ਮਾਨਸਾ: ਮਾਲਵਾ ਖੇਤਰ ਦੇ ਵਿੱਚ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ (cotton crop compensation) ਲਈ ਕਿਸਾਨਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਮਾਨਸਾ ਦੇ ਵਿਚ ਮਿੰਨੀ ਸੈਕਟਰੀਏਟ ਦਾ ਘਿਰਾਓ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਗਾਤਾਰ ਜਾਰੀ (gherao of mini secretary is continued)ਹੈ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਨਰਮਾ ਖ਼ਰਾਬੇ ਦਾ ਮੁਆਵਜ਼ਾ ਨਹੀਂ ਮਿਲ ਜਾਂਦਾ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।
ਕਿਸਾਨ ਆਗੂ ਜਗਦੇਵ ਸਿੰਘ ਭੈਣੀਬਾਘਾ ਅਤੇ ਇੰਦਰਜੀਤ ਸਿੰਘ ਝੱਬਰ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਖਰਾਬ ਹੋਈ ਨਰਮੇ ਦੀ ਫ਼ਸਲ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੁਆਵਜ਼ਾ ਦਿਵਾਉਣ ਦੇ ਲਈ ਪਿਛਲੇ 14 ਮਾਰਚ ਤੋਂ ਜ਼ਿਲ੍ਹਾ ਕਚਹਿਰੀ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਅਤੇ ਹੁਣ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਹੋਇਆ ਹੈ ਪਰ ਅਧਿਕਾਰੀ ਅਜੇ ਤਕ ਇਹ ਨਹੀਂ ਦੱਸ ਰਹੇ ਕਿ ਕਿਸਾਨਾਂ ਮਜ਼ਦੂਰਾਂ ਨੂੰ ਮੁਆਵਜ਼ਾ ਕਿਉਂ ਨਹੀਂ ਦਿੱਤਾ ਜਾ ਰਿਹਾ।
ਕਿਸਾਨਾਂ ਦਾ ਕਹਿਣਾ ਹੈ ਕਿ ਆਪ ਦੀ ਸਰਕਾਰ ਵੀ ਝੂਠ ਬੋਲ ਰਹੀ (aap is telling lie) ਹੈ ਕਿ ਮੁਆਵਜ਼ਾ ਜਾਰੀ ਕਰ ਦਿੱਤਾ ਹੈ ਜੇਕਰ ਮੁਆਵਜ਼ਾ ਜਾਰੀ ਕੀਤਾ ਗਿਆ ਹੈ ਤਾਂ ਫਿਰ ਹੁਣ ਤੱਕ ਕਿਸਾਨਾਂ ਮਜ਼ਦੂਰਾਂ ਨੂੰ ਕਿਉਂ ਨਹੀਂ ਮਿਲਿਆ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਮੁਆਵਜ਼ਾ ਕਿਸਾਨਾਂ ਮਜ਼ਦੂਰਾਂ ਕੋਲ ਨਾ ਪੂੰਝਦਾ ਹੋਲੀ ਦਿਨਾਂ ਦੇ ਵਿੱਚ ਪ੍ਰਦਰਸ਼ਨ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ:ਸਾਬਕਾ ਸੀਐਮ ਚੰਨੀ ਦੀ ਮੌਜੂਦਾ ਸੀਐਮ ਮਾਨ ਨਾਲ ਮੁਲਾਕਾਤ