ETV Bharat / state

ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ - ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨਾਂ ਵੱਲੋਂ ਖ਼ੁਦਕੁਸ਼ੀਆਂ ਕਰਨ ਦੇ ਮਾਮਲੇ ਲਗਾਤਾਰ ਜਾਰੀ ਹਨ। ਅਜਿਹਾ ਇੱਕ ਹੋਰ ਮਾਮਲਾ ਮਾਨਸਾ ਜ਼ਿਲ੍ਹੇ 'ਚ ਸਾਹਮਣੇ ਆਇਆ ਹੈ। ਇਥੇ ਕਰਜ਼ੇ ਤੋਂ ਪਰੇਸ਼ਾਨ ਇੱਕ ਨੌਜਵਾਨ ਕਿਸਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
author img

By

Published : Jan 24, 2020, 5:57 PM IST

ਮਾਨਸਾ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖ਼ੁਦਕੁਸ਼ੀ ਮਾਮਲਿਆਂ 'ਤੇ ਠੱਲ ਪਾਉਣ ਲਈ ਕਿਸਾਨਾਂ ਦਾ ਕਰਜ਼ਾ ਪੂਰੀ ਤਰ੍ਹਾਂ ਮੁਆਫ਼ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਝੂਠੇ ਪੈਂਦੇ ਨਜ਼ਰ ਆ ਰਹੇ ਹਨ। ਮਾਨਸਾ ਦੇ ਪਿੰਡ ਕੋਟਧਰਮੂ ਵਿਖੇ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਖ਼ੁਦਕੁਸ਼ੀ ਕਰ ਲਈ ਹੈ।

ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਨੌਜਵਾਨ ਕਿਸਾਨ ਦੀ ਪਛਾਣ 23 ਸਾਲਾ ਰਾਮ ਸਿੰਘ ਵਜੋਂ ਹੋਈ ਹੈ। ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਰਾਮ ਸਿੰਘ 2ਏਕੜ ਜ਼ਮੀਨ ਦਾ ਮਾਲਕ ਸੀ ਤੇ ਉਸ 'ਤੇ 4 ਲੱਖ ਰੁਪਏ ਦਾ ਕਰਜ਼ਾ ਸੀ। ਉਨ੍ਹਾਂ ਦੱਸਿਆ ਕਿ ਕੁੱਝ ਸਮੇਂ ਪਹਿਲਾਂ ਜ਼ਮੀਨ ਵੇਚ ਕੇ ਉਸ ਨੇ ਆਪਣੇ ਦੋ ਭੈਣਾਂ ਦਾ ਵਿਆਹ ਕਰ ਦਿੱਤਾ, ਪਰ ਕਿਸਾਨੀ ਲਈ ਲਿਆ ਗਿਆ ਕਰਜ਼ਾ ਨਾ ਉਤਾਰ ਸਕਣ ਕਾਰਨ ਉਹ ਪਰੇਸ਼ਾਨ ਰਹਿਣਾ ਲਗਾ। ਕਰਜ਼ਾ ਨਾ ਉਤਾਰਨ 'ਚ ਅਸਮਰਥ ਹੋਣ ਦੇ ਚਲਦੇ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਪਹਿਲਾਂ ਉਕਤ ਕਿਸਾਨ ਦੇ ਪਿਤਾ ਨੇ ਵੀ ਕਰਜ਼ੇ ਦੇ ਚਲਦੇ ਖ਼ੁਦਕੁਸ਼ੀ ਕੀਤੀ ਸੀ।

ਪਿੰਡ ਦੇ ਕਿਸਾਨ ਨੇਤਾ ਸੁਰਜੀਤ ਸਿੰਘ ਹੈਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ।

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Intro:ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਮਾਨਸਾ ਵਿੱਚ ਅੱਜ ਫਿਰ ਇੱਕ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ Body:ਕਿਸਾਨ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਧਰਮੂ ਦੇ ਨੌਜਵਾਨ ਕਿਸਾਨ ਰਾਮ ਸਿੰਘ (23) ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ ਉਕਤ ਕਿਸਾਨ ਦੇ ਪਰਿਵਾਰਕ ਮੈਂਬਰ ਮੇਜਰ ਸਿੰਘ ਨੇ ਦੱਸਿਆ ਕਿ ਕਿਸਾਨ ਰਾਮ ਸਿੰਘ ਦੋ ਏਕੜ ਜ਼ਮੀਨ ਦਾ ਮਾਲਕ ਸੀ ਅਤੇ ਚਾਰ ਲੱਖ ਰੁਪਏ ਦਾ ਕਰਜ਼ਦਾਰ ਸੀ ਘਰ ਵਿੱਚ ਉਸ ਦੀ ਬਜ਼ੁਰਗ ਮਾਂ ਅਤੇ ਨੌਜਵਾਨ ਕਿਸਾਨ ਹੀ ਰਹਿੰਦੇ ਸਨ ਕੁਝ ਸਮਾਂ ਪਹਿਲਾਂ ਉਕਤ ਕਿਸਾਨ ਨੇ ਆਪਣੀ ਜ਼ਮੀਨ ਵੇਚ ਕੇ ਆਪਣੀਆਂ ਦੋ ਭੈਣਾਂ ਦੀ ਸ਼ਾਦੀ ਕੀਤੀ ਸੀ ਪਰ ਕਰਜ਼ੇ ਦਾ ਭਾਰ ਸਿਰੋਂ ਹੌਲਾ ਨਾ ਹੁੰਦਾ ਦੇਖ ਰਾਮ ਸਿੰਘ ਨੇ ਖੁਦਕੁਸ਼ੀ ਕਰ ਲਈ ਹੈ ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਕਿਸਾਨ ਦੇ ਪਿਤਾ ਵੀ ਕੁਝ ਸਾਲ ਪਹਿਲਾਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਗਿਆ ਸੀ ਉਧਰ ਕਿਸਾਨ ਨੇਤਾ ਸੁਰਜੀਤ ਸਿੰਘ ਹੈਪੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਕਤ ਕਿਸਾਨ ਦਾ ਕਰਜ਼ਾ ਮਾਫ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ ਜਾਵੇ

ਬਾਈਟ ਮੇਜਰ ਸਿੰਘ ਪਰਿਵਾਰਕ ਮੈਂਬਰ
ਬਾਈਟ ਸੁਰਜੀਤ ਸਿੰਘ ਹੈਪੀ ਕਿਸਾਨ ਨੇਤਾ

ਡੀਐੱਸਪੀ ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਮਾਨਸਾ ਦੇ ਪਿੰਡ ਕੋਟ ਧਰਮੂ ਦਾ ਰਾਮ ਸਿੰਘ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਗਿਆ ਹੈ ਪੁਲਿਸ ਨੇ ਇੱਕ ਸੌ ਚੁਹੱਤਰ ਦੀ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਲਾਸ਼ ਸੌਂਪ ਦਿੱਤੀ ਹੈ

ਬਾਈਟ ਡੀਐੱਸਪੀ ਹਰਜਿੰਦਰ ਸਿੰਘ ਗਿੱਲ ਸਬ ਡਵੀਜ਼ਨ ਮਾਨਸਾ

Report Kuldip Dhaliwal mansaConclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.