ETV Bharat / state

ਮਾਨਸਾ 'ਚ ਨੌਜਵਾਨਾਂ ਨੇ ਟਰੈਕਟਰ ਮਾਰਚ ਕਰ ਪੀਐਮ ਮੋਦੀ ਦਾ ਸਾੜਿਆ ਪੁਤਲਾ - ਖੇਤੀ ਆਰਡੀਨੈਂਸ

ਮਾਨਸਾ ਵਿਖੇ ਨੌਜਵਾਨਾਂ ਵੱਲੋਂ ਅਨਾਜ ਮੰਡੀ ਤੋਂ ਟਰੈਕਟਰ ਮਾਰਚ ਕੱਢ ਕੇ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਫ਼ੋਟੋ।
ਫ਼ੋਟੋ।
author img

By

Published : Sep 24, 2020, 5:14 PM IST

ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਦਾ ਦੇਸ਼ ਭਰ ਦੇ ਕਿਸਾਨ ਵਿਰੋਧ ਕਰ ਰਹੇ ਹਨ ਅਤੇ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਨੌਜਵਾਨਾਂ ਵੱਲੋਂ ਮਾਨਸਾ ਵਿਖੇ ਅਨਾਜ ਮੰਡੀ ਤੋਂ ਟਰੈਕਟਰ ਮਾਰਚ ਕੱਢ ਕੇ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਅੱਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਵੇਖੋ ਵੀਡੀਓ

ਉਨ੍ਹਾਂ ਚੇਤਾਵਨੀ ਵੀ ਦਿੱਤੀ ਕਿ ਜੇ ਕੇਂਦਰ ਸਰਕਾਰ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਤੁਰੰਤ ਰੱਦ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਵੀ ਤੇਜ਼ ਕੀਤਾ ਜਾਵੇਗਾ।

ਯੂਥ ਦੀ ਅਗਵਾਈ ਕਰ ਰਹੇ ਮਾਨਸਾ ਦੇ ਯੂਥ ਆਗੂ ਗੁਰਪ੍ਰੀਤ ਸਿੰਘ ਵਿੱਕੀ ਨੇ ਕਿਹਾ ਕਿ ਅੱਜ ਮਾਨਸਾ ਵਿਖੇ ਸੈਂਕੜਿਆਂ ਦੀ ਤਾਦਾਦ ਵਿੱਚ ਨੌਜਵਾਨ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਦੇ ਲਈ ਆਪਣੇ ਟਰੈਕਟਰ ਲੈ ਕੇ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਨੇ ਜੋ ਖੇਤੀ ਆਰਡੀਨੈਂਸ ਪਾਸ ਕੀਤੇ ਹਨ ਉਹ ਕਿਸਾਨ ਵਿਰੋਧੀ ਹਨ ਜਿਸ ਦੇ ਲਈ ਅੱਜ ਕਿਸਾਨਾਂ ਦੇ ਪੁੱਤ ਸੜਕਾਂ 'ਤੇ ਆਏ ਹਨ ਤਾਂ ਕਿ ਇਨ੍ਹਾਂ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਅਜਿਹੇ ਕਾਲੇ ਕਾਨੂੰਨ ਲਿਆ ਕੇ ਕਿਸਾਨ ਮਜ਼ਦੂਰ ਤੇ ਵਪਾਰੀ ਵਰਗ ਨੂੰ ਖ਼ਤਮ ਕਰਕੇ ਕਾਰਪੋਰੇਟ ਘਰਾਣੇ ਨੂੰ ਉਤਸ਼ਾਹਿਤ ਕਰਨ ਦੇ ਲਈ ਅਜਿਹੇ ਕਾਲੇ ਕਾਨੂੰਨ ਲੈ ਕੇ ਆਈ ਹੈ। ਅੱਜ ਪੰਜਾਬ ਦਾ ਹਰ ਨੌਜਵਾਨ ਕਿਸਾਨ ਮਜ਼ਦੂਰ ਵਰਗ ਸੜਕਾਂ 'ਤੇ ਆ ਰਿਹਾ ਹੈ ਤਾਂ ਕਿ ਇਨ੍ਹਾਂ ਆਰਡੀਨੈਂਸਾਂ ਨੂੰ ਰੱਦ ਕਰਵਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਦੇ ਆਉਣ ਦੇ ਨਾਲ ਸਭ ਤੋਂ ਵੱਧ ਕਿਸਾਨ ਨੂੰ ਮਾਰ ਪਵੇਗੀ ਕਿਉਂਕਿ ਪ੍ਰਾਈਵੇਟ ਵਪਾਰੀ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੇ ਲਈ ਪਹਿਲਾਂ ਹੀ ਤਿਆਰ ਬੈਠੇ ਹਨ ਤੇ ਮੋਦੀ ਸਰਕਾਰ ਅਜਿਹੇ ਵਪਾਰੀਆਂ ਨੂੰ ਹੱਲਾਸ਼ੇਰੀ ਦੇ ਰਹੀ ਹੈ। ਜੇਕਰ ਛੇਤੀ ਹੀ ਆਰਡੀਨੈਂਸਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਦੇਸ਼ ਭਰ ਦੇ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.