ਮਾਨਸਾ: 14 ਫਰਵਰੀ ਨੂੰ ਨਗਰ ਕੌਂਸਲ ਚੋਣਾਂ ਹੋਣ ਜਾ ਰਹੀਆਂ। ਚੋਣਾਂ ਦੌਰਾਨ ਉਮੀਦਵਾਰਾਂ ਨੇ ਵਿਕਾਸ ਕਰਨ ਦੇ ਵਾਅਦੇ ਕੀਤੇ ਹਨ। ਅੱਜ ਈਟੀਵੀ ਭਾਰਤ ਨੇ ਮਾਨਸਾ ਦੇ ਵਾਰਡ ਨੰ.6 ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣੀਆਂ। ਵਾਰਡ ਨੰ.6 ਦੇ ਵਾਸੀਆਂ ਨੇ ਕਿਹਾ ਕਿ ਇਸ ਵਾਰ ਉਹ ਵਾਰਡ ਦੇ ਨੌਜਵਾਨ ਅਤੇ ਪੜ੍ਹੇ ਲਿਖੇ ਉਮੀਦਵਾਰ ਨੂੰ ਹੀ ਵੋਟ ਕਰਨਗੇ।
ਸਥਾਨਕ ਵਾਸੀਆਂ ਨੇ ਕਿਹਾ ਕਿ ਵਾਰਡ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਵੇਂ ਕਿ ਸੀਵਰੇਜ ਦੀ ਸਮੱਸਿਆ, ਟੁੱਟੀਆਂ ਹੋਈਆਂ ਸੜਕਾਂ, ਟੁੱਟੀਆਂ ਗਲੀਆਂ, ਵਾਟਰ ਸਪਲਾਈ ਅਤੇ ਸਟਰੀਟ ਲਾਈਟਾਂ ਦੀ ਵੱਡੀ ਸਮੱਸਿਆ ਹੈ।
ਉਨ੍ਹਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਤਾਂ ਉਮੀਦਵਾਰ ਵਿਕਾਸ ਕਰਨ ਦੇ ਵੱਡੇ-ਵੱਡੇ ਵਾਅਦੇ ਕਰਦੇ ਹਨ ਪਰ ਜਿੱਤਣ ਤੋਂ ਬਾਅਦ ਸਾਰੇ ਵਾਅਦੇ ਭੁੱਲ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਉਹ ਵਿਕਾਸ ਕਰਨ ਵਾਲੇ ਨੌਜਵਾਨ ਅਤੇ ਪੜ੍ਹੇ-ਲਿਖੇ ਉਮੀਦਵਾਰ ਨੂੰ ਵੋਟ ਕਰਨਗੇ। ਨੌਜਵਾਨਾਂ ਨੇ ਕਿਹਾ ਕਿ ਉਹ ਆਪਣੇ ਵਾਰਡ ਵਿੱਚ ਨਸ਼ਾ ਵੰਡਣ ਵਾਲੇ ਉਮੀਦਵਾਰ ਨੂੰ ਵੋਟ ਨਹੀਂ ਕਰਨਗੇ ਕਿਉਂਕਿ ਨਸ਼ੇ ਵੰਡਣ ਵਾਲੇ ਉਮੀਦਵਾਰ ਵੋਟਾਂ ਲੈਣ ਤੋਂ ਬਾਅਦ ਵਾਰਡ ਦੀਆਂ ਸਮੱਸਿਆਵਾਂ ਭੁੱਲ ਜਾਂਦੇ ਹਨ।