ਮਾਨਸਾ: ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਯੂਥ ਕਾਂਗਰਸ ਦੇ ਮਾਨਸਾ ਤੋਂ ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਇਨ੍ਹੀਂ ਦਿਨੀਂ ਮੁਸੀਬਤ ਬਣੇ ਹੋਏ ਹਨ ਜਿਸ ਦੇ ਚੱਲਦਿਆਂ ਚੁਸਪਿੰਦਰਵੀਰ ਚਹਿਲ ਵੱਲੋਂ ਕਾਂਗਰਸ ਹਾਈ ਕਮਾਂਡ ਨੂੰ ਆਪਣੀ ਤਾਕਤ ਦਿਖਾਉਣ ਦੇ ਲਈ ਚਾਰ ਜਨਵਰੀ ਨੂੰ ਮਾਨਸਾ ਵਿਖੇ ਕਿਸਾਨੀ ਜਿੱਤ ਨੂੰ ਸਮਰਪਿਤ ਰੈਲੀ ਕੀਤੀ ਜਾ ਰਹੀ ਹੈ।
ਜ਼ਿਲ੍ਹਾ ਪ੍ਰਧਾਨ ਚੁਸਪਿੰਦਰਵੀਰ ਨੇ 10 ਦਸੰਬਰ ਨੂੰ ਮਾਨਸਾ ਵਿਖੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਹੋਈ ਰੈਲੀ ਦੌਰਾਨ ਵੀ ਵਿਰੋਧ ਕੀਤਾ ਸੀ। ਹੁਣ ਉਨ੍ਹਾਂ ਵੱਲੋਂਂ 4 ਜਨਵਰੀ ਨੁੰ ਹਾਈਕਮਾਂਡ ਨੂੰ ਆਪਣੀ ਤਾਕਤ ਦਿਖਾਉਣ ਲਈ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਯੂਥ ਕਾਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਢਿੱਲੋਂ ਅਤੇ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਵੀ ਸ਼ਾਮਲ ਹੋ ਰਹੇ ਹਨ।
ਕਾਂਗਰਸ ਪਾਰਟੀ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਨੂੰ ਕਾਂਗਰਸ ਪਾਰਟੀ ਵਿਚ ਸ਼ਾਮਿਲ ਕਰਨ ਅਤੇ ਮਾਨਸਾ ਤੋਂ ਚੋਣ ਲੜਵਾਉਣ ਦੇ ਚਰਚੇ ਦੇ ਕਾਰਨ ਕਾਂਗਰਸ ਵਿੱਚ ਮੂਸੇਵਾਲਾ ਖਿਲਾਫ਼ ਬਗਾਵਤੀ ਸੁਰਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਲਗਾਤਾਰ ਮੂਸੇਵਾਲਾ ਨੂੰ ਚੋਣ ਲੜਵਾਉਣ ਨੂੰ ਲੈਕੇ ਵਿਰੋਧ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਯੂਥ ਪ੍ਰਧਾਨ ਨੇ ਦੱਸਿਆ ਕਿ ਇਸ ਰੈਲੀ ਦੇ ਵਿੱਚ ਕਿਸਾਨ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਮਿਲਕੇ ਕਿਸਾਨ ਸੰਘਰਸ਼ ਦੀ ਜਿੱਤ ਮਨਾਉਣ ਦੀ ਅਪੀਲ ਕੀਤੀ ਗਈ ਹੈ। ਚਹਿਲ ਨੇ ਕਿਹਾ ਕਿ ਮਾਨਸਾ ਦੇ ਸਾਰੇ ਨੇਤਾਵਾਂ ਨੇ ਸਿੱਧੂ ਮੂਸੇਵਾਲਾ ਅੱਗੇ ਸਰੰਡਰ ਕੀਤਾ ਹੈ ਪਰ ਉਨ੍ਹਾਂ ਵੱਲੋਂ ਸਿੱਧੂ ਦਾ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀ ਪਾਰਟੀ ਨੂੰ ਕੋਈ ਦੇਣ ਨਹੀਂ ਉਨ੍ਹਾਂ ਨੂੰ ਅੱਗੇ ਨਹੀਂ ਲਿਆਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਵਿਧਾਇਕ ਬਲਵਿੰਦਰ ਲਾਡੀ ਮੁੜ ਹੋਏ ਕਾਂਗਰਸ 'ਚ ਸ਼ਾਮਲ