ETV Bharat / state

ਮਾਨਸਾ: ਬਿਜਲੀ ਦੇ ਕੱਟ ਲੱਗਣ ਕਾਰਨ ਲੋਕਾਂ ਨੇ ਠੂਠਿਆਂਵਾਲੀ ਗਰਿੱਡ ਦਾ ਕੀਤਾ ਘਿਰਾਓ - ਕਾਫੀ ਮੁਸ਼ਕਿਲਾਂ ਦਾ ਸਾਹਮਣਾ

ਠੂਠਿਆਂਵਾਲੀ ਗਰਿੱਡ ਦੇ ਅਧੀਨ ਆਉਂਦੇ ਚਾਰ ਪਿੰਡਾਂ ਦੇ ਲੋਕਾਂ ਵੱਲੋਂ ਗਰਿੱਡ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰਾਤ ਸਮੇਂ ਵੱਡੇ ਕੱਟ ਲੱਗਣ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਿਜਲੀ ਦੇ ਕੱਟ ਲੱਗਣ ਕਾਰਨ ਪਿੰਡਾਂ ਦੇ ਲੋਕਾਂ ਨੇ ਠੂਠਿਆਂਵਾਲੀ ਗਰਿੱਡ ਦਾ ਕੀਤਾ ਘਿਰਾਓ

author img

By

Published : Jul 1, 2021, 4:33 PM IST

ਮਾਨਸਾ: ਜ਼ਿਲ੍ਹੇ ’ਚ ਖੇਤੀ ਮੋਟਰਾਂ ਦੀ ਬਿਜਲੀ ਦੇ ਵੱਡੇ ਕੱਟ ਲੱਗਣ ਕਾਰਨ ਜਿੱਥੇ ਕਿਸਾਨ ਹਰ ਰੋਜ਼ ਬਿਜਲੀ ਗਰਿੱਡਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉੱਥੇ ਹੀ ਹੁਣ ਪਿੰਡਾਂ ਦੇ ਵਿੱਚ ਘਰੇਲੂ ਬਿਜਲੀ ਦੇ ਵੀ ਵੱਡੇ ਕੱਟ ਲੱਗ ਰਹੇ ਹਨ। ਇਸੇ ਦੇ ਚੱਲਦੇ ਠੂਠਿਆਂਵਾਲੀ ਗਰਿੱਡ ਦੇ ਅਧੀਨ ਆਉਂਦੇ ਚਾਰ ਪਿੰਡਾਂ ਦੇ ਲੋਕਾਂ ਵੱਲੋਂ ਗਰਿੱਡ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਰਾਤ ਸਮੇਂ ਵੱਡੇ ਕੱਟ ਲੱਗਣ ਕਾਰਨ ਉਨ੍ਹਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਘਰੇਲੂ ਬਿਜਲੀ ਦੇ ਵੱਡੇ ਕੱਟ ਲੱਗਣ ਕਾਰਨ ਪਿੰਡਾਂ ਦੇ ਲੋਕਾਂ ਨੇ ਠੂਠਿਆਂਵਾਲੀ ਗਰਿੱਡ ਦਾ ਕੀਤਾ ਘਿਰਾਓ

ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਹਿਲਾਂ ਖੇਤੀ ਮੋਟਰਾਂ ਦੀ ਬਿਜਲੀ ਪੂਰਾ ਸਮਾਂ ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਕਿਸਾਨਾਂ ਨੂੰ ਮਹਿੰਗਾ ਡੀਜ਼ਲ ਫੂਕਣਾ ਪੈ ਰਿਹਾ ਹੈ ਉੱਥੇ ਹੀ ਝੋਨੇ ਦੀ ਬਿਜਾਈ ਦਾ ਸੀਜ਼ਨ ਚੱਲ ਰਿਹਾ ਹੈ ਪਰ ਇਸ ਸਮੇਂ ਕਿਸਾਨਾਂ ਨੂੰ ਬਿਜਲੀ ਨਹੀਂ ਮਿਲ ਰਹੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਬਿਜਲੀ ਵਿਭਾਗ ਦੇ ਕਿਸੇ ਵੱਡੇ ਅਧਿਕਾਰੀ ਨੇ ਉਨ੍ਹਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਭਰੋਸਾ ਨਾ ਦਿੱਤਾ ਤਾਂ ਉਨ੍ਹਾਂ ਵੱਲੋਂ ਧਰਨਾ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜੋ: Electricity: ਪੰਜਾਬ 'ਚ ਗਹਿਰਾਇਆ ਬਿਜਲੀ ਦਾ ਸੰਕਟ

ETV Bharat Logo

Copyright © 2024 Ushodaya Enterprises Pvt. Ltd., All Rights Reserved.