ਮਾਨਸਾ: ਦੇਰ ਰਾਤ ਜ਼ਿਲ੍ਹੇ ਦੇ ਪਿੰਡ ਰਾਏਪੁਰ (Raipur village of the district) ਵਿਖੇ ਇੱਕ ਮਹਿਲਾ ਦੀ ਆਪਣੇ ਘਰ ਦੇ ਬੈੱਡਰੂਮ ਵਿੱਚੋਂ ਲਾਸ਼ (The body from the bedroom) ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪਿੰਡ ਦੇ ਵਿੱਚ ਸਨਸਨੀ ਫੈਲ ਗਈ ਹੈ। ਇਸ ਵਾਰਦਾਤ ਦੌਰਾਨ ਘਰ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ (CCTV Cameras) ਦਾ ਡੀ.ਵੀ.ਆਰ. ਵੀ ਗਾਇਬ ਹੈ। ਜਾਣਕਾਰੀ ਮੁਤਾਬਿਕ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮ੍ਰਿਤਕ ਔਰਤ ਆਪਣੀ ਧੀ ਨਾਲ ਇੱਕ ਹੀ ਕਮਰੇ ਵਿੱਚ ਸੌ ਰਹੀ ਸੀ।
ਮ੍ਰਿਤਕ ਮਹਿਲਾ ਦੇ ਪਤੀ ਮਨੀਸ਼ ਨੇ ਦੱਸਿਆ ਕਿ ਦੇਰ ਰਾਤ ਉਹ ਪਰਿਵਾਰ ਦੇ ਨਾਲ ਖਾਣਾ ਖਾਣ ਤੋਂ ਬਾਅਦ ਇਕੱਠੇ ਬੈਠੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਦੀ ਪਤਨੀ ਅਤੇ ਬੇਟੀ ਇੱਕ ਕਮਰੇ ਵਿੱਚ ਸੌ ਗਏ ਅਤੇ ਉਹ ਆਪਣੇ ਬੇਟੇ ਦੇ ਨਾਲ ਦੂਸਰੇ ਕਮਰੇ ਵਿੱਚ ਸੌ ਗਏ, ਪਰ ਸਵੇਰੇ ਜਦੋ 8 ਵਜੇ ਤੱਕ ਗੇਟ ਬੰਦ ਹੋਣ ‘ਤੇ ਉਨ੍ਹਾਂ ਨੂੰ ਪਿੰਡ ਵਾਲਿਆਂ ਨੇ ਆ ਕੇ ਉਠਾਇਆ ਤਾਂ ਦੇਖਿਆ ਕਮਰੇ ਦੇ ਵਿੱਚ ਉਨ੍ਹਾਂ ਦੀ ਪਤਨੀ ਦੀ ਲਾਸ਼ ਖੂਨ ਨਾਲ ਲੱਥਪੱਥ ਪਈ ਸੀ, ਜਦੋਂਕਿ ਉਨ੍ਹਾਂ ਦੀ ਬੇਟੀ ਠੀਕ ਠਾਕ ਸੀ। ਉਨ੍ਹਾਂ ਕਿਹਾ ਕਿ ਪੁਲਿਸ ਇਸ ਮਾਮਲੇ ਦੇ ਵਿੱਚ ਉਨ੍ਹਾਂ ਨੂੰ ਇਨਸਾਫ ਦਿਵਾਏ।
ਉਧਰ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਪੰਮੀ (Sarpanch Gurwinder Singh Pammi) ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਕਤਲ ਹੋਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਪਿੰਡ ਵਾਲਿਆਂ ਦੇ ਨਾਲ ਆ ਕੇ ਘਰ ਦੇ ਵਿੱਚ ਲਾਸ਼ ਦੇਖੀ ਅਤੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਪਿੰਡ ਦੀ ਪੰਚਾਇਤ ਵੱਲੋਂ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
ਉਧਰ ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ (Police) ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਅਫ਼ਸਰ ਨੇ ਦੱਸਿਆ ਕਿ ਪਿੰਡ ਰਾਏਪੁਰ ਦੇ ਵਿੱਚ ਕਤਲ ਹੋਣ ਸਬੰਧੀ ਉਨ੍ਹਾਂ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਹ ਤੁਰੰਤ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ‘ਤੇ ਵਾਰ ਕੀਤੇ ਗਏ ਹਨ ਅਤੇ ਸਿਰ ਦੀ ਸੱਟ ਹੋਣ ਕਰਕੇ ਉਨ੍ਹਾਂ ਦੀ ਮੌਤ ਹੋਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਨੂੰ ਵੱਖ-ਵੱਖ ਐਕਲਾ ਤੋਂ ਵੇਖਿਆ ਜਾ ਰਿਹਾ ਹੈ ਅਤੇ ਜਲਦ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ’ਚ ਲਾਪਤਾ ਬੱਚਿਆਂ ਬਾਰੇ ਰੂੰਹ ਕੰਬਾਊ ਖੁਲਾਸਾ, ਸੁਣੋ ਇੱਕ ਪੀੜਤ ਪਿਤਾ ਦੀ ਜ਼ੁਬਾਨੀ