ਮਾਨਸਾ: ਸਥਾਨਕ ਪੁਲਿਸ ਨੇ ਨਸ਼ੇ ਦੇ ਵਿਰੁੱਧ ਇੱਕ ਮੁਹਿੰਮ ਵਿੱਢੀ ਹੈ ਜਿਸ ਦੇ ਤਹਿਤ ਉਨ੍ਹਾਂ ਨੇ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਦੋਵੇਂ ਮੁਲਜ਼ਮਾਂ ਦੀ ਪਛਾਣ ਜਗਸੀਰ ਸਿੰਘ ਤੇ ਹੰਸ ਰਾਜ ਵਜੋਂ ਹੋਈ ਹੈ।
ਨਸ਼ੀਲੇ ਕੈਪਸੂਲ ਹੋਏ ਬਰਾਮਦ
ਮੁਹਿੰਮ 'ਚ ਪੁਲਿਸ ਨੂੰ ਸਫ਼ਲਤਾ ਮਿਲੀ ਹੈ ਤੇ ਉਨ੍ਹਾਂ ਨੇ 2 ਵਿਅਕਤੀਆਂ ਕੋਲੋਂ 500 ਨਸ਼ੀਲੇ ਕੈਪਸੂਲ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁਲਜ਼ਮਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਪੁਲਿਸ ਕਬਜ਼ੇ ਵਿੱਚ ਲਿਆ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਨਾਲ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਮੁਕੱਦਮੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।