ਮਾਨਸਾ: ਜ਼ਿਲ੍ਹੇ ਵਿੱਚ ਟਰੱਕ ਅਪਰੇਟਰਾਂ ਦਾ ਲਿਫਟਿੰਗ ਲਈ ਸਮਝੌਤਾ ਨਾ ਹੋਣ ਕਾਰਨ ਦਰਜਨਾਂ ਅਨਾਜ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਨਹੀਂ ਹੋ ਰਹੀ ਜਿਸ ਦੇ ਚੱਲਦੇ ਦਾਣਾ ਮੰਡੀਆਂ ਵਿੱਚ ਕਣਕ ਦੀ ਬੋਰੀਆਂ ਦੇ ਢੇਰ ਲੱਗ ਗਏ ਹਨ। ਜਿੱਥੇ ਇੱਕ ਪਾਸੇ ਅਨਾਜ ਮੰਡੀਆਂ ਭਰੀਆਂ ਪਈਆਂ ਹਨ ਅਤੇ ਦੂਜੇ ਪਾਸੇ ਫੂਡ ਸਪਲਾਈ ਵਿਭਾਗ ਵੱਲੋਂ ਜਲਦ ਹੀ ਲਿਫਟਿੰਗ ਕਰਵਾਉਣ ਦੀ ਗੱਲ ਕੀਤੀ ਜਾ ਰਹੀ ਹੈ।
ਮਾਨਸਾ ਵਿੱਚ ਲਿਫਟਿੰਗ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਦੀ ਚਿੰਤਾ ਵਧਦੀ ਜਾ ਰਹੀ ਹੈ ਕਿਉਂਕਿ ਟਰੱਕ ਅਪਰੇਟਰਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਨੂੰ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਲਈ ਘੱਟ ਕੀਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਦਾ ਖਰਚਾ ਵੱਧ ਜਾਵੇਗਾ। ਇਸ ਲਈ ਉਨ੍ਹਾਂ ਵੱਲੋਂ ਅਜੇ ਤੱਕ ਲਿਫਟਿੰਗ ਨਹੀਂ ਕੀਤੀ ਗਈ ਹੈ। ਟਰੱਕ ਆਪਰੇਟਰਾਂ ਦਾ ਕਹਿਣੈ ਕਿ ਸਾਰੇ ਠੇਕੇਦਾਰਾਂ ਦੇ ਟੈਂਡਰ ਰੱਦ ਕਰਕੇ ਟਰੱਕ ਯੂਨੀਅਨਾਂ ਨੂੰ ਦਿੱਤੇ ਜਾਣ।
ਦੂਜੇ ਪਾਸੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਜਲਦੀ ਹੀ ਲਿਫਟਿੰਗ ਸ਼ੁਰੂ ਕਰਨ ਦੀ ਗੱਲ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ 7 ਅਪ੍ਰੈਲ ਤੋਂ ਬਾਅਦ ਕਣਕ ਦੀ ਫਸਲ ਮੰਡੀਆਂ 'ਚ ਪੁੱਜਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਆਮਦ ਅਤੇ ਕਈ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਚੱਲ ਰਿਹਾ ਹੈ।
ਮਾਰਕੀਟ ਕਮੇਟੀ ਮਾਨਸਾ ਦੇ ਸਕੱਤਰ ਜੈ ਸਿੰਘ ਨੇ ਦੱਸਿਆ ਕਿ ਕਿਸਾਨ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਲੈ ਕੇ ਆ ਰਹੇ ਹਨ, ਜਿਸ ਦੀ ਖਰੀਦ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਿਫਟਿੰਗ ਨਾ ਹੋਣ ਦੇ ਮੱਦੇਨਜ਼ਰ ਅਸੀਂ ਏਜੰਸੀ ਨੂੰ ਲਿਖ ਰਹੇ ਹਾਂ ਕਿ ਇਸ 'ਤੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: 30 ਸਾਲਾਂ ਵਿੱਚ ਮਾਨਸਾ ’ਚ ਹੋਏ ਵਿਕਾਸ ਦਾ ਕੱਚ-ਸੱਚ ... ਵੇਖੋ ਇਸ ਖਾਸ ਰਿਪੋਟਰ ’ਚ