ਮੋਗਾ: ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਲਗਾਤਾਰ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪਰ ਹੁਣ ਤਕਰੀਬਨ 180 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ। ਜਿਸ ਦੇ ਚੱਲਦੇ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਮੇਅਰ ਨੀਤਿਕਾ ਭੱਲਾ ਦਾ ਧੰਨਵਾਦ ਕੀਤਾ ਗਿਆ।
ਦੱਸ ਦਈਏ ਕਿ 83 ਸਫ਼ਾਈ ਸੇਵਕ, 60 ਸੀਵਰਮੈਨ, 30 ਬੇਲਦਾਰ, 8 ਜਾਣਿਆਂ ਨੂੰ ਤਰਸ ਦੇ ਆਧਾਰ ’ਤੇ ਨਗਰ ਨਿਗਮ ਮੋਗਾ ਵਿੱਚ ਪੱਕਾ ਕੀਤਾ ਗਿਆ ਹੈ। ਇਨ੍ਹਾਂ ਹੀ ਨਹੀਂ 8 ਜਣਿਆ ਦੀ ਪ੍ਰਮੋਸ਼ਨ ਕੀਤੀ ਗਈ। ਜਿਸ ਦੇ ਚੱਲਦੇ 180 ਮੁਲਾਜ਼ਮ ਪੱਕੇ ਕੀਤੇ ਗਏ ਹਨ।
ਮੋਗਾ ਨਗਰ ਨਿਗਮ ਦੇ ਮੇਅਰ ਨੀਤਿਕਾ ਭੱਲਾ ਨੇ ਪੱਕੇ ਹੋਏ ਕਰਮਚਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀ ਪ੍ਰਦਰਸ਼ਨ ਕਰਦੇ ਰਹੇ ਹਨ। ਉਨ੍ਹਾਂ ਵੱਲੋਂ ਅੱਜ ਹਾਊਸ ਵਿਚ ਮਤਾ ਪਾ ਕੇ ਸਰਕਾਰ ਨੁੰ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਹੀ ਸਾਰੇ ਕੌਂਸਲਰ ਇਨ੍ਹਾਂ ਕਰਮਚਾਰੀਆਂ ਦੇ ਨਾਲ ਹਾਂ ਅਤੇ ਆਸ ਕਰਦੇ ਹਾਂ ਕਿ ਮੋਗਾ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਉਣ ਲਈ ਇਹ ਸਾਡਾ ਸਹਿਯੋਗ ਦਿੰਦੇ ਰਹਿਣਗੇ।
ਕਾਬਿਲੇਗੌਰ ਹੈ ਕਿ ਮੋਗਾ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਵੱਲੋਂ ਲਗਾਤਾਰ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਜਿੱਥੇ ਇਹ ਪ੍ਰਦਰਸ਼ਨ ਕਾਰਨ ਸ਼ਹਿਰ ਵਿਚ ਕੂੜੇ ਦੇ ਢੇਰ ਲੱਗ ਜਾਂਦੇ ਸੀ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਸੀ ਉੱਥੇ ਹੀ ਦੀਵਾਲੀ ਦੇ ਤਿਉਹਾਰ ਤੋਂ ਪਹਿਲਾ ਇਨ੍ਹਾਂ ਸਫ਼ਾਈ ਕਰਮਚਾਰੀਆਂ ਨੂੰ ਇਕ ਵੱਡਾ ਤੋਹਫਾ ਮਿਲਿਆ ਹੈ।
ਇਹ ਵੀ ਪੜੋ: ਗੁਜਰਾਤ ਚੋਣ ਪ੍ਰਚਾਰ ਦੌਰਾਨ ਸੀਐੱਮ ਮਾਨ ਟ੍ਰੋਲ, ਪੰਜਾਬ ਉੱਤੇ ਧਿਆਨ ਦੇਣ ਦੀ ਸਲਾਹ