ਮਾਨਸਾ:ਮਾਨਸਾ ਦੇ ਪਿੰਡ ਹਾਕਮ ਵਾਲਾ ਵਿੱਚ ਸ਼ਹੀਦ ਪ੍ਰਭਜੀਤ ਸਿੰਘ ਦੇ ਭੋਗ ਦੀ ਰਸਮ ਕੀਤੀ ਗਈ। ਇਸ ਮੌਕੇ ਐਸ.ਡੀ.ਐਮ ਸਰਬਜੀਤ ਕੌਰ ਨੇ ਸ਼ਹੀਦ ਦੇ ਮਾਤਾ ਪਿਤਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਦਾ ਪਰਿਵਾਰ ਸਰਕਾਰ ਦਾ ਪਰਿਵਾਰ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਦੀ ਹਰੇਕ ਪੱਖੋਂ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਸ. ਪ੍ਰਭਜੀਤ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਜਿਸ ਨਾਲ ਸਾਰਿਆਂ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ।ਐਸਡੀਐਮ ਸਰਬਜੀਤ ਕੌਰ ਨੇ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਜ਼ਿਕਰਯੋਗ ਹੈ ਕਿ ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ ਕਰੀਬ 3 ਵਰ੍ਹੇ ਪਹਿਲਾਂ ਹੀ ਭਾਰਤੀ ਫੌਜ ਦੀ 21 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਏ ਸਨ।ਸ਼ਰਧਾਂਜਲੀ ਭੇਟ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਪ੍ਰਭਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ। 23 ਸਾਲਾਂ ਦੇ ਨੌਜਵਾਨ ਪ੍ਰਭਜੀਤ ਸਿੰਘ ਜੋਂ 21 ਪੰਜਾਬ ਰੈਜੀਮੈਂਟ ਵਿੱਚ ਭਰਤੀ ਸੀ ਜੋ ਲੇਹ ਲਦਾਖ ਵਿੱਚ ਡਿਊਟੀ ਦੌਰਾਨ ਬਰਫ ਦੀਆਂ ਢਿੱਗਾਂ ਡਿੱਗਣ ਕਾਰਨ ਸ਼ਹੀਦ ਹੋ ਗਿਆ ਸੀ।