ਮਾਨਸਾ: ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਕਾਰਨ ਜਿੱਥੇ ਵਿਸ਼ਵ ਦੇ ਕਈ ਦੇਸ਼ ਕੋਰੋਨਾ ਦੀ ਚਪੇਟ ਵਿੱਚ ਆਏ ਹਨ, ਉੱਥੇ ਹੀ ਪੰਜਾਬ ਵਿੱਚ ਵੀ ਪਿਛਲੇ ਲੰਬੇ ਸਮੇਂ ਤੋਂ ਕਰਫਿਊ ਜਾਰੀ ਹੈ। ਇਸ ਦੌਰਾਨ ਮਾਨਸਾ ਦੇ ਨੌਜਵਾਨ ਸੇਵਾ ਕਲੱਬ ਵੱਲੋਂ ਸਥਾਨਕ ਮੀਡੀਆ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਮੀਡੀਆ ਦੇ ਸਨਮਾਨ ਸਮਾਰੋਹ 'ਚ ਪਹੁੰਚੇ ਐਸਐਮਓ ਡਾ. ਅਸ਼ੋਕ ਕੁਮਾਰ ਨੇ ਕਿਹਾ ਕਿ ਨੌਜਵਾਨ ਸੇਵਾ ਕਲੱਬ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਤੱਕ ਰਾਸ਼ਨ ਤੇ ਖਾਣਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਦੇ ਚੱਲਦੇ ਨੌਜਵਾਨ ਸੇਵਾ ਕਲੱਬ ਵੱਲੋਂ ਅੱਜ ਮੀਡੀਆ ਦਾ ਵਿਸੇਸ਼ ਸਨਮਾਨ ਕੀਤਾ ਗਿਆ, ਜਿਸ ਦੇ ਲਈ ਉਹ ਨੌਜਵਾਨ ਸੇਵਾ ਕਲੱਬ ਦਾ ਧੰਨਵਾਦ ਕਰਦੇ ਹਨ।
ਮਾਨਸਾ ਨੌਜਵਾਨ ਸੇਵਾ ਕਲੱਬ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ਨੇ ਕਿਹਾ ਕਿ ਉਨ੍ਹਾਂ ਕਲੱਬ ਦੀ ਮੀਟਿੰਗ 'ਚ ਫ਼ੈਸਲਾ ਲਿਆ ਕਿ ਮੀਡੀਆ ਦਾ ਸਨਮਾਨ ਕਰਨਾ ਚਾਹੀਦਾ ਹੈ ਜਿਸ ਤਹਿਤ ਉਨ੍ਹਾਂ ਮਾਨਸਾ ਦੇ ਮੀਡੀਆ ਦਾ ਵਿਸੇਸ਼ ਸਨਮਾਨ ਕੀਤਾ ਹੈ।
ਮਾਨਸਾ ਮੀਡੀਆ ਕਲੱਬ ਦੇ ਪ੍ਰਧਾਨ ਜਗਦੀਸ਼ ਬਾਂਸਲ ਨੇ ਨੌਜਵਾਨ ਸੇਵਾ ਕਲੱਬ ਵੱਲੋਂ ਮੀਡੀਆ ਦਾ ਸਨਮਾਨ ਕਰਨ 'ਤੇ ਧੰਨਵਾਦ ਕੀਤਾ। ਉੱਥੇ ਹੀ ਉਨ੍ਹਾਂ ਕਿਹਾ ਕਿ ਮੀਡੀਆ ਦੀਆਂ ਜ਼ਿੰਮੇਵਾਰੀਆਂ ਹੋਰ ਵੱਧ ਗਿਆ ਹਨ। ਉਨ੍ਹਾਂ ਕਿਹਾ ਕਿ ਮੀਡੀਆ ਅੱਗੇ ਵੀ ਇਸੇ ਤਰ੍ਹਾਂ ਨਿਰਪੱਖ ਅਤੇ ਸੱਚ ਦੀ ਆਵਾਜ਼ ਲੋਕਾਂ ਤੱਕ ਪਹੁੰਚਾਉਂਦਾ ਰਹੇਗਾ।