ਮਾਨਸਾ: ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਦੇ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਹਾਸਲ ਕਰਨ ਦੀ ਯੋਜਨਾ ਮਾਨਸਾ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਵੱਲੋਂ ਸ਼ੁਰੂ ਕੀਤੀ ਗਈ। ਇਸ ਮੌਕੇ ਉਨ੍ਹਾਂ ਸਬੰਧਤ ਲਾਭਪਾਤਰੀਆਂ ਨੂੰ ਡਿਜੀਟਲ ਰਾਸ਼ਨ ਕਾਰਡ ਤਕਸੀਮ ਕੀਤੇ।
ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਕਾਂਗੜ ਨੇ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਇੱਕ ਲੱਖ ਤੋਂ ਵੱਧ ਪਰਿਵਾਰ ਅਤੇ ਚਾਰ ਲੱਖ ਤੋਂ ਵੱਧ ਲਾਭਪਾਤਰੀ ਇਸ ਯੋਜਨਾ ਦਾ ਲਾਭ ਲੈ ਸਕਣਗੇ। ਕੌਮੀ ਖ਼ੁਰਾਕ ਸੁਰੱਖਿਆ ਐਕਟ 2013 ਦੇ ਤਹਿਤ ਪੰਜਾਬ ਸਰਕਾਰ ਵੱਲੋਂ ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਮਾਨਸਾ ਵਿੱਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਦੇ ਕੇ ਇਸ ਸਕੀਮ ਦੇ ਨਾਲ ਜੋੜਿਆ ਗਿਆ ਹੈ।
ਸਕੀਮ ਦੇ ਬਾਰੇ ਗੱਲ ਕਰਦੇ ਹੋਏ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਰਾਸ਼ਨ ਡਿਪੂਆਂ 'ਤੇ ਮਿਲਣ ਵਾਲੇ ਰਾਸ਼ਨ ਵਿੱਚ ਘਪਲੇਬਾਜ਼ੀ ਸਾਹਮਣੇ ਆਈ ਸੀ ਅਤੇ ਲਾਭਪਾਤਰੀਆਂ ਨੂੰ ਸਹੀ ਤਰ੍ਹਾਂ ਨਾਲ ਰਾਸ਼ਨ ਨਹੀਂ ਮਿਲ ਰਿਹਾ ਸੀ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਇਸ ਸਮਾਰਟ ਰਾਸ਼ਨ ਕਾਰਡ ਦੇ ਰਾਹੀਂ ਲਾਭਪਾਤਰੀ ਪੂਰੇ ਪੰਜਾਬ ਵਿੱਚ ਕਿਸੇ ਵੀ ਥਾਂ ਤੋਂ ਰਾਸ਼ਨ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਵਿੱਚ ਕੁੱਲ ਇੱਕ ਲੱਖ ਤੋਂ ਜ਼ਿਆਦਾ ਪਰਿਵਾਰਾਂ ਅਤੇ ਚਾਰ ਲੱਖ ਤੋਂ ਜ਼ਿਆਦਾ ਲਾਭਪਾਤਰੀਆਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।