ETV Bharat / state

ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੀ ਬੇਰੁਜ਼ਗਾਰੀ

author img

By

Published : Jul 1, 2020, 5:15 PM IST

ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਕੋਵਿਡ ਕੇਅਰ ਸੈਂਟਰਾਂ ਵਿੱਚ ਸਟਾਫ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ, ਪਰ ਇਸ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਕਿੰਨੀਆਂ ਅਸਾਮੀਆਂ ਕੱਢੀਆਂ ਗਈਆਂ ਹਨ, ਜਿਸ ਕਰਕੇ ਪੰਜਾਬ ਭਰ ਦੇ ਵਿੱਚ ਹਜ਼ਾਰਾਂ ਬੇਰੁਜ਼ਗਾਰ ਮੁੰਡੇ-ਕੁੜੀਆਂ ਇੰਟਰਵਿਊ ਦੇਣ ਦੇ ਲਈ ਪਹੁੰਚੇ।

Unemployment in Punjab
ਪੰਜਾਬ ਦੀ ਨੌਜਵਾਨੀ ਨੂੰ ਘੁਣ ਵਾਂਗ ਖਾ ਰਹੀ ਬੇਰੁਜ਼ਗਾਰੀ

ਮਾਨਸਾ: ਸਿਹਤ ਵਿਭਾਗ ਵੱਲੋਂ ਕੋਰੋਨਾ ਦੇ ਮੱਦੇਨਜ਼ਰ ਕੋਵਿਡ ਕੇਅਰ ਸੈਂਟਰਾਂ ਵਿੱਚ ਸਟਾਫ ਨਰਸਾਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ, ਜਿਸ ਦੀ ਇੰਟਰਵਿਊ ਦੇਣ ਦੇ ਲਈ ਮੰਗਲਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਬੇਰੁਜ਼ਗਾਰ ਮੁੰਡੇ ਕੁੜੀਆਂ ਮਾਨਸਾ ਪੁੱਜੇ।

ਇਸ ਮੌਕੇ ਇੰਟਰਵਿਊ ਦੇਣ ਦੇ ਲਈ ਆਏ ਉਮੀਦਵਾਰਾਂ ਨੇ ਕਿਹਾ ਕਿ ਉਹ ਸਟਾਫ ਨਰਸ ਦੇ ਲਈ ਇੰਟਰਵਿਊ ਦੇਣ ਦੇ ਲਈ ਆਏ ਹਨ ਪਰ ਇੱਥੇ ਸਰਕਾਰ ਵੱਲੋਂ ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਉਸ ਵਿੱਚ ਅਸਾਮੀਆਂ ਦੀ ਗਿਣਤੀ ਨਹੀਂ ਦੱਸੀ ਗਈ, ਜਿਸ ਦੇ ਕਾਰਨ ਪੰਜਾਬ ਭਰ ਦੇ ਵਿੱਚ ਹਜ਼ਾਰਾਂ ਬੇਰੁਜ਼ਗਾਰ ਮੁੰਡੇ ਕੁੜੀਆਂ ਇੰਟਰਵਿਊ ਦੇਣ ਦੇ ਲਈ ਪਹੁੰਚੇ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇੱਥੇ ਕਿਸੇ ਤਰ੍ਹਾਂ ਦੇ ਕੋਈ ਯੋਗ ਪ੍ਰਬੰਧ ਨਹੀਂ ਕੀਤੇ ਗਏ। ਉਮੀਦਵਾਰਾਂ ਨੇ ਕਿਹਾ ਕਿ ਅਸਾਮੀਆਂ ਦੀ ਗਿਣਤੀ ਇਸ਼ਤਿਹਾਰ 'ਚ ਸਰਕਾਰ ਨੂੰ ਦੱਸਣੀ ਚਾਹੀਦੀ ਸੀ।

ਉੱਥੇ ਹੀ ਜੇਕਰ ਪੰਜਾਬ ਵਿੱਚ ਬੇਰੁਜ਼ਗਾਰੀ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਇਸ ਵੇਲੇ 50 ਲੱਖ ਤੋਂ ਜ਼ਿਆਦਾ ਨੌਜਵਾਨ ਬੇਰੁਜ਼ਗਾਰ ਹਨ ਅਤੇ 15 ਤੋਂ 29 ਸਾਲਾਂ ਦੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦੀ ਦਰ ਦੇਸ਼ ਦੇ ਮੁਕਾਬਲੇ ਕਿਤੇ ਜ਼ਿਆਦਾ ਹੈ। ਪੰਜਾਬ ਦੇ ਸ਼ਹਿਰੀ ਖੇਤਰ ਇਸ ਸਮੇਂ ਬੇਰੁਜ਼ਗਾਰੀ ਦੀ ਦਰ 7.6 ਫੀਸਦੀ ਹੈ, ਉੱਥੇ ਹੀ ਪੇਂਡੂ ਖੇਤਰ ਵਿੱਚ ਬੇਰੁਜ਼ਗਾਰੀ ਦੀ ਦਰ 7.7 ਫੀਸਦੀ ਹੈ।

ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਰੁਜ਼ਗਾਰ ਮੇਲਿਆਂ ਵਿੱਚ 12 ਲੱਖ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ ਹੈ।

ਜੇਕਰ ਇਨ੍ਹਾਂ ਦਾਅਵਿਆਂ ਦੀ ਵੀ ਸੱਚਾਈ ਦੇਖੀ ਜਾਵੇਂ ਤਾਂ ਇਨ੍ਹਾਂ 12 ਲੱਖ ਨੌਕਰੀਆਂ ਵਿੱਚੋਂ 7.61 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਮੌਕਾ ਦਿੱਤਾ ਅਤੇ 3.97 ਲੱਖ ਨੌਜਵਾਨਾਂ ਨੂੰ ਨਿੱਜੀ ਅਦਾਰਿਆਂ ਵਿੱਚ ਨੌਕਰੀ ਦਿੱਤੀ ਗਈ ਹੈ। ਉੱਥੇ ਹੀ ਸਰਕਾਰੀ ਅਦਾਰਿਆਂ ਵਿੱਚ 59,905 ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ 33,666 ਰੈਗੂਲਰ ਅਤੇ 26239 ਠੇਕੇ ਸਿਸਟਮ ਤਹਿਤ ਰੱਖੇ ਗਏ ਹਨ।

ਇਹ ਵੀ ਪੜੋ: ਟਿੱਡੀਆਂ ਦੇ ਖ਼ਤਰੇ ਕਾਰਨ ਕਿਸਾਨ ਦਿਨ ਰਾਤ ਕਰ ਰਹੇ ਖੇਤਾਂ ਦੀ ਰਾਖੀ

ਇੱਕ ਪਾਸੇ ਕੈਪਟਨ ਸਰਕਾਰ ਘਰ-ਘਰ ਨੌਕਰੀਆਂ ਦਾ ਵਾਅਦਾ ਕਰ ਕੇ ਸੱਤਾ 'ਤੇ ਕਾਬਜ਼ ਹੋਈ ਸੀ ਦੂਜੇ ਪਾਸੇ ਇਹ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ, ਹੁਣ ਇਹ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਹੀ ਪਤਾ ਹੈ ਕਿ ਉਨ੍ਹਾਂ ਨੂੰ ਨੌਕਰੀਆਂ ਮਿਲੀਆਂ ਹਨ ਜਾਂ ਨਹੀਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.