ਮਾਨਸਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿੱਚ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਲਗਾਤਾਰ ਕਿਸਾਨ ਹਿੱਸਾ ਲੈ ਰਹੇ ਹਨ। ਸਰਦੀ ਦੀਆਂ ਰਾਤਾਂ ਵਿੱਚ ਵੀ ਕਿਸਾਨਾਂ ਲਈ ਅੰਦੋਲਨ ਜਾਰੀ ਰੱਖਿਆ ਤੇ ਜਿਵੇਂ ਹੀ ਗਰਮੀ ਸ਼ੁਰੂ ਹੋ ਰਹੀ ਹੈ ਤਾਂ ਕਿਸਾਨਾਂ ਨੇ ਆਪਣੀਆਂ ਟਰਾਲੀਆਂ ਨੂੰ ਗਰਮੀ ਦੇ ਲਈ ਤਿਆਰ ਕੀਤਾ ਹੈ।
ਇਨ੍ਹਾਂ ਟਰਾਲੀਆਂ ਵਿੱਚ ਹਰ ਸੁਵਿਧਾ ਉਪਲੱਬਧ ਹੈ ਤਾਂ ਕਿ ਕਿਸਾਨਾਂ ਨੂੰ ਗਰਮੀ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣੇ ਨਾ ਕਰਨਾ ਪਵੇ। ਪਿੰਡ ਬੁਰਜ ਢਿੱਲਵਾਂ ਦੇ ਕਿਸਾਨਾਂ ਨੇ ਟਰਾਲੀ ਤਿਆਰ ਕੀਤੀ ਹੈ, ਜਿਸ ਵਿੱਚ ਹਰ ਸੁਵਿਧਾ ਉਪਲੱਬਧ ਹੈ, ਪਾਣੀ, ਪੱਖੇ ਸੌਣ ਦੇ ਲਈ ਗਧਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਟਰਾਲੀ ਵਿੱਚ ਇੱਕ ਸਮੇਂ 30 ਕਿਸਾਨ ਆਰਾਮ ਕਰ ਸਕਦੇ ਹਨ।
ਪਿੰਡ ਬੁਰਜ ਢਿੱਲਵਾਂ ਦੇ ਕਿਸਾਨ ਹਰਪ੍ਰੀਤ ਸਿੰਘ ਇੰਦਰਜੀਤ ਸਿੰਘ ਅਤੇ ਕੁਲਬੀਰ ਸਿੰਘ ਨੂੰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚੋਂ ਵੀ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਪਹੁੰਚ ਕੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ, ਜਿਸ ਲਈ ਪਿੰਡ ਦੇ ਕਿਸਾਨਾਂ ਵੱਲੋਂ ਇੱਕ ਟਰਾਲੀ ਤਿਆਰ ਕੀਤੀ ਗਈ ਹੈ, ਜਿਸ ਵਿੱਚ ਹਰ ਸੁਵਿਧਾ ਉਪਲੱਬਧ ਹੈ। ਉਨ੍ਹਾਂ ਦੱਸਿਆ ਕਿ ਇਸ ਟਰਾਲੀ ਵਿੱਚ ਪੀਣ ਲਈ ਪਾਣੀ ਪੱਖੇ ਸੌਣ ਲਈ ਗੱਦੇ ਅਤੇ ਲੰਗਰ ਦਾ ਪ੍ਰਬੰਧ ਇਸੇ ਟਰਾਲੀ ਵਿੱਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇਣ ਮੌਕੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਇਸ ਟਰਾਲੀ ਵਿੱਚ ਇੱਕ ਸਮੇਂ 30 ਕਿਸਾਨ ਆਰਾਮ ਕਰ ਸਕਦੇ ਹਨ।
ਇਹ ਵੀ ਪੜ੍ਹੋ: ਸੰਖੇਪ ਬੀਮਾਰੀ ਤੋਂ ਬਾਅਦ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਜੋ ਵੀ ਕਿਸਾਨ ਦਿੱਲੀ ਜਾਣਗੇ ਅੱਗੇ ਕਣਕ ਦੀ ਵਾਢੀ ਆ ਰਹੀ ਹੈ ਅਤੇ ਉਹ ਆਪਣੇ ਪਿੰਡ ਦੇ ਕਿਸੇ ਵੀ ਕਿਸਾਨ ਦੀ ਕਣਕ ਖੇਤਾਂ ਵਿੱਚ ਨਹੀਂ ਰਹਿਣ ਦੇਣਗੇ ਅਤੇ ਉਨ੍ਹਾਂ ਦੀ ਕਣਕ ਦੀ ਕਟਾਈ ਕਰਕੇ ਤੂੜੀ ਅਤੇ ਕਣਕ ਨੂੰ ਘਰ ਵਿੱਚ ਸੰਭਾਲ ਦੇਣਗੇ। ਉਨ੍ਹਾਂ ਹੋਰ ਵੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਆਦਾ ਤੋਂ ਜ਼ਿਆਦਾ ਕਿਸਾਨ ਦਿੱਲੀ ਵਿੱਚ ਪਹੁੰਚਣ ਤਾਂ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।