ETV Bharat / state

Heavy Rain in Mansa: ਲਗਾਤਾਰ ਵਰ੍ਹ ਰਹੇ ਮੀਂਹ ਕਾਰਨ ਮਾਨਸਾ ਹੋਇਆ ਜਲਥਲ

ਮਾਨਸਾ ਵਿਖੇ ਲਗਾਤਾਰ ਪੈ ਰਹੇ ਮੀਂਹ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ। ਸ਼ਹਿਰ ਵਿੱਚ ਥਾਂ-ਥਾਂ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰਿਸ਼ ਨਾਲ ਕਿਸਾਨਾਂ ਨੂੰ ਕਾਫੀ ਰਾਹਤ ਮਿਲੇਗਾ।

Weather Update: Continuous rain in Mansa, life affected
ਲਗਾਤਾਰ ਵਰ੍ਹ ਰਹੇ ਮੀਂਹ ਕਾਰਨ ਮਾਨਸਾ ਹੋਇਆ ਜਲਥਲ
author img

By

Published : Jun 1, 2023, 7:55 AM IST

ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

ਮਾਨਸਾ : ਸਵੇਰ ਤੋਂ ਹੀ ਲਗਾਤਾਰ ਵਰ੍ਹ ਰਹੀ ਬਰਸਾਤ ਨਾਲ ਜਿਥੇ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਇਸ ਬਾਰਿਸ਼ ਨਾਲ ਮਾਨਸਾ ਸ਼ਹਿਰ ਜਲ ਥਲ ਹੋ ਗਿਆ ਹੈ ਅਤੇ ਸ਼ਹਿਰ ਦੇ ਹਰ ਗਲੀ ਬਜ਼ਾਰ ਵਿੱਚ ਪਾਣੀ ਭਰਿਆ ਹੈ, ਜਿਸ ਕਾਰਨ ਆਮ ਲੋਕਾਂ ਅਤੇ ਸਕੂਲੀ ਬੱਚਿਆਂ ਨੂੰ ਲੰਘਣ ਦੇ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਹ ਬਾਰਿਸ਼ ਕਿਸਾਨਾਂ ਲਈ ਵੀ ਰਾਹਤ ਲੈ ਕੇ ਆਈ ਹੈ।

ਲਗਾਤਾਰ ਪੈ ਰਹੀ ਬਾਰਸ਼ ਕਾਰਨ ਮਾਨਸਾ ਹੋਇਆ ਜਲਥਲ : ਲਗਾਤਾਰ ਵਰ੍ਹ ਰਹੀ ਬਰਸਾਤ ਨੇ ਮਾਨਸਾ ਸ਼ਹਿਰ ਨੂੰ ਜਲ ਥਲ ਕਰ ਦਿੱਤਾ ਹੈ। ਮਾਨਸਾ ਵਾਲਿਆਂ ਨੇ ਦੱਸਿਆ ਕਿ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ ਤੇ ਸ਼ਹਿਰ ਦੇ ਚੌਕ ਗਲੀਆਂ ਅਤੇ ਬਾਜ਼ਾਰ ਪਾਣੀ ਦੇ ਨਾਲ ਭਰੇ ਹੋਏ ਹਨ, ਜਿਸ ਕਾਰਨ ਨਗਰ ਕੌਂਸਲ ਦੇ ਨਿਕਾਸੀ ਪ੍ਰਬੰਧਾਂ ਦੀ ਬਾਰਿਸ਼ ਨੇ ਪੋਲ ਖੋਲ੍ਹ ਦਿੱਤੀ ਮੁਸ਼ਕਲਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਨਗਰ ਕੌਂਸਲ ਮਾਨਸਾ ਵੱਲੋਂ ਬਾਰਸ਼ਾਂ ਦੌਰਾਨ ਪੁਖ਼ਤਾ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਮਾਨਸਾ ਸ਼ਹਿਰ ਦੇ ਵਿੱਚ ਪਹਿਲੀ ਬਾਰਿਸ਼ ਦੇ ਕਾਰਨ ਪਾਣੀ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਬਾਰ ਇਸ ਦੇ ਨਾਲ ਸਕੂਲੀ ਬੱਚਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਹਨਾਂ ਤੋਂ ਆਉਣ ਵਾਲੇ ਦਿਨਾਂ ਦੇ ਵਿਚ ਵੀ ਬਾਰਸ਼ਾਂ ਦਾ ਸੀਜ਼ਨ ਹੈ ਅਤੇ ਇਸ ਨੂੰ ਲੈ ਕੇ ਵੀ ਨਗਰ ਕੌਂਸਲ ਵੱਲੋਂ ਹੁਣੇ ਤੋਂ ਹੀ ਪ੍ਰਬੰਧ ਕਰਨੇ ਚਾਹੀਦੇ ਹਨ ਤਾਂ ਕਿ ਸ਼ਹਿਰ ਵਾਸੀਆਂ ਨੂੰ ਮੁਸ਼ਕਲਾ ਦਾ ਸਾਹਮਣਾ ਨਾ ਕਰਨਾ ਪਵੇ।

ਕਿਸਾਨਾਂ ਨੂੰ ਮਿਲੀ ਰਾਹਤ : ਉਨ੍ਹਾਂ ਕਿਹਾ ਕਿ ਇਸ ਬਾਰਿਸ਼ ਦੇ ਨਾਲ ਕਿਸਾਨਾਂ ਨੂੰ ਕਾਫੀ ਰਾਹਤ ਵੀ ਮਿਲੀ ਹੈ ਕਿਉਂਕਿ ਆਉਣ ਵਾਲੇ ਦਿਨਾਂ ਦੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਕਿਸਾਨਾਂ ਨੂੰ ਪਾਣੀ ਦੀ ਸਖ਼ਤ ਜ਼ਰੂਰਤ ਹੈ। ਉਹਨਾਂ ਕਿਹਾ ਕਿ ਮਾਨਸਾ ਸ਼ਹਿਰ ਦੇ ਵਿੱਚ ਨਿਕਾਸੀ ਨਾ ਹੋਣ ਕਾਰਨ ਸ਼ਹਿਰ ਦੇ ਤਿੰਨ ਕੋਨੀ ਚੌਕ, ਸਟੈਂਡ ਬੱਸ ਸਟੈਂਡ ਚੌਕ, ਅੰਡਰਬ੍ਰਿਜ ਸਿਨੇਮਾ ਮਾਰਕੀਟ ਬਾਰਾਂ ਹੱਟਾਂ ਚੌਕ ਤੋਂ ਇਲਾਵਾ ਸ਼ਹਿਰ ਦੇ ਹੋਰ ਵੀ ਕਈ ਹਿੱਸਿਆਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨਗਰ ਕੌਂਸਲ ਮਾਨਸਾ ਨੂੰ ਅਪੀਲ ਕੀਤੀ ਗਈ ਉਪਰੰਤ ਸ਼ਹਿਰ ਦੇ ਕਈ ਹਿੱਸਿਆਂ ਵਿੱਚੋਂ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕੀਤਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.