ਮਾਨਸਾ : ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਨੂੰ ਦੇਖਦੇ ਹੋਏ ਮਾਨਸਾ ਸਿਹਤ ਵਿਭਾਗ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਕੋਰੋਨਾ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਨਾਂਅ ਚਰਚਾ ਘਰਾਂ ਵਿੱਚ ਵੈਕਸੀਨੇਸ਼ਨ ਕੈਂਪ ਲਗਵਾਏ ਗਏ ਹਨ। ਜਿਨ੍ਹਾਂ ਵਿੱਚ ਸ਼ਰਧਾਲੂਆਂ ਵੱਲੋਂ ਵੱਡੀ ਗਿਣਤੀ ਵਿੱਚ ਵੈਕਸੀਨ ਲਗਵਾਈ ਗਈ।
ਮਾਨਸਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੇ ਦੇਸ਼ ਵਿੱਚ ਕੋਰੋਨਾ ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਮਾਨਸਾ ਜ਼ਿਲ੍ਹੇ ਵਿੱਚ ਵੀ ਕੋਰੋਨਾ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ ਜਿਸ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਲਗਾਤਾਰ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਅੱਜ ਮਾਨਸਾ ਦੇ ਨਾਂਅ ਚਰਚਾ ਘਰਾਂ ਵਿੱਚ ਵੈਕਸੀਨੇਸ਼ਨ ਕੈਂਪ ਲਗਾਏ ਗਏ ਹਨ ਜਿਨ੍ਹਾਂ ਵਿੱਚ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਅਤੇ ਵੈਕਸੀਨ ਲਗਾ ਰਹੇ ਹਾਂ।
ਦੂਸਰੇ ਪਾਸੇ ਸਿਹਤ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਲੋਕਾਂ ਵੱਲੋਂ ਆਪ ਮੁਹਾਰੇ ਅੱਜ ਵੈਕਸੀਨੇਸ਼ਨ ਲਗਾਉਣ ਲਈ ਪਹੁੰਚੇ ਹਨ। ਸ਼ਰਧਾਲੂ ਅਤੇ ਆਮ ਪਬਲਿਕ ਕੋਰੋਨਾ ਵੈਕਸੀਨ ਲਗਵਾਉਣ ਲਈ ਨਾਮ ਚਰਚਾ ਘਰਾਂ ਵਿੱਚ ਆਈ ਹੈ।
ਕੋਰੋਨਾ ਵੈਕਸੀਨ ਲਗਵਾਉਣ ਵਾਲੇ ਸ਼ਰਧਾਲੂਆਂ ਨੇ ਦੱਸਿਆ ਕਿ ਵੈਕਸੀਨੇਸ਼ਨ ਲਗਵਾਉਣ ਨਾਲ ਉਨ੍ਹਾਂ ਨੂੰ ਕੋਈ ਵੀ ਦਿੱਕਤ ਪ੍ਰੇਸ਼ਾਨੀ ਨਹੀਂ ਹੋਈ ਅਤੇ ਉਹ ਨਾਲ ਹੀ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਵੱਧ ਤੋਂ ਵੱਧ ਕੋਰੋਨਾ ਵੈਕਸੀਨ ਲਗਵਾਉਣ ਜਿਸ ਨਾਲ ਕੋਰੋਨਾ ਮਹਾਂਮਾਰੀ ਉੱਤੇ ਕਾਬੂ ਪਾਇਆ ਜਾ ਸਕੇ।