ETV Bharat / state

ਮਹਿੰਗਾਈ ਖ਼ਿਲਾਫ਼ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ - ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ

ਬੁਢਲਾਡਾ ਦੇ ਵਿੱਚ ਬਹੁਜਨ ਸਮਾਜ ਪਾਰਟੀ (Bahujan Samaj Party) ਦੀ ਅਗਵਾਈ ਵਿੱਚ ਮਜ਼ਦੂਰਾਂ ਵੱਲੋਂ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਕਿਸਾਨਾਂ (Farmers) ਦੇ ਹਿੱਤ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਮਜ਼ਦੂਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਮਜ਼ਦੂਰਾਂ ਦੇ ਹੱਕਾਂ ਦੀ ਸਰਕਾਰ ਨੇ ਗੱਲ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਮਹਿੰਗਾਈ ਖ਼ਿਲਾਫ਼ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ

author img

By

Published : May 21, 2022, 10:22 AM IST

ਮਾਨਸਾ: ਦਿਨੋਂ-ਦਿਨ ਵੱਧ ਰਹੀ ਮਹਿੰਗਾਈ ਦੇ ਕਾਰਨ ਮਜ਼ਦੂਰਾਂ ਵੱਲੋਂ ਆਪਣੀ ਮਜ਼ਦੂਰੀ ਵਧਾਉਣ ਦੇ ਲਈ ਸਰਕਾਰਾਂ ਦੇ ਖ਼ਿਲਾਫ਼ ਪ੍ਰਦਰਸ਼ਨ (Demonstrations against governments) ਕੀਤੇ ਜਾ ਰਹੇ ਹਨ। ਅੱਜ ਬੁਢਲਾਡਾ ਦੇ ਵਿੱਚ ਬਹੁਜਨ ਸਮਾਜ ਪਾਰਟੀ (Bahujan Samaj Party) ਦੀ ਅਗਵਾਈ ਵਿੱਚ ਮਜ਼ਦੂਰਾਂ ਵੱਲੋਂ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਮਜ਼ਦੂਰਾਂ ਨੇ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਕਿਸਾਨਾਂ (Farmers) ਦੇ ਹਿੱਤ ਦੀ ਗੱਲ ਕੀਤੀ ਜਾ ਰਹੀ ਹੈ, ਜਦਕਿ ਮਜ਼ਦੂਰਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਜਲਦ ਹੀ ਮਜ਼ਦੂਰਾਂ ਦੇ ਹੱਕਾਂ ਦੀ ਸਰਕਾਰ ਨੇ ਗੱਲ ਨਾ ਕੀਤੀ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ 20 ਮਈ ਨੂੰ ਭੀਖੀ ਅਤੇ 24 ਮਈ ਨੂੰ ਜ਼ਿਲ੍ਹਾ ਪੱਧਰ ‘ਤੇ ਮਾਨਸਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਡਿਪਟੀ ਕਮਿਸ਼ਨਰ ਮਾਨਸਾ (Deputy Commissioner Mansa) ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਵਾਲੇ ਫੈਸਲਾ ਦਾ ਵੀ ਵਿਰੋਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਝੋਨੇ ਦੀ ਫਸਲ ਲਗਾਕੇ ਕੇ ਕਿ ਕੁਝ ਪੈਸੇ ਕਮਾਉਣੇ ਸਨ, ਪਰ ਹੁਣ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਰੁਜ਼ਗਾਰ ਖ਼ਤਮ ਹੋ ਗਿਆ।

ਮਹਿੰਗਾਈ ਖ਼ਿਲਾਫ਼ ਮਜ਼ਦੂਰਾਂ ਦਾ ਰੋਸ ਪ੍ਰਦਰਸ਼ਨ

ਇਸ ਮੌਕੇ ਮਜ਼ਦੂਰ ਔਰਤ ਕਿਰਨਜੀਤ ਕੌਰ ਨੇ ਕਿਹਾ ਕਿ ਮਹਿੰਗਾਈ ਦੇ ਕਾਰਨ ਰਸੋਈ ਗੈਸ ਇੱਕ ਹਜ਼ਾਰ ਤੋਂ ਉੱਪਰ ਹੈ ਜਦਕਿ ਮਜ਼ਦੂਰਾਂ ਦੀ ਮਜ਼ਦੂਰੀ ਮਹਿਜ਼ 250 ਰੁਪਏ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿੱਚ ਕਿਸਾਨਾਂ ਵੱਲੋਂ 4500 ਰੁਪਏ ਤੱਕ ਤੂੜੀ ਦੀ ਟਰਾਲੀ ਵੇਚੀ ਗਈ, ਜਿਸ ਕਾਰਨ ਮਜ਼ਬੂਰੀਵੱਸ ਮਜ਼ਦੂਰਾਂ ਤੋਂ ਤੂੜੀ ਨਹੀਂ ਲਈ ਗਈ ਅਤੇ ਉਹ ਆਪਣੇ ਪਸ਼ੂਆਂ ਨੂੰ ਵੇਚਣ ਦੇ ਲਈ ਮਜ਼ਬੂਰ ਹੋ ਗਏ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਜ਼ਦੂਰਾਂ ਦੇ ਹਿੱਤ ਦੀ ਗੱਲ ਨਹੀਂ ਕੀਤੀ ਜਾ ਰਹੀ ਅਤੇ ਮਜ਼ਦੂਰਾਂ ਦੇ ਲਈ ਪੱਕੀ ਮਜ਼ਦੂਰੀ ਤੈਅ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਮਜ਼ਬੂਰੀ ਵੱਸ ਮਜ਼ਦੂਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹੋਏ ਹਨ।

ਇਹ ਵੀ ਪੜ੍ਹੋ: ਵਿਧਾਇਕ ਗੁਰਿੰਦਰ ਗੈਰੀ ਬੜਿੰਗ ਨੇ ਕਿਸਾਨਾਂ ਤੋਂ ਕਰਵਾਈ ਝੋਨੇ ਦੀ ਸਿੱਧੀ ਬਿਜਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.