ਮਾਨਸਾ: ਕੋਰੋਨਾ ਮਹਾਂਮਾਰੀ ਦੇ ਵਧਦੇ ਪ੍ਰਕੋਪ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਸ਼ਹਿਰ ਅੰਦਰ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਉਥੇ ਹੀ ਵੱਖ ਵੱਖ ਸੰਸਥਾਵਾਂ ਵੈਕਸੀਨੇਸ਼ਨ ਕੈਂਪ ਵਿੱਚ ਆਪਣਾ ਯੋਗਦਾਨ ਪਾ ਰਹੀਆਂ ਹਨ। ਮਾਨਸਾ ਦੇ ਨਾਨਕ ਮੱਲ ਧਰਮਸ਼ਾਲਾ ਵਿਖੇ ਸੀਨੀਅਰ ਸਿਟੀਜ਼ਨ ਕੌਂਸਲ ਅਤੇ ਪੰਜਾਬ ਮਹਾਵੀਰ ਦਲ ਵੱਲੋਂ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ ਜਿਸ ਵਿਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਵੈਕਸੀਨ ਲਗਵਾਈ।
'ਵੈਕਸੀਨੇਸ਼ਨ ਦੌਰਾਨ ਲੋਕਾਂ ’ਚ ਦਿਖ ਰਿਹਾ ਭਾਰੀ ਉਤਸ਼ਾਹ' ਲੋਕਾਂ 'ਚ ਹੈ ਭਾਰੀ ਉਤਸ਼ਾਹਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਸਿਟੀਜ਼ਨ ਕੌਂਸਲ ਦੇ ਚੇਅਰਮੈਨ ਨੇ ਦੱਸਿਆ ਕਿ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ ਅਤੇ ਸਿਹਤ ਵਿਭਾਗ ਦਾ ਧੰਨਵਾਦ ਕਰਦੇ ਹਾਂ। ਕੈਂਪ ਦੌਰਾਨ ਭਾਰੀ ਗਿਣਤੀ ਵਿੱਚ ਲੋਕਾਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ ਜੋ ਖ਼ੁਦ ਆ ਕੇ ਵੈਕਸੀਨ ਲਗਵਾ ਰਹੇ ਹਨ। ਦੂਜੇ ਪਾਸੇ ਸਿਹਤ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਸੰਸਥਾਵਾਂ ਵੱਲੋਂ ਵੈਕਸੀਨੇਸ਼ਨ ਕੈਂਪ ਵਿੱਚ ਪੂਰਨ ਸਹਿਯੋਗ ਦਿੱਤਾ ਗਿਆ ਅਤੇ ਹੁਣ ਤੱਕ ਅਸੀਂ 200 ਤੋਂ ਵੱਧ ਵੈਕਸੀਨ ਲਗਾ ਚੁੱਕੇ ਹਾਂ ਲੋਕਾਂ ਵਿੱਚ ਇੱਥੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜੋ: ਵੈਕਸੀਨ ਦੀ ਕਮੀ ਕਾਰਨ ਸਿਰਫ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗ ਰਿਹਾ ਟੀਕਾ