ਮਾਨਸਾ: ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ, ਮਾਨਸਾ ਵਿਖੇ ਏਡੀਸੀ ਵਿਕਾਸ ਦੇ ਦਫ਼ਤਰ ADC Development Office ਬਾਹਰ ਉਨੀ ਵੇਂ ਦਿਨ ਵਿਚ ਚੱਲ ਰਹੇ ਧਰਨੇ ਦੌਰਾਨ ਅੱਜ ਸੋਮਵਾਰ ਨੂੰ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪੱਧਰੀ ਇਕੱਠ ਕਰਕੇ ਪੰਜਾਬ ਸਰਕਾਰ Punjab government ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਤੇ ਮਜ਼ਦੂਰਾਂ ਨੇ ਐਲਾਨ ਵੀ ਕੀਤਾ ਕਿ ਜੇਕਰ ਜਲਦ ਹੀ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿਚ ਸੰਘਰਸ਼ Warning to the Punjab government from laborers ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਸ ਦੌਰਾਨ ਹੀ ਮਜ਼ਦੂਰ ਮੁਕਤੀ ਮੋਰਚਾ Mazdoor Mukti Morcha Punjab ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ ਨਿੱਕਾ ਸਿੰਘ ਬਹਾਦਰਪੁਰ ਤੇ ਸੁਖਜੀਤ ਸਿੰਘ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮਜ਼ਦੂਰ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ Punjab government ਦੇ ਨਾਲ ਲੜਾਈ ਲੜ ਰਹੇ ਹਨ, ਪਰ ਸਰਕਾਰਾਂ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਪਿਛਲੇ 19 ਦਿਨਾਂ ਤੋਂ ਮਾਨਸਾ ਦੇ ਏਡੀਸੀ ਵਿਕਾਸ ਦੇ ਦਫ਼ਤਰ ADC Development Office ਬਾਹਰ ਮਜ਼ਦੂਰਾਂ ਦਾ ਦਿਨ ਰਾਤ ਦਾ ਧਰਨਾ ਚੱਲ ਰਿਹਾ ਹੈ ਅਤੇ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਜਾਂ ਫਿਰ ਅਫ਼ਸਰ ਨੇ ਆ ਕੇ ਮਜ਼ਦੂਰਾਂ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਅੱਜ ਸੋਮਵਾਰ ਨੂੰ ਜ਼ਿਲ੍ਹਾ ਪੱਧਰੀ ਮਜ਼ਦੂਰਾਂ ਦਾ ਇਕੱਠ ਕੀਤਾ ਗਿਆ ਹੈ ਅਤੇ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਜਾਗਰੂਕ ਵੀ ਕਰਵਾਈ ਤਾਂ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਦੇ ਵਿਚ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਅਣਮਿੱਥੇ ਸਮੇਂ ਦੇ ਲਈ ਘਿਰਾਓ ਕੀਤਾ ਜਾਵੇਗਾ ਅਤੇ ਸਰਕਾਰ ਦੇ ਵਿਧਾਇਕਾਂ ਦੇ ਘਰਾਂ ਦਾ ਵੀ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਪੰਜਾਬ ਸਰਕਾਰ ਤੁਰੰਤ ਲਾਗੂ ਕਰੇ।
ਇਹ ਵੀ ਪੜੋ:- ਜੰਤਰ ਮੰਤਰ ਉੱਤੇ ਕਿਸਾਨਾਂ ਦੀ ਮਹਾਪੰਚਾਇਤ, ਗਾਜ਼ੀਪੁਰ ਬਾਰਡਰ ਉੱਤੇ ਕਈ ਕਿਸਾਨ ਹਿਰਾਸਤ ਵਿੱਚ