ਦੀ ਕਮੀ ਨਾ ਆਵੇ। ਇਸ ਦੇ ਤਹਿਤ ਸਥਾਨਿਕ ਸਾਈਕਲ ਗਰੁੱਪ ਨੇ ਕੜਾਕੇ ਦੀ ਠੰਢ 'ਚ ਅੰਦੋਲਨ ਕਰ ਰਹੇ ਕਿਸਾਨਾਂ ਲਈ 2 ਟਰੱਕ ਲੱਕੜਾਂ ਤੇ 50 ਮਸ਼ੀਨਾਂ ਗੀਜ਼ਰ ਦੀਆਂ ਦਿੱਲੀ ਸਰਹੱਦ 'ਤੇ ਭੇਜੀਆਂ।
ਸਾਰੇ ਵਰਗਾਂ ਦੀ ਲੜਾਈ
ਇਸ ਗਰੁੱਪ ਦੇ ਮੈਂਬਰਾ ਦਾ ਕਹਿਣਾ ਹੈ ਕਿ ਇਹ ਸਿਰਫ਼ ਕਿਸਾਨਾਂ ਦੀ ਲੜਾਈ ਨਹੀਂ ਹੈ ਇਹ ਸਾਰੇ ਵਰਗਾਂ ਦੀ ਲੜਾਈ ਹੈ। ਇਸ ਬਾਰੇ ਗੱਲ ਕਰਦੇ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਚੀਜ਼ ਦੀ ਕਮੀ ਨਹੀਂ ਆਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ਾਂ ਵਿਦੇਸ਼ਾਂ ਤੋਂ ਇਸ ਅੰਦੋਲਨ ਨੂੰ ਹਿਮਾਇਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਹੌਂਸਲਾਂ ਟੁੱਟਣਾ ਨਹੀਂ ਚਾਹੀਦਾ।
ਲੋਕਾਂ ਨੂੰ ਜਾਗਰੂਕ ਕਰਨ ਲਈ ਕੀਤੀ ਗਈ ਰੈਲੀ
ਗਰੁੱਪ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਪਹਿਲੇ ਦਿਨ ਤੋਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਅਸੀ ਜ਼ਿਲ੍ਹੇ 'ਚ ਸਾਈਕਲ ਰੈਲੀ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਅਸੀ ਸਾਰੇ ਮਿਲ ਇਹ ਯਕੀਨੀ ਬਣਾਵਾਂਗੇ ਕਿ ਕਿਸਾਨਾਂ ਨੂੰ ਕਿਸੇ ਚੀਜ਼ ਦੀ ਕਮੀ ਨਾ ਆਵੇ।