ਮਾਨਸਾ: ਸੀਪੀਆਈ ਖੇਤ ਮਜ਼ਦੂਰ ਯੂਨੀਅਨ(CPI Khet mazdoor union) ਨੇ ਅੱਜ ਸ਼ੁੱਕਰਵਾਰ ਮਾਨਸਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਨੇ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਨਹੀਂ ਕੀਤਾ। ਜਿਸ ਦੇ ਤਹਿਤ ਉਨ੍ਹਾਂ ਨੇ ਜ਼ਿਲ੍ਹਾ ਕਚਹਿਰੀ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਨੂੰ ਬਦਲਣ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਖ਼ਿਲਾਫ਼ ਵੀ ਨਾਅਰੇਬਾਜ਼ੀ ਕੀਤੀ।
ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਕਚਹਿਰੀ ਮਾਨਸਾ ਵਿਖੇ ਪ੍ਰਦਰਸ਼ਨ ਕਰ ਰਹੇ ਮਜ਼ਦੂਰਾਂ ਦੀ ਅਗਵਾਈ ਕਰ ਰਹੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ ਅਤੇ ਸੰਤੋਸ਼ ਰਾਣੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ਦੇ ਵਿੱਚ ਮਜ਼ਦੂਰਾਂ ਦੇ ਨਾਲ ਜੋ ਵਾਅਦੇ ਕੀਤੇ ਗਏ ਸਨ, ਉਨ੍ਹਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤਾ ਜਾ ਰਿਹਾ ।
ਜਿਸ ਦੇ ਕਾਰਨ ਅੱਜ ਮਜ਼ਦੂਰ ਔਰਤਾਂ ਪ੍ਰਾਈਵੇਟ ਫਾਇਨਾਂਸ ਕੰਪਨੀਆਂ ਦੀਆਂ ਕਰਜ਼ਦਾਰ ਹਨ ਅਤੇ ਪੰਜਾਬ ਸਰਕਾਰ ਤੁਰੰਤ ਉਹਨਾਂ ਦਾ ਕਰਜ਼ ਮੁਆਫ਼ ਕਰੇ। ਨਰਮਾ ਖ਼ਰਾਬੇ ਦਾ ਮਜ਼ਦੂਰਾਂ ਨੂੰ ਮੁਆਵਜ਼ਾ ਦੇਵੇ ਅਤੇ ਲਾਲ ਲਕੀਰ ਦੇ ਅੰਦਰ ਆਉਂਦੇ ਪਰਿਵਾਰਾਂ ਨੂੰ ਤੁਰੰਤ ਰਜਿਸਟਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਪਲਾਟ ਦਿੱਤੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਮਾਨਸਾ(Deputy commissioner mansa) ਵੱਲੋਂ ਸਰਕਾਰ ਦੀਆਂ ਸਕੀਮਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਜਿਸ ਦੇ ਤਹਿਤ ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਦੇ ਖਿਲਾਫ਼ ਵੀ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਨੂੰ ਤੁਰੰਤ ਬਦਲਣ ਦੀ ਮੰਗ ਵੀ ਕੀਤੀ।
ਇਹ ਵੀ ਪੜ੍ਹੋ: ਪੰਜਾਬ ਸਰਕਾਰ 2 ਵੱਡੇ ਮਾਰੂ ਫ਼ੈਸਲਿਆਂ ਵਿਰੁੱਧ ਡਟੇ ਮੁਲਾਜ਼ਮ