ਮਾਨਸਾ: ਪੰਜਾਬ ਵਿੱਚ ਠੰਡ ਦਾ ਕਹਿਰ ਆਪਣੇ ਸਿਖ਼ਰ 'ਤੇ ਹੈ। ਪਿਛਲੇ ਦਿਨਾਂ ਤੋਂ ਪੈ ਰਹੀ ਠੰਡ ਦੇ ਕਾਰਨ ਧੁੰਦ ਦੀ ਪਸਰੀ ਚਾਦਰ ਨੇ ਵਾਹਨਾਂ ਦੀ ਰਫ਼ਤਾਰ ਵਿੱਚ ਰੁਕਾਵਟ ਪਾ ਦਿੱਤੀ ਹੈ ਅਤੇ ਵਾਹਨ ਚਾਲਕ ਦਿਨੇ ਵੀ ਲਾਈਟਾਂ ਲਗਾ ਕੇ ਚੱਲ ਰਹੇ ਹਨ। ਉੱਥੇ ਹੀ ਦੂਜੇ ਪਾਸੇ ਲੋਕਾਂ ਵੱਲੋਂ ਠੰਡ ਤੋਂ ਬਚਣ ਲਈ ਅੱਗ ਦਾ ਸਹਾਰਾ ਵੀ ਲਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਵਿਦੇਸ਼ ਮੰਤਰੀ ਨੇ ਜਸਟਿਨ ਟਰੂਡੋ ਨਾਲ ਆਪਸੀ ਸੰਬੰਧਾਂ ਦੀ ਗੁਣਵੱਤਾ ਵਧਾਉਣ ਲਈ ਕੀਤੀ ਮੁਲਾਕਾਤ
ਧੁੰਦ ਦੀ ਸੰਘਣੀ ਚਾਦਰ ਵਿੱਚ ਜਿੱਥੇ ਸੜਕਾਂ ਵਿੱਚ ਵਾਹਨ ਚਾਲਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ ਉਥੇ ਹੀ ਕਈ ਟਰੇਨਾਂ ਵੀ ਆਪਣੇ ਨਿਰਧਾਰਿਤ ਸਮੇਂ ਤੋਂ ਲੇਟ ਚੱਲ ਰਹੀਆਂ ਹਨ। ਈਟੀਵੀ ਭਾਰਤ ਵੱਲੋਂ ਸੜਕ ਉੱਪਰ ਚੱਲ ਰਹੇ ਵਾਹਨ ਚਾਲਕਾਂ ਨੂੰ ਅਪੀਲ ਹੈ ਕਿ ਸੜਕ 'ਤੇ ਚੱਲਦੇ ਸਮੇਂ ਲਾਈਟਾਂ ਲਗਾ ਕੇ ਚੱਲੋ ਅਤੇ ਹੌਲੀ ਰਫ਼ਤਾਰ ਵਿੱਚ ਚੱਲੋ ਤਾਂ ਕਿ ਕਿਸੇ ਵੀ ਤਰ੍ਹਾਂ ਦੇ ਸੜਕ ਹਾਦਸਿਆਂ ਤੋਂ ਬਚਾ ਹੋ ਸਕੇ।