ਮੋਗਾ: ਸ਼ਹਿਰ ਵਿੱਚ ਕੋਟਕਪੂਰਾ ਰੋਡ ਨੇੜੇ ਮਹਿਮੇ ਵਾਲਾ ਰੋਡ ਤੇ ਦੁਪਹਿਰ ਵੇਲੇ ਲਗਭਗ 22 ਕਿੱਲੇ ਕਣਕ ਅੱਗ ਲੱਗਣ ਕਰਕੇ ਸੜ ਕੇ ਸੁਆਹ ਹੋ ਗਈ। ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸੈਂਕੜੇ ਕਿਸਾਨਾਂ 'ਤੇ ਦੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪੁੱਜ ਕੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਇਸ ਕਰਕੇ ਖੜ੍ਹੀ ਕਣਕ ਦਾ ਬਚਾਅ ਹੋ ਗਿਆ ਹੈ। ਜਾਣਕਾਰੀ ਮੁਤਾਬਕ ਕਿਸਾਨ ਸਵਿੰਦਰ ਸਿੰਘ ਤੇ ਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ 22 ਕਿੱਲੇ ਜ਼ਮੀਨ ਠੇਕੇ 'ਤੇ ਲੈ ਕੇ ਕਣਕ ਦੀ ਕਾਸ਼ਤ ਕੀਤੀ ਸੀ।
ਪੀੜਤ ਕਿਸਾਨਾਂ ਨੇ ਕਿਸੇ ਬੀੜੀ ਸਿਗਰਟ ਪੀਣ ਵਾਲੇ ਵਿਅਕਤੀ ਦੀ ਸ਼ਰਾਰਤ ਦੀ ਸ਼ੰਕਾ ਜਤਾਈ ਹੈ। ਇਸ ਮੌਕੇ ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਸੜੀ ਹੋਈ ਕਣਕ ਲਈ ਮੁਆਵਜ਼ੇ ਦੀ ਮੰਗ ਕੀਤੀ। ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।