ETV Bharat / state

ਨਹੀਂ ਰਿਹਾ ਸਿੱਧੂ ਮੂਸੇਵਾਲਾ, ਬਿਸ਼ਨੋਈ ਗੈਂਗ ਨੇ ਕੀਤਾ ਕਤਲ- ਡੀਜੀਪੀ ਬੋਲੇ ਜਾਂਚ ਜਾਰੀ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਹੈ।

ਨਹੀਂ ਰਿਹਾ ਸਿੱਧੂ ਮੂਸੇਵਾਲਾ, ਗੋਲੀਆਂ ਮਾਰ ਕੇ ਕੀਤਾ ਕਤਲ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ
author img

By

Published : May 29, 2022, 6:09 PM IST

Updated : May 29, 2022, 11:08 PM IST

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਗੋਲੀ ਲੱਗਣ ਦੀ ਖ਼ਬਰ ਮਿਲੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹੁਣ ਖਬਰ ਆ ਰਹੀ ਹੈ ਕਿ ਸਿੱਧੂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ 'ਚ ਉਸ 'ਤੇ ਗੋਲੀਬਾਰੀ ਹੋਈ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਹਮਲੇ 'ਚ ਸਿੱਧੂ ਦੇ ਦੋ ਸਾਥੀ ਵੀ ਜ਼ਖਮੀ ਹੋਏ ਹਨ। ਸਿੱਧੂ ਮੂਸੇਵਾਲੇ ਦੇ ਕਤਲ ਮਾਮਲੇ 'ਚ ਪੁਲਿਸ ਨੇ ਦੋ ਗੱਡੀਆਂ ਸਮੇਤ ਕੁਝ ਸ਼ੱਕੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਜਿੰਨ੍ਹਾਂ ਤੋਂ ਗੰਭੀਰਤਾ ਨਾਲ ਪੁੱਛਗਿੱਛ ਜਾਰੀ ਹੈ।

ਕੱਲ੍ਹ ਵਕੀਲ ਨੂੰ ਫੋਨ ਕਰਕੇ ਦੱਸਿਆ ਖਤਰਾ!

ਇੱਕ ਰਿਪੋਰਟ ਮੁਤਾਬਿਕ ਸਿੱਧੂ ਮੂਸੇਵਾਲਾ ਨੇ ਕੱਲ੍ਹ ਹੀ ਆਪਣੇ ਵਕੀਲ ਨਾਲ ਗੱਲ ਕੀਤੀ ਸੀ। ਜਿਸ ਵਿੱਚ ਉਸ ਨੇ ਜਾਨ ਦਾ ਖਤਰਾ ਦੱਸਿਆ ਸੀ। ਮੂਸੇਵਾਲਾ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਬਿਨਾਂ ਕੋਈ ਨੋਟਿਸ ਦਿੱਤੇ ਅਚਾਨਕ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਹੈ। ਇਸ ਲਈ ਇਸ ਲਈ ਕੋਈ ਹੋਰ ਪ੍ਰਬੰਧ ਕਰਨਾ ਪਵੇਗਾ। ਸਿੱਧੂ ਦੇ ਕਤਲ 'ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਸਵਾਲ ਕੀਤਾ ਕਿ ਮੂਸੇਵਾਲ ਦੀ ਸੁਰੱਖਿਆ ਕਿਉਂ ਹਟਾਈ ਗਈ। ਸਿਰਸਾ ਨੇ ਦੋਸ਼ ਲਾਇਆ ਕਿ ਗਾਇਕ ਦੀ ਮੌਤ ਸਰਕਾਰ ਦੀ ਅਣਗਹਿਲੀ ਕਾਰਨ ਹੋਈ ਹੈ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕੀਤੀ ਸੀ। ਇਕ ਰਿਪੋਰਟ ਮੁਤਾਬਿਕ ਸਿੱਧੂ ਨੂੰ 4 ਗੰਨਮੈਨ ਦਿੱਤੇ ਗਏ ਸਨ। ਪਰ ਪੰਜਾਬ ਸਰਕਾਰ ਨੇ ਸੁਰੱਖਿਆ ਘਟਾ ਕੇ ਉਸ ਨੂੰ ਸਿਰਫ਼ ਦੋ ਗੰਨਮੈਨ ਦਿੱਤੇ ਹਨ।ਮੁੱਢਲੀ ਜਾਣਕਾਰੀ ਅਨੁਸਾਰ ਸਿੱਧੂ ਮੂਸੇਵਾਲਾ ਆਪਣੇ ਸਾਥੀਆਂ ਨਾਲ ਕਾਰ ਰਾਹੀਂ ਜਾ ਰਿਹਾ ਸੀ। ਕਾਲੇ ਰੰਗ ਦੀ ਕਾਰ 'ਚ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਰਾਜਾ ਵੜਿੰਗ ਨੇ ਲਗਾਈ ਬਲੈਕ ਡੇਅ ਦੀ ਪ੍ਰੋਫਾਈਲ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਆਪਣੇ ਸ਼ੋਸ਼ਲ ਮੀਡੀਆ ਦੇ ਪ੍ਰੋਫਾਈਲ 'ਤੇ ਇੱਕ ਤਸਵੀਰ ਲਗਾਈ ਹੈ ਜਿਸ ਉਪਰ ਲਿਖਿਆ ਹੈ ਬਲੈਕ ਡੇਅ RIP Sidhu mosewala

ਰਾਜਾ ਵੜਿੰਗ ਨੇ ਲਗਾਈ ਪ੍ਰੋਫਾਈਲ
ਰਾਜਾ ਵੜਿੰਗ ਨੇ ਲਗਾਈ ਪ੍ਰੋਫਾਈਲ

ਗੈਂਗਸਟਰ ਗੋਲਡੀ ਬਰਾੜ ਨੇ ਲਈ ਹਮਲੇ ਦੀ ਜ਼ਿੰਮੇਵਾਰੀ: ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਐਸਪੀ ਮਾਨਸਾ ਨੇ ਕਿਹਾ ਕਿ ਪਹਿਲੀ ਨਜ਼ਰੇ ਇਹ ਗੈਂਗਸਟਰਾਂ ਦਾ ਕੰਮ ਜਾਪਦਾ ਹੈ। ਇੱਕ ਫੇਸਬੁੱਕ ਪੋਸਟ ਕਾਫੀ ਵਾਇਰਲ ਹੋ ਰਹੀ ਹੈ ਕਿ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਖਬਰਾਂ ਮੁਤਾਬਿਕ ਗੋਲਡੀ ਬਰਾੜ ਕੈਨੇਡਾ 'ਚ ਰਹਿ ਰਿਹਾ ਹੈ, ਗੋਲਡੀ ਬਰਾੜ ਪੁਲਿਸ ਦੀ ਸੂਚੀ 'ਚ ਮੋਸਟ ਵਾਂਟੇਡ ਗੈਂਗਸਟਰ ਹੈ।

ਵਾਇਰਲ ਪੋਸਟ
ਵਾਇਰਲ ਪੋਸਟ

ਕੌਣ ਹੈ ਗੋਲਡੀ ਬਰਾੜ?: ਬਰਾੜ, ਜਿਸਦਾ ਅਸਲੀ ਨਾਮ ਸਤਿੰਦਰ ਸਿੰਘ ਹੈ, ਭਾਰਤ ਵਿੱਚ ਕਈ ਹੋਰ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਹੈ। ਗੋਲਡੀ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਮਈ ਵਿੱਚ ਹੀ ਪੰਜਾਬ ਦੇ ਫਿਰੋਜ਼ਪੁਰ ਦੀ ਇੱਕ ਅਦਾਲਤ ਨੇ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਲਾਲ ਸਿੰਘ ਪਹਿਲਵਾਨ ਦੇ ਕਤਲ ਦੇ ਮਾਮਲੇ ਵਿੱਚ ਗੋਲਡੀ ਬਰਾੜ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ​​ਨੇ 1 ਮਈ 2022 ਨੂੰ ਬਠਿੰਡਾ ਤੋਂ ਗ੍ਰਿਫਤਾਰ ਕੀਤਾ ਸੀ।

ਐਸ.ਐਸ.ਪੀ ਮਾਨਸਾ

ਇੱਕ ਰਿਪੋਰਟ ਅਨੁਸਾਰ ਗੋਲਡੀ ਬਰਾੜ ਦੇ ਕਰੀਬੀ ਦੋਸਤ ਮਾਲਵਾ ਖੇਤਰ ਦੇ ਇੱਕ ਉੱਘੇ ਕਾਰੋਬਾਰੀ ਤੋਂ ਪੈਸੇ ਵਸੂਲਣ ਲਈ ਉਸ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 30 ਕੈਲੀਬਰ ਦੇ ਦੋ ਪਿਸਤੌਲ, 32 ਕੈਲੀਬਰ ਦੇ ਦੋ ਪਿਸਤੌਲ, 20 ਕਾਰਤੂਸ ਅਤੇ ਇਕ ਚਿੱਟੇ ਰੰਗ ਦੀ ਆਈ-20 ਕਾਰ ਬਰਾਮਦ ਕੀਤੀ ਹੈ। ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

ਘਟਨਾ ਸਥਾਨ ਦੀ ਸੀਸੀਟੀਵੀ ਆਈ ਸਾਹਮਣੇ

ਸੀਸੀਟੀਵੀ ਆਈ ਸਾਹਮਣੇ

ਸੀਐਮ ਭਗਵੰਤ ਮਾਨ ਨੇ ਕੀਤਾ ਟਵੀਟ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ 'ਚ ਹਾਂ..ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ‘ਚ ਵਸਦੇ ਉਸ ਦੇ ਪ੍ਰਸ਼ੰਸਕਾਂ ਦੇ ਨਾਲ ਹਨ ਅਤੇ ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ।

ਸੀਐਮ ਦਾ ਟਵੀਟ
ਸੀਐਮ ਦਾ ਟਵੀਟ

ਅਰਵਿੰਦ ਕੇਜਰੀਵਾਲ ਦਾ ਟਵੀਟ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਨ ਨੇ ਟਵੀਟ ਕਰ ਕੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲਾ ਹੈ। ਮੈਂ ਹੁਣੇ ਹੀ ਪੰਜਾਬ ਦੇ ਮੁੱਖ ਮੰਤਰੀ ਮਾਨ ਸਾਹਿਬ ਨਾਲ ਗੱਲ ਕੀਤੀ ਹੈ। ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਮੈਂ ਸਾਰਿਆਂ ਨੂੰ ਸ਼ਾਂਤ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕਰਦਾ ਹਾਂ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।

ਅਰਵਿੰਦ ਕੇਜਰੀਵਾਲ ਦਾ ਟਵੀਟ
ਅਰਵਿੰਦ ਕੇਜਰੀਵਾਲ ਦਾ ਟਵੀਟ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੀਤਾ ਟਵੀਟ

ਰਾਗੁਲ ਗਾਂਧੀ ਦਾ ਟਵੀਟ
ਰਾਗੁਲ ਗਾਂਧੀ ਦਾ ਟਵੀਟ

ਅਮਰਿੰਦਰ ਰਾਜਾ ਵੜਿੰਗ ਦਾ ਟਵੀਟ

ਅਮਰਿੰਦਰ ਰਾਜਾ ਵੜਿੰਗ ਦਾ ਟਵੀਟ
ਅਮਰਿੰਦਰ ਰਾਜਾ ਵੜਿੰਗ ਦਾ ਟਵੀਟ

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ: ਸਿੱਧੂ ਮੂਸੇਵਾਲਾ ਦਾ ਬੇਰਹਿਮੀ ਨਾਲ ਕਤਲ ਹੈਰਾਨ ਕਰ ਦੇਣ ਵਾਲੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਨਾਲ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਅਪਰਾਧੀ ਕਾਨੂੰਨ ਤੋਂ ਨਹੀਂ ਡਰਦੇ। ਆਮ ਆਦਮੀ ਪਾਰਟੀ ਪੰਜਾਬ ਸਰਕਾਰ ਬੁਰੀ ਤਰ੍ਹਾਂ ਫੇਲ ਹੋ ਰਹੀ ਹੈ। ਪੰਜਾਬ 'ਚ ਕੋਈ ਵੀ ਸੁਰੱਖਿਅਤ ਨਹੀਂ!

ਕੈਪਟਨ ਅਮਰਿੰਦਰ ਸਿੰਘ ਦਾ ਟਵੀਟ
ਕੈਪਟਨ ਅਮਰਿੰਦਰ ਸਿੰਘ ਦਾ ਟਵੀਟ

ਹਰਸਿਮਰਤ ਕੌਰ ਬਾਦਲ ਦਾ ਟਵੀਟ: ਸੀਨੀਅਰ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਦਿਨ ਦਿਹਾੜੇ ਹੋਏ ਕਤਲ ਬਾਰੇ ਜਾਣ ਕੇ ਹੈਰਾਨ ਹਾਂ। ਸੁਰੱਖਿਆ ਵਾਪਸ ਲੈਣ ਤੋਂ ਤੁਰੰਤ ਬਾਅਦ ਉਸ ਦੀ ਹੱਤਿਆ 'ਆਪ' ਸਰਕਾਰ 'ਤੇ ਸਵਾਲ ਖੜ੍ਹੇ ਕਰਦੀ ਹੈ।

  • Shocked to learn about the broad daylight murder of Youth singer Sidhu Moosewala. His murder immediately after his security was withdrawn raises question against AAP govt! #RIP pic.twitter.com/GGbc7rENQl

    — Harsimrat Kaur Badal (@HarsimratBadal_) May 29, 2022 " class="align-text-top noRightClick twitterSection" data=" ">

ਸੁਨੀਲ ਜਾਖੜ ਨੇ ਕੀਤਾ ਟਵੀਟ: ਇਸ ਬਾਰੇ ਸੁਨੀਲ ਜਾਖੜ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਹੀ ਹੈਰਾਨ ਕਰਨ ਵਾਲਾ ਹੈ। ਆਮ ਆਦਮੀ ਪਾਰਟੀ ਨੂੰ ਸਸਤੀ ਪਬਲੀਸਿਟੀ ਹਾਸਿਲ ਕਰਨ ਲਈ ਸੁਰੱਖਿਆ ਮੁੱਦਿਆਂ ਨਾਲ ਛੇੜਛਾੜ ਕਰਨ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ।

  • Murder of Sidhu Moosewala is utterly shocking.
    AamAdamiParty must be held accountable for tinkering with security issues to gain cheap publicity. @BhagwantMann @AAPPunjab

    — Sunil Jakhar (@sunilkjakhar) May 29, 2022 " class="align-text-top noRightClick twitterSection" data=" ">

ਵਿਜੇ ਸਿੰਗਲਾ ਦੇ ਮੁਕਾਬਲੇ ਮੂਸੇਵਾਲਾ ਨੇ ਕਾਂਗਰਸ ਦੀ ਟਿਕਟ 'ਤੇ ਲੜੀ ਸੀ ਚੋਣ: ਮੂਸੇਵਾਲਾ ਨੇ ਕਾਂਗਰਸ ਦੀ ਟਿਕਟ 'ਤੇ ਆਮ ਆਦਮੀ ਪਾਰਟੀ ਦੇ ਆਗੂ ਵਿਜੇ ਸਿੰਗਲਾ ਵਿਰੁੱਧ ਚੋਣ ਲੜੀ ਸੀ ਪਰ ਹਾਰ ਗਏ ਸਨ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵਿਜੇ ਸਿੰਗਲਾ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ, ਹੁਣ ਉਹ ਜੇਲ੍ਹ ਵਿੱਚ ਹਨ।

  • Heartbreaking that Sidhu Mossewala Ji’s security was revoked just 2 days ago as a publicity stunt by insensitive & inexperienced @AamAadmiParty regime. The state’s of law and order is appalling.

    CM & DGP have blood on their hands.

    RIP Shubhdeep Moosewala.🙏 pic.twitter.com/puGvSJGssO

    — Punjab Congress (@INCPunjab) May 29, 2022 " class="align-text-top noRightClick twitterSection" data=" ">

ਮਾਨਸਾ ਸੀਟ ’ਤੇ ਵੀ ਸਖ਼ਤ ਮੁਕਾਬਲਾ ਰਿਹਾ। ਸਿੰਗਲਾ ਅਤੇ ਮੂਸੇਵਾਲਾ ਦੇ ਦੋਸ਼ ਅਤੇ ਜਵਾਬੀ ਦੋਸ਼ ਚਰਚਾ ਦਾ ਵਿਸ਼ਾ ਬਣੇ ਹੋਏ ਸਨ। ਸਿੱਧੂ ਨੂੰ ਹਰਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਜੇ ਸਿੰਗਲਾ ਨੂੰ ਸਿਹਤ ਮੰਤਰੀ ਬਣਾਇਆ, ਸਿੰਗਲਾ ਦੇ ਜੇਲ੍ਹ ਜਾਣ ਤੋਂ ਬਾਅਦ ਸਿੱਧੂ ਨੇ ਵੀ ਉਨ੍ਹਾਂ 'ਤੇ ਤੰਜ ਕਸਿਆ ਸੀ।

ਸਿੱਧੂ ਮੂਸੇਵਾਲਾ ਦੇ ਫਾਲੋਅਰਜ਼: ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ 'ਤੇ 7 ਮਿਲੀਅਨ ਤੋਂ ਵੱਧ ਫਾਲੋਅਰਜ਼ ਹਨ ਇੰਸਟਾਗ੍ਰਾਮ 'ਤੇ ਸਿੱਧੂ ਮੂਸੇਵਾਲਾ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਨੂੰ ਇੰਸਟਾਗ੍ਰਾਮ 'ਤੇ 7 ਮਿਲੀਅਨ ਤੋਂ ਵੱਧ ਯੂਜ਼ਰਸ ਫਾਲੋ ਕਰਦੇ ਹਨ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 'ਤੇ ਅਣਪਛਾਤੇ ਲੋਕਾਂ ਵੱਲੋਂ ਫਾਇਰਿੰਗ

ਉਸਦੀ ਆਖਰੀ ਪੋਸਟ ਉਸਦੀ ਮੌਤ ਤੋਂ ਸਿਰਫ ਚਾਰ ਦਿਨ ਪਹਿਲਾਂ ਸੀ।

ਸਿੱਧੂ ਮੂਸੇਵਾਲਾ ਦੀ 63,323 ਵੋਟਾਂ ਨਾਲ ਹੋਈ ਹਾਰ: ਕਾਂਗਰਸੀ ਆਗੂ ਅਤੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਮਾਨਸਾ ਵਿਧਾਨ ਸਭਾ ਸੀਟ ਤੋਂ ਚੋਣ ਹਾਰ ਗਏ ਹਨ। ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸਿੱਧੂ ਨੂੰ ਆਮ ਆਦਮੀ ਪਾਰਟੀ (ਆਪ) ਦੇ ਡਾਕਟਰ ਵਿਜੇ ਸਿੰਗਲਾ ਨੇ 63,323 ਵੋਟਾਂ ਦੇ ਫਰਕ ਨਾਲ ਹਰਾਇਆ ਸੀ।

'ਪੰਜਾਬ ਸਰਕਾਰ ਦੱਸੇ ਮੂਸੇਵਾਲਾ ਦੀ ਸੁਰੱਖਿਆ ਕਿਉਂ ਘਟਾਈ': ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਲਈ ਪੰਜਾਬ ਦੀ ‘ਆਪ’ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਾਤਰਾ ਨੇ ਕਿਹਾ- ਕੇਜਰੀਵਾਲ ਅਤੇ ਰਾਘਵ ਚੱਢਾ ਦਿੱਲੀ 'ਚ ਬੈਠ ਕੇ ਪੰਜਾਬ 'ਚ ਦੂਰ-ਦੂਰ ਤੋਂ ਸਰਕਾਰ ਚਲਾ ਰਹੇ ਹਨ। ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਘਟਾ ਦਿੱਤੀ ਅਤੇ ਉਸ ਦੀ ਜਾਨ ਚਲੀ ਗਈ। ਸੁਰੱਖਿਆ ਘਟਾਉਣ ਲਈ ਸਰਕਾਰ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਨੂੰ ਕੌਣ ਨੀ ਜਾਣਦਾ ! ਕਿੰਨ੍ਹਾਂ ਵਿਵਾਦਾਂ ’ਚ ਰਿਹਾ ਸਿੱਧੂ ?

Last Updated : May 29, 2022, 11:08 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.