ਮਾਨਸਾ: ਸੂਬੇ ਭਰ ’ਚ ਕੋਰੋਨਾ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਹੁਣ ਕੋਰੋਨਾ ਮਹਾਂਮਾਰੀ ਨੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਵੀ ਆਪਣੇ ਪੈਰ ਪਸਾਰ ਲਏ ਹਨ। ਦੱਸ ਦਈਏ ਕਿ ਜ਼ਿਲੇ ਦੇ ਕਈ ਪਿੰਡ ਕੋਰੋਨਾ ਦੀ ਚਪੇਟ ਵਿੱਚ ਆ ਗਏ ਹਨ। ਪਿੰਡ ਨੰਗਲ ਕਲਾਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ।
ਸਰਪੰਚ ਨੇ ਕੀਤੀ ਪਿੰਡਾਂ ਦੇ ਲੋਕਾਂ ਨੂੰ ਅਪੀਲ
ਪਿੰਡ ਨੰਗਲ ਕਲਾਂ ਕਲਸਟਰ ਅਧੀਨ ਆਉਂਦੇ ਪਿੰਡਾਂ ਵਿੱਚ ਕੋਰੋਨਾ ਦੇ 125 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਲੋਕਾਂ ਦੇ ਘਰ-ਘਰ ਜਾ ਕੇ ਸੈਂਪਲ ਵੀ ਲਏ ਜਾ ਰਹੇ ਹਨ। ਨਾਲ ਹੀ ਪਿੰਡਾਂ ਦੇ ਲੋਕਾਂ ਦਾ ਵੈਕਸੀਨੇਸ਼ਨ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸਰਪੰਚ ਪਰਮਜੀਤ ਸਿੰਘ ਨੇ ਲੋਕਾਂ ਨੂੰ ਸੈਂਪਲ ਕਰਵਾਉਣ ਅਤੇ ਵੈਕਸੀਨੇਸ਼ਨ ਲਗਵਾਉਣ ਦੀ ਅਪੀਲ ਕੀਤੀ ਹੈ। ਨਾਲ ਹੀ ਉਨਾਂ ਨੇ ਪਿੰਡ ਵਿੱਚ ਆਉਣ ਵਾਲੇ ਰਿਸ਼ਤੇਦਾਰਾਂ ਨੂੰ ਨਾ ਆਉਣ ਦੀ ਅਪੀਲ ਕੀਤੀ ਹੈ।
12 ਪਿੰਡਾਂ ਵਿੱਚ ਕਰੀਬ 130 ਪਾਜ਼ੀਟਿਵ ਕੇਸ
ਸਿਹਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਨੰਗਲ ਕਲਾਂ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਨਾਂ ਦੱਸਿਆ ਕਿ ਨੰਗਲ ਕਲਾਂ ਪੀਐਚਸੀ ਕਲਸਟਰ ਅਧੀਨ ਆਉਂਦੇ 12 ਪਿੰਡਾਂ ਵਿੱਚ ਕਰੀਬ 130 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਭਾਗ ਵੱਲੋਂ ਸੈਂਪਲ ਲਏ ਜਾ ਰਹੇ ਹਨ ਤੇ ਵੈਕਸੀਨੇਸ਼ਨ ਵੀ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਪਾਜ਼ੀਟਿਵ ਮਰੀਜਾਂ ਫਤਿਹ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ।