ਮਾਨਸਾ: ਕੇਂਦਰ ਸਰਕਾਰ ਵੱਲੋਂ ਜਿੱਥੇ ਨੌਜਵਾਨਾਂ ਲਈ ਅਗਨੀਪਥ ਯੋਜਨਾ ਲਿਆਂਦੀ ਗਈ ਉੱਥੇ ਹੀ ਪੂਰੇ ਭਾਰਤ ਭਰ ਵਿਚ ਨੌਜਵਾਨਾਂ ਵੱਲੋਂ ਇਸ ਯੋਜਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸਦੇ ਤਹਿਤ ਮਾਨਸਾ ਦੇ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿਚ ਨੌਜਵਾਨ ਦਿੱਲੀ ਪ੍ਰਦਰਸ਼ਨ ’ਚ ਜਾਣ ਲਈ ਪਹੁੰਚੇ ਤਾਂ ਰੇਲ ਗੱਡੀਆਂ ਬੰਦ ਹੋਣ ਕਾਰਨ ਸਟੇਸ਼ਨ ’ਤੇ ਹੀ ਬੈਠੇ ਹਨ। ਦੂਜੇ ਪਾਸੇ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤ ਪ੍ਰਬੰਧ ਕੀਤੇ ਗਏ ਹਨ।
ਇਸ ਦੌਰਾਨ ਨੌਜਵਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਨੀਪੱਥ ਯੋਜਨਾ ਲਿਆਂਦੀ ਗਈ ਹੈ ਜਿਸ ਵਿੱਚ ਚਾਰ ਸਾਲਾਂ ਲਈ ਨੌਜਵਾਨਾਂ ਨੂੰ ਭਰਤੀ ਕੀਤਾ ਜਾਵੇਗਾ, ਪਰ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਾਨੂੰ ਇਸ ਗੱਲ ਦਾ ਜਵਾਬ ਦੇਵੇ ਕਿ ਅਸੀਂ ਪੰਜ ਸਾਲਾਂ ਤੋਂ ਫੌਜ ਦੀ ਭਰਤੀ ਦੀ ਤਿਆਰੀ ਕਰ ਰਹੇ ਹਾਂ ਜੇਕਰ ਸਾਨੂੰ ਇਸ ਐਲਾਨ ਦਾ ਪਹਿਲਾਂ ਪਤਾ ਹੋਣਾ ਸੀ ਤਾਂ ਸੀ ਕੋਈ ਹੋਰ ਨੌਕਰੀ ਲੱਭ ਲੈਂਦੇ।
ਨੌਜਵਾਨਾਂ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਆਪਣਾ ਕਾਨੂੰਨ ਛੇਤੀ ਤੋਂ ਛੇਤੀ ਵਾਪਸ ਲੈ ਲੈਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਅਸੀਂ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ।
ਉੱਥੇ ਹੀ ਦੂਜੇ ਪਾਸੇ ਮਾਨਸਾ ਰੇਲਵੇ ਸਟੇਸ਼ਨ ’ਚ ਵੱਡੀ ਗਿਣਤੀ ਚ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਜੂਦ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਭਾਰਤ ਬੰਦ ਨੂੰ ਲੈ ਕੇ ਹਰ ਇੱਕ ਪੁਖਤਾ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕੋਈ ਭੰਨਤੋੜ ਨਾ ਹੋ ਸਕੇ।
ਇਹ ਵੀ ਪੜੋ: ਅਗਨੀਪਥ ਸਕੀਮ ਦੇ ਵਿਰੋਧ 'ਚ ਭਾਰਤ ਬੰਦ: ਸੂਬੇ ’ਚ ਸੁਰੱਖਿਆ ਦੇ ਪੁਖਤਾ ਪ੍ਰਬੰਧ