ਮਾਨਸਾ: ਸ਼ਹਿਰ ’ਚ ਅਵਾਰਾ ਕੁੱਤਿਆ ਦਾ ਆਤੰਕ ਵਧਦਾ ਹੀ ਜਾ ਰਿਹਾ ਹੈ। ਤਾਜ਼ਾ ਮਾਮਲਾ ਸ਼ਹਿਰ ਦੇ ਵਾਰਡ ਨੰਬਰ 25 ਤੋਂ ਸਾਹਮਣੇ ਆਇਆ ਹੈ ਜਿੱਥੇ ਅਵਾਰਾ ਕੁੱਤਿਆਂ ਨੇ ਇੱਕ ਢਾਈ ਸਾਲਾਂ ਮਾਸੂਮ ਬੱਚੀ ’ਤੇ ਹਮਲਾ ਕਰ ਉਸ ਨੂੰ ਮੌਤ ਦੇ ਘਾਟ (Two and a half year old girl killed by a stray dog) ਉਤਾਰ ਦਿੱਤਾ। ਇਸ ਮਾਮਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਮਾਨਸਾ ਸ਼ਹਿਰ ਦੇ ਹਸਪਤਾਲ ’ਚ ਸੁਧਾਰ ਦੀ ਮੰਗ ਕੀਤੀ ਹੈ।
ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਘਰ ਅੱਗੇ ਗਲੀ ਵਿੱਚ ਖੇਡ ਰਹੀ ਸੀ ਅਤੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਬੱਚੀ ’ਤੇ ਹਮਲਾ ਕਰ ਦਿੱਤਾ। ਜਿਸ ਵਿੱਚ ਬੱਚੀ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਈ। ਜਿਸ ਨੂੰ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਬੱਚੀ ਨੂੰ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਕਰ ਦਿੱਤਾ ਗਿਆ ਪਰ ਰਸਤੇ ’ਚ ਹੀ ਬੱਚੀ ਦੀ ਮੌਤ ਹੋ ਗਈ।
ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਇੱਥੇ ਅਵਾਰਾ ਕੁੱਤਿਆ ਦੀ ਪਰੇਸ਼ਾਨੀ ਕਾਫੀ ਜਿਆਦਾ ਹੈ। ਸਰਕਾਰ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਕਿਉਂਕਿ ਜੋ ਉਨ੍ਹਾਂ ਦੇ ਨਾਲ ਹੋਇਆ ਕਿਸੇ ਹੋਰ ਪਰਿਵਾਰ ਦੇ ਨਾਲ ਹੋਏ। ਨਾਲ ਹੀ ਪੀੜਤ ਪਰਿਵਾਰ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਨਾਲ ਹੀ ਪਰਿਵਾਰ ਪਰਿਵਾਰ ਨੇ ਕਿਹਾ ਕਿ ਸ਼ਹਿਰ ਦੇ ਹਸਪਤਾਲ ਚ ਸੁਧਾਰ ਦੀ ਲੋੜ ਹੈ ਕਿਉਂਕਿ ਜੇਕਰ ਸਰਕਾਰੀ ਹਸਪਤਾਲ ਚ ਇਲਾਜ ਸਮੇਂ ਸਿਰ ਹੋ ਜਾਂਦਾ ਤਾਂ ਬੱਚੀ ਨੂੰ ਬਚਾਇਆ ਜਾ ਸਕਦਾ ਸੀ।
ਉੱਥੇ ਹੀ ਦੂਜੇ ਪਾਸੇ ਇਲਾਕੇ ਦੇ ਕੌਂਸਲਰ ਕ੍ਰਿਸ਼ਨ ਸਿੰਘ ਨੇ ਕਿਹਾ ਕਿ ਗਰੀਬ ਪਰਿਵਾਰ ਆਪਣੇ ਘਰ ਦਾ ਗੁਜਾਰਾ ਬਹੁਤ ਹੀ ਔਖੇ ਹੋ ਕੇ ਚਲਾਉਂਦਾ ਹੈ। ਪਰਿਵਾਰ ਨਾਲ ਜੋ ਵਾਪਰਿਆ ਉਹ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕਰਦੇ ਹੋਏ ਗਰੀਬ ਪਰਿਵਾਰ ਲਈ ਮੁਆਵਜੇ ਦੀ ਮੰਗ ਕੀਤੀ ਹੈ।
ਇਹ ਵੀ ਪੜੋ: ਰਾਜ ਸਭਾ ਵਿੱਚ ਭੇਜੇ ਮੈਂਬਰਾਂ ਨੂੰ ਲੈ ਕੇ ਮਾਨ ਸਰਕਾਰ ਖ਼ਿਲਾਫ਼ ਧਰਨਾ