ਮੋਗਾ: ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਨੂੰ ਲੈ ਕੇ ਬੁੱਧਵਾਰ ਪ੍ਰੈਸ ਕਾਨਫਰੰਸ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ (Jathedar Tirth Singh Mahala) ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 13 ਅਹਿਮ ਫ਼ੈਸਲੇ (13 important decisions) ਲੈ ਲਏ ਗਏ ਹਨ। ਜਿਸ ਬਾਰੇ ਜਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਮੀਡੀਆ ਨੂੰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਕ ਪਾਰਲੀਮਾਨੀ ਬੋਰਡ ਹੋਵੇਗਾ। ਇਹ ਬੋਰਡ ਪਾਰਟੀ ਪ੍ਰਧਾਨ ਤੋ ਇਲਾਵਾ ਅਹਿਮ ਮੁੱਦਿਆਂ 'ਤੇ ਅਹਿਮ ਮਸਲਿਆਂ 'ਤੇ ਫੈਸਲੇ ਲੈਣ ਲਈ ਆਪਣੀਆਂ ਸਿਫਾਰਸ਼ਾਂ ਕਰੇਗਾ। ਇਸ ਬੋਰਡ ਵਿੱਚ ਬੁੱਧੀਜੀਵੀ ਸਮਾਜ ਸੇਵੀ ਅਤੇ ਸੰਤ ਸਮਾਜ ਦੇ ਲੋਕ ਸ਼ਾਮਲ ਹੋਣਗੇ।
ਇਸ ਤੋਂ ਇਲਾਵਾ ਇਕ ਪਰਿਵਾਰ ਇਕ ਟਿਕਟ ਦੇਣ ਦਾ ਵੀ ਫ਼ੈਸਲਾ ਲਿਆ ਗਿਆ ਹੈ ਜ਼ਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਬੋਰਡ ਕਾਰਪੋਰੇਸ਼ਨਾਂ ਅਤੇ ਹੋਰ ਅਹੁਦੇ ਸਿਰਫ਼ ਵਰਕਰਾਂ ਨੂੰ ਹੀ ਦਿੱਤੇ ਜਾਣਗੇ। ਕਿਸੇ ਵੀ ਵਿਧਾਇਕ ਦੇ ਪਰਿਵਾਰਕ ਮੈਂਬਰ ਨੂੰ ਕੋਈ ਅਹੁਦੇਦਾਰੀ ਨਹੀਂ ਮਿਲੇਗੀ। ਜੋ ਜ਼ਿਲ੍ਹਾ ਪ੍ਰਧਾਨ ਹੋਵੇਗਾ ਉਹ ਕੋਈ ਚੋਣ ਨਹੀਂ ਲੜ ਸਕੇਗਾ ਚੋਣ ਲੜਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਾਰੇ ਪ੍ਰਧਾਨ ਸਾਰੇ ਅਹੁਦੇਦਾਰ ਸਾਬਤ ਸੂਰਤ ਸਿੱਖ ਹੋਣਗੇ। ਇਹ ਸ਼ਰਤ ਦੂਸਰੇ ਧਰਮਾਂ 'ਤੇ ਲਾਗੂ ਨਹੀਂ ਹੋਵੇਗੀ ਉਨ੍ਹਾਂ ਨੂੰ ਵੀ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸਸੀ ਬੀਸੀ ਸ਼੍ਰੇਣੀਆਂ ਨੂੰ ਹਰ ਪੱਧਰ ਤੇ ਵੱਧ ਤੋਂ ਵੱਧ ਪ੍ਰਤੀਨਿਧਤਾਂ ਮਿਲੇਗੀ ਅਤੇ ਹੋਰ ਭਾਈਚਾਰੇ ਨੂੰ ਬਣਦਾ ਮਾਣ ਸਤਿਕਾਰ ਮਿਲੇਗਾ।
ਇਸ ਮੌਕੇ ਕੋਰ ਕਮੇਟੀ ਵਿੱਚ ਸਾਰੇ ਹਿੱਸਿਆਂ ਖਾਸਕਰ ਨੌਜਵਾਨ, ਔਰਤਾਂ ,ਅਨੁਸੂਚਿਤ ਜਾਤੀਆਂ, ਬੀਸੀ, ਭਾਈਚਾਰੇ (Women, Scheduled Caste BC, Community) ਨੂੰ ਨੁਮਾਇੰਦਗੀ ਦਿੱਤੀ ਜਾਵੇਗੀ।ਪੰਜਾਹ ਸਾਲ ਤੋਂ ਘੱਟ ਉਮਰ ਦੀਆਂ ਔਰਤਾਂ ਅਤੇ ਨੌਜਵਾਨਾਂ ਨੂੰ ਵਿਧਾਨ ਸਭਾ ਚੋਣਾਂ ਵਿੱਚ ਘੱਟੋ ਘੱਟ 50% ਟਿਕਟਾਂ ਦਿੱਤੀਆਂ ਜਾਣਗੀਆਂ। ਯੂਥ ਅਕਾਲੀ ਦਲ ਦੀ ਮੈਂਬਰਸ਼ਿਪ ਲਈ ਉਮਰ ਦੀ ਸੀਮਾ 35 ਸਾਲ ਹੋਵੇਗੀ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਲਈ 5 ਸਾਲ ਦੀ ਛੋਟ ਹੋਵੇਗੀ। ਇਸ soi ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਕੇਵਲ ਕਾਲਜਾਂ ਅਤੇ ਯੂਨੀਵਰਸਿਟੀਆਂ ਤੱਕ ਹੀ ਸੀਮਤ ਰਹਿਣਗੀਆਂ ਉਮਰ ਦੀ ਸੀਮਾ 30 ਸਾਲਾ ਹੋਵੇਗੀ।
ਪਾਰਟੀ ਦਾ ਜਥੇਬੰਦਕ ਢਾਂਚਾ ਬੂਥ ਪੱਧਰ ਤੋਂ ਸ਼ੁਰੂ ਹੋਵੇਗਾ ਅਤੇ ਬੂਥ ਪ੍ਰਧਾਨ ਸਰਕਲ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਕੋਈ ਵੀ ਨਾਮਜ਼ਦਗੀ ਨਹੀ ਹੋਵੇਗੀ ਇਨ੍ਹਾਂ ਦੀ ਚੋਣ ਵਰਕਰ ਚੋਣਾਂ ਰਾਹੀ ਕਰਨਗੇ। ਇਸ ਵਿਧੀ ਰਾਹੀਂ ਯੂਥ/ ਮਹਿਲਾ/ ਐਸ ਸੀ ਬੀਸੀ /ਵਿੰਗਾਂ ਦਾ ਗਠਨ ਕੀਤਾ ਜਾਵੇਗਾ ਇਸ ਮੌਕੇ ਤੇ ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਤੱਕ ਪਹੁੰਚ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਤੇ ਸਮੱਸਿਆਵਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਵੱਧ ਤੋਂ ਵੱਧ ਦੋ ਵਾਰ ਅਤੇ ਪੰਜ ਪੰਜ ਸਾਲ ਲਈ ਲਗਾਤਾਰ ਚੁਣਿਆ ਜਾ ਸਕਦਾ ਹੈ ਤੀਜੀ ਮੁਨਿਆਦ ਲਈ ਇਕ ਵਾਰ ਦੀ ਬਰੇਕ ਹੋਣੀ ਲਾਜ਼ਮੀ ਹੋਵੇਗੀ।
ਇਹ ਵੀ ਪੜ੍ਹੋ:- ਰਾਜਪਥ ਮਾਰਗ ਦਾ ਨਾਂ ਬਦਲ ਕੇ ਰੱਖਿਆ ਕਰਤਵਯ ਮਾਰਗ