ETV Bharat / state

ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪਰੇਸ਼ਾਨ ਕਿਸਾਨ ਨੇ ਚੁੱਕਿਆ ਦਿਲ-ਦਹਿਲਾ ਦੇਣ ਵਾਲਾ ਕਦਮ - heartbreaking

ਮਾਲਵਾ ਖੇਤਰ ਵਿੱਚ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ (Pink worm) ਦੇ ਹੋਏ ਹਮਲੇ ਕਾਰਨ ਕਿਸਾਨ ਨਿੱਤ-ਦਿਨ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਕਿਸਾਨ ਆਪਣੀ ਖ਼ਰਾਬ ਹੋ ਚੁੱਕੀ ਨਰਮੇ ਦੀ ਫਸਲ ਨੂੰ ਦੇਖ ਕੇ ਚਿੰਤਾ ਵਿਚ ਡੁੱਬੇ ਹੋਏ ਹਨ ਜਿਸਦੇ ਚੱਲਦੇ ਕਿਸਾਨ ਖੌਫਨਾਕ ਕਦਮ ਚੁੱਕਣ ਦੇ ਲਈ ਵੀ ਮਜ਼ਬੂਰ ਹੋ ਰਹੇ ਹਨ।

ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪਰੇਸ਼ਾਨ ਕਿਸਾਨ ਨੇ ਚੁੱਕਿਆ ਦਿਲ-ਦਹਿਲਾ ਦੇਣ ਵਾਲਾ ਕਦਮ

author img

By

Published : Sep 27, 2021, 10:00 PM IST

ਮਾਨਸਾ: ਮਾਮਲਾ ਮਾਨਸਾ ਜ਼ਿਲ੍ਹੇ ਦੇ ਪਿੰਡ ਖਿਆਲਾ ਕਲਾਂ ਦਾ ਸਾਹਮਣੇ ਆਇਆ ਜਿੱਥੇ ਨੌਜਵਾਨ ਕਿਸਾਨ ਵੱਲੋਂ ਆਪਣੇ ਨਰਮੇ ਦੀ ਖ਼ਰਾਬ ਹੋ ਚੁੱਕੀ ਫਸਲ ਨੂੰ ਦੇਖ ਕੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੋ ਕਨਾਲ ਜ਼ਮੀਨ ਦਾ ਮਾਲਿਕ ਸੀ ਜਦੋਂ ਕਿ ਅੱਠ ਏਕੜ ਜ਼ਮੀਨ ਠੇਕੇ ‘ਤੇ ਲੈ ਕੇ ਨਰਮੇ ਦੀ ਫਸਲ ਦੀ ਬਿਜਾਈ ਕੀਤੀ ਗਈ ਸੀ। ਕਿਸਾਨ ਦੀ ਨਰਮੇ ਦੀ ਫਸਲ ਖ਼ਰਾਬ ਹੋ ਗਈ ਜਿਸ ਕਾਰਨ ਕਿਸਾਨ ਨੇ ਮੌਤ ਨੂੰ ਗਲੇ ਲਗਾ ਲਿਆ। ਪੁਲਿਸ ਵੱਲੋਂ 174 ਦੀ ਕਾਰਵਾਈ ਕਰ ਲਾਸ਼ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।
ਮ੍ਰਿਤਕ ਕਿਸਾਨ ਰਜਿੰਦਰ ਸਿੰਘ ਦੇ ਪਿਤਾ ਨਾਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਦੋ ਕਨਾਲ ਜ਼ਮੀਨ ਹੈ ਜਦੋਂਕਿ ਅੱਠ ਏਕੜ ਜ਼ਮੀਨ ਉਨ੍ਹਾਂ ਨੇ ਠੇਕੇ ‘ਤੇ ਲੈ ਕੇ ਨਰਮੇ ਦੀ ਬਿਜਾਈ ਕੀਤੀ ਸੀ ਜੋ ਕਿ 55 ਹਜ਼ਾਰ ਰੁਪਏ ਪ੍ਰਤੀ ਏਕੜ ਠੇਕੇ ‘ਤੇ ਜ਼ਮੀਨ ਲਈ ਗਈ ਸੀ। ਕਿਸਾਨ ਨੇ ਦੱਸਿਆ ਹੈ ਕਿ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਪੈਣ ਕਾਰਨ ਉਨ੍ਹਾਂ ਦੇ ਛੋਟੇ ਬੇਟੇ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸਿਰ ਆੜ੍ਹਤੀਏ ਦਾ ਅੱਠ ਲੱਖ ਰੁਪਏ ਕਰਜ਼ਾ ਹੈ ਜਦੋਂ ਕਿ ਬੈਂਕ ਦਾ ਕੋਈ ਵੀ ਉਨ੍ਹਾਂ ਨੇ ਕਰਜ਼ ਨਹੀਂ ਦੇਣਾ।

ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਪਰੇਸ਼ਾਨ ਕਿਸਾਨ ਨੇ ਚੁੱਕਿਆ ਦਿਲ-ਦਹਿਲਾ ਦੇਣ ਵਾਲਾ ਕਦਮ
ਪਿੰਡ ਖਿਆਲਾ ਕਲਾਂ ਦੇ ਪੰਚ ਜਗਸੀਰ ਸਿੰਘ ਅਤੇ ਸਰਦੂਲ ਸਿੰਘ ਨੇ ਦੱਸਿਆ ਕਿ ਰਾਜਿੰਦਰ ਸਿੰਘ 27 ਸਾਲਾ ਨੌਜਵਾਨ ਸੀ ਅਤੇ ਇਹ ਦੋ ਭਰਾ ਹਨ ਤੇ ਦੋ ਕਨਾਲ ਇਨ੍ਹਾਂ ਕੋਲ ਜ਼ਮੀਨ ਹੈ। ਉਨ੍ਹਾਂ ਦੱਸਿਆ ਕਿ ਅੱਠ ਏਕੜ ਜ਼ਮੀਨ ਇਨ੍ਹਾਂ ਨੇ ਠੇਕੇ ‘ਤੇ ਲੈ ਕੇ ਨਰਮੇ ਦੀ ਬਿਜਾਈ ਕੀਤੀ ਸੀ ਅਤੇ ਹੁਣ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ਪੈਣ ਕਾਰਨ ਰਾਜਿੰਦਰ ਸਿੰਘ ਪਰੇਸ਼ਾਨ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਆਪਣੇ ਨਰਮੇ ਦੀ ਫਸਲ ‘ਤੇ ਕੀਟਨਾਸ਼ਕ ਦਵਾਈ ਛਿੜਕਣ ਤੋਂ ਬਾਅਦ ਸ਼ਾਮ ਨੂੰ ਖ਼ੁਦ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦੇ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

ਓਧਰ ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਪਿੰਡ ਖਿਆਲਾ ਕਲਾਂ ਦੇ ਨੌਜਵਾਨਾਂ ਰਜਿੰਦਰ ਸਿਘ ਨੇ ਖੁਦਕੁਸ਼ੀ ਕਰ ਲਈ ਹੈ ਜਿਸ ਦੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਅਤੇ ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਨਾਹਰ ਸਿੰਘ ਦੇ ਬਿਆਨਾਂ ‘ਤੇ ਇੱਕ ਸੌ ਚਹੱਤਰ ਦੀ ਕਾਰਵਾਈ ਅਮਲ ਵਿਚ ਲਿਆਂਦੀ ਹੈ।
ਇਹ ਵੀ ਪੜ੍ਹੋ:ਮਾਈਨਿੰਗ ਪਾਲਿਸੀ ਨੂੰ ਲੈ ਕੇ ਸਵਾਲਾਂ ‘ਚ ਘਿਰੀ ਚੰਨੀ ਸਰਕਾਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.