ਮਾਨਸਾ : ਵੱਧ ਰਹੀ ਮਹਿੰਗਾਈ ਕਾਰਨ ਮਜ਼ਦੂਰਾਂ ਵੱਲੋਂ ਆਪਣੀ ਮਜ਼ਦੂਰੀ ਵਧਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ। ਅੱਜ ਮਾਨਸਾ ਵਿੱਚ "ਬਹੁਜਨ ਸਮਾਜ ਪਾਰਟੀ" ਦੀ ਅਗਵਾਈ ਵਿੱਚ ਵੱਖ-ਵੱਖ ਮਜ਼ਦੂਰ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਰਿਹਾਇਸ਼ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਮਜ਼ਦੂਰਾਂ ਦੀਆਂ ਕੀ ਮੰਗਾਂ ਹਨ... ਇਸ ਨੂੰ ਲੈ ਕੇ ਈ ਟੀਵੀ ਭਾਰਤ ਨਾਲ ਮਜ਼ਦੂਰ ਆਗੂ ਐਡਵੋਕੇਟ ਭੁਪਿੰਦਰ ਸਿੰਘ ਬੀਰਵਾਲ ਨੇ ਵਿਸ਼ੇਸ਼ ਗੱਲਬਾਤ ਕੀਤੀ ਹੈ। ਸੁਣੋ ਉਹਨਾਂ ਕੀ ਕਿਹਾ...
ਭੁਪਿੰਦਰ ਸਿੰਘ ਬੀਰਵਾਲ ਨੇ ਕਿਹਾ ਕਿ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪੰਜਾਬ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਦੀ ਅਗਵਾਈ ਵਿੱਚ ਮਜ਼ਦੂਰਾਂ ਨੂੰ ਲਾਮਬੰਦ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਦੇ ਬਾਹਰ 24 ਮਈ ਨੂੰ ਮਜ਼ਦੂਰ ਵੱਡੇ ਪੱਧਰ ਉੱਤੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਸ਼ੁਰੂ ਕਰਨਗੇ।
ਉਨ੍ਹਾਂ ਅੱਗੇ ਕਿਹਾ, ਮਜ਼ਦੂਰਾਂ ਦੀਆਂ ਮੁੱਖ ਮੰਗਾਂ ਔਰਤਾਂ ਦੀ ਮਜ਼ਦੂਰੀ 400 ਰੁਪਏ ਮਜ਼ਦੂਰ ਕੀਤੀ ਜਾਵੇ ਅਤੇ ਮਜ਼ਦੂਰੀ 700 ਰੁਪਏ ਝੋਨੇ ਦੀ ਲਵਾਈ 6 ਹਜ਼ਾਰ ਰੁਪਏ ਵੱਖ-ਵੱਖ ਪ੍ਰਾਈਵੇਟ ਦੁਕਾਨਾਂ ਉੱਤੇ ਕੰਮ ਕਰਦੇ ਨੌਜਵਾਨਾਂ ਦੀ ਪੰਦਰਾਂ ਹਜ਼ਾਰ ਰੁਪਏ ਤਨਖਾਹ ਕਰਵਾਉਣ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਮਜ਼ਦੂਰਾਂ ਨੇ ਝੰਡਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਜਲਦ ਹੀ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਅਣਮਿਥੇ ਸਮੇਂ ਲਈ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਹੈਰਾਨੀਜਨਕ ! ਲਾਲਚੀ ਪਤਨੀ ਨੇ ਬੀਮੇ ਦੇ ਪੈਸਿਆਂ ਲਈ ਪਤੀ ਦਾ ਕੀਤਾ ਕਤਲ