ETV Bharat / state

ਇੱਕ ਹੋਰ ਕਬੱਡੀ ਖਿਡਾਰੀ ਦਾ ਕਤਲ, ਘਰ ਵਿੱਚ ਵੜ ਕੇ ਕੀਤਾ ਹਮਲਾ - mansa murder news

ਮਾਨਸਾ ਦੇ ਹਲਕਾ ਬੁਢਲਾਡਾ ਤਹਿਸੀਲ ਦੇ ਨਜ਼ਦੀਕ ਸ਼ੇਰਖਾਂ ਵਾਲਾ ਪਿੰਡ ਵਿਖੇ ਅਣਪਛਾਤਿਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਕੱਬਡੀ ਦਾ ਖਿਡਾਰੀ ਸੀ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

unknown person Murdered kabaddi player
ਅਣਪਛਾਤਿਆਂ ਵੱਲੋਂ ਘਰ ਵਿਚ ਦਾਖਲ ਹੋ ਕੇ ਨੌਜਵਾਨ ਦਾ ਕਤਲ
author img

By

Published : Sep 26, 2022, 2:15 PM IST

Updated : Sep 26, 2022, 3:39 PM IST

ਮਾਨਸਾ: ਜ਼ਿਲ੍ਹੇ ਦੇ ਪਿੰਡ ਸ਼ੇਰਖਾਂਵਾਲਾ ਦੇ ਵਿਚ ਦੇਰ ਰਾਤ ਇਕ ਨੌਜਵਾਨ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਵਿੱਚ ਦਾਖ਼ਲ ਹੋ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਬੁਢਲਾਡਾ ਤਹਿਸੀਲ ਦੇ ਨਜ਼ਦੀਕ ਸ਼ੇਰਖਾਂ ਵਾਲਾ ਪਿੰਡ ਦੇ ਵਿਚ ਦੇਰ ਰਾਤ ਇੱਕ ( 24 ) ਸਾਲਾ ਇਕ ਨੌਜਵਾਨ ਖਿਡਾਰੀ ਜਗਜੀਤ ਸਿੰਘ ਉਰਫ ਵਿੱਚ ਦਾਖਲ ਵਿਅਕਤੀਆਂ ਵਲੋਂ ਕਤਲ ਕਰ ਦੇਣ ਦੀ ਘਟਨਾ ਵਾਪਰੀ ਹੈ।

ਮ੍ਰਿਤਕ ਨੌਜਵਾਨ ਦੀ ਮਾਤਾ ਅਤੇ ਭਰਾ ਨੇ ਦੱਸਿਆ ਕਿ ਦੇਰ ਰਾਤ ਜਗਜੀਤ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਪੜ੍ਹਾਈ ਦੇ ਵਿੱਚ ਬਹੁਤ ਹੁਸ਼ਿਆਰ ਸੀ ਅਤੇ ਕਬੱਡੀ ਦਾ ਖਿਡਾਰੀ ਸੀ ਅਤੇ ਉਸ ਦਾ ਕਿਸੇ ਦੇ ਨਾਲ ਕਦੇ ਕੋਈ ਝਗੜਾ ਨਹੀਂ ਹੋਇਆ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਉੱਪਰ ਕੋਈ ਸ਼ੱਕ ਹੈ ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਤੁਰੰਤ ਮਾਮਲੇ ਦੀ ਜਾਂਚ ਕਰਕੇ ਕਾਤਲਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਡੀਐਸਪੀ ਬੁਢਲਾਡਾ ਦਾ ਕਹਿਣਾ ਹੈ ਕਿ ਜਗਜੀਤ ਸਿੰਘ ਦਾ ਰਾਤੀਂ ਅਣਪਛਾਤੇ ਵਿਅਕਤੀਆਂ ਵਲੋਂ ਕਤਲ ਕਰਨ ਦੀ ਪੁਲੀਸ ਨੂੰ ਸੂਚਨਾ ਮਿਲੀ ਸੀ ਤਾਂ ਤੁਰੰਤ ਪੁਲਸ ਮੌਕੇ ਤੇ ਪਹੁੰਚੀ ਹੈ ਅਤੇ ਕਤਲ ਦੀ ਜਾਂਚ ਕੀਤੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਜਲਦ ਹੀ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜੋ: ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਦੋਸਤਾਂ ਨੇ ਦੋਸਤ ਦਾ ਕੀਤਾ ਕਤਲ, ਨਹਿਰ ਵਿੱਚ ਸੁੱਟੀ ਲਾਸ਼

Last Updated : Sep 26, 2022, 3:39 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.