ਮਾਨਸਾ: ਪੰਜਾਬ ਵਿੱਚ ਮਜ਼ਦੂਰਾਂ ਵੱਲੋਂ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਜਾ ਰਿਹਾ ਹੈ। ਮਾਨਸਾ ਵਿੱਚ ਵੱਖ-ਵੱਖ ਮਜ਼ਦੂਰ ਯੂਨੀਆਨਾਂ (Various trade unions in Mansa) ਵੱਲੋਂ ਰੋਡ ਜਾਮ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Protest against Punjab Government) ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਮਜ਼ਦੂਰ ਔਰਤਾਂ ਦੀ ਦਿਹਾੜੀ 400 ਰੁਪਏ, ਮਰਦ ਮਜ਼ਦੂਰਾਂ ਦੀ ਦਿਹਾੜੀ 1000 ਰੁਪਏ ਅਤੇ ਝੋਨਾ ਲਵਾਈ 6 ਹਜ਼ਾਰ ਰੁਪਏ ਪ੍ਰਤੀ ਏਕੜ ਤੈਅ ਕੀਤੀ ਜਾਵੇ। ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਮਜ਼ਦੂਰ ਆਗੂ ਕੁਲਦੀਪ ਸਿੰਘ ਸਰਦੂਲਗੜ੍ਹ ਵਲੋਂ ਭੁੱਖ ਹੜਤਾਲ (Labor leader Kuldeep Singh Sardulgarh on hunger strike) ਵੀ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਮੌਕੇ ਮਜ਼ਦੂਰ ਆਗੂਆਂ (Labor leaders) ਨੇ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾ ਹੀ ਉਨ੍ਹਾਂ ਨਾਲ ਧੱਕੇਸ਼ਾਹੀ ਕੀਤੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਕਿਸਾਨਾਂ ਦੇ ਪੁੱਤਰ ਹਨ ਤਾਂ ਹੀ ਉਹ ਮਜ਼ਦੂਰਾਂ ਵੱਲ ਧਿਆਨ ਨਹੀਂ ਦੇ ਰਹੇ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ‘ਤੇ ਮਜ਼ਦੂਰ ਮਾਰੂ ਨੀਤੀਆ ਲਾਗੂ ਕਰਨ ਦੇ ਇਲਜ਼ਾਮ ਵੀ ਲਗਾਏ ਹਨ ਅਤੇ ਨਾਲ ਹੀ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ (Warning to Punjab Government) ਵੀ ਦਿੱਤੀ ਗਈ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।
ਇਹ ਵੀ ਪੜ੍ਹੋ: ਬਟਵਾਰੇ ਦਾ ਦਰਦ: 74 ਸਾਲਾਂ ਬਾਅਦ ਨਾਨਕੇ ਪਿੰਡ ਪਰਤਿਆ ਮੁਹੰਮਦ ਸਦੀਕ
ਉਨ੍ਹਾਂ ਕਿਹਾ ਕਿ ਮਾਨਸਾ ਦੇ ਕਈ ਪਿੰਡਾਂ ਦੇ ਵਿੱਚ ਮਜ਼ਦੂਰਾਂ ਦੇ ਬਾਈਕਾਟ ਕੀਤੇ ਜਾ ਰਹੇ ਹਨ, ਇਸ ਦੇ ਸੰਬੰਧੀ ਮਾਨਸਾ ਪ੍ਰਸ਼ਾਸਨ ਉਨ੍ਹਾਂ ਲੋਕਾਂ ‘ਤੇ ਐੱਫ.ਆਈ.ਆਰ. ਦਰਜ ਕਰੇ ਜੋ ਬਾਈਕਾਟ ਕਰਨ ਦੇ ਐਲਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨਸਾ ਦੇ ਪਿੰਡਾਂ ਵਿੱਚ ਜ਼ਿਮੀਦਾਰਾਂ ਵੱਲੋਂ ਐੱਸ.ਸੀ. ਭਾਈਚਾਰੇ ਦੇ ਲੋਕਾਂ ਨਾਲ ਬਹੁਤ ਹੀ ਮਾੜਾ ਵਤੀਰਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: 74 ਸਾਲ ਪਹਿਲਾਂ ਵੱਖ ਹੋਏ 2 ਭਰਾਵਾਂ ਨੂੰ ਇਕੱਠੇ ਰਹਿਣ ਦਾ ਮਿਲਿਆ ਮੌਕਾ