ETV Bharat / state

22 ਸਾਲਾ ਕੁੜੀ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਮੋਗਾ ਦੇ ਪਿੰਡ ਅਜੀਤਵਾਲ ਦੀ ਰਹਿਣ ਵਾਲੀ 22 ਸਾਲਾ ਕੁੜੀ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫ਼ੋਟੋ
author img

By

Published : Sep 17, 2019, 6:56 PM IST

ਮੋਗਾ: ਪਿੰਡ ਅਜੀਤਵਾਲ ਦੀ ਰਹਿਣ ਵਾਲੀ 22 ਸਾਲਾ ਕੁੜੀ ਪਿੰਦਰ ਕੌਰ ਵੱਲੋਂ ਬੱਧਨੀ ਕਲਾਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਅਜੀਤਵਾਲ ਵਿੱਚ ਸੁਖਦੇਵ ਸਿੰਘ ਦੀ ਕੁੜੀ ਪਿੰਦਰ ਕੌਰ ਆਪਣੇ ਰਿਸ਼ਤੇਦਾਰਾਂ ਦੇ ਘਰ ਗਈ ਸੀ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤੀ। ਇਸ ਤੋਂ ਬਾਅਦ ਪਤਾ ਲੱਗਿਆ ਕਿ ਉਸ ਨੇ ਬੱਧਨੀ ਕਲਾਂ ਨਹਿਰ 'ਚ ਛਾਲ ਮਾਰ ਦਿੱਤੀ ਜਿੱਥੇ ਮੌਜੂਦ ਗਊਸ਼ਾਲਾ ਦੇ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢਿਆ।

ਵੀਡੀਓ

ਇਹ ਵੀ ਪੜ੍ਹੋ: ਏਜੰਟਾਂ ਦੀ ਠੱਗੀ ਦਾ ਸ਼ਿਕਾਰ ਹੋਇਆ ਨੌਜਵਾਨ, ਵਿਦੇਸ਼ ਵਿੱਚ ਖਾ ਰਿਹਾ ਠੋਕਰਾਂ

ਇਸ ਮਗਰੋਂ ਉਸ ਨੂੰ ਬੱਧਨੀ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਤੇ ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਨ੍ਹਾਂ ਨੂੰ ਮੋਗਾ ਰੈਫ਼ਰ ਕਰ ਦਿੱਤਾ। ਇੱਥੇ ਹਸਪਤਾਲ ਵਿੱਚ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਹਾਲੇ ਤੱਕ ਖ਼ੁਦਕੁਸ਼ੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Intro:ਸਰਕਾਰੀ ਹਸਪਤਾਲ ਮੋਗਾ ਵਿਖੇ ਲਿਜਾਇਆ ਗਿਆ ਪ੍ਰੰਤੂ ਨਹੀਂ ਬਚ ਸਕੀ ਜਾਨ ।

ਪੁਲਸ ਵੱਲੋਂ ਕੀਤੀ ਜਾ ਰਹੀ ਹੈ ਧਾਰਾ 174 ਦੀ ਕਾਰਵਾਈ ।Body:ਮੋਗਾ ਜ਼ਿਲ੍ਹੇ ਦੇ ਪਿੰਡ ਅਜੀਤਵਾਲ ਦੀ ਰਹਿਣ ਵਾਲੀ ਇੱਕ 22 ਸਾਲਾ ਲੜਕੀ ਪਿੰਦਰ ਕੌਰ ਨੇ ਬੱਧਨੀ ਕਲਾਂ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਅਜੀਤਵਾਲ ਦੀ ਰਹਿਣ ਵਾਲੀ ਪਿੰਦਰ ਕੌਰ ਪੁੱਤਰੀ ਸੁਖਦੇਵ ਸਿੰਘ ਜੋ ਕਿ ਘਰੋਂ ਆਪਣੇ ਤਾਇਆ ਜੀ ਦੇ ਘਰ ਜਾਣ ਦਾ ਕਹਿ ਕੇ ਆਈ ਅਤੇ ਬਾਅਦ ਵਿਚ ਘਰ ਵਾਪਸ ਨਹੀਂ । ਉਸ ਨੇ ਬੱਧਨੀ ਕਲਾਂ ਵਿਖੇ ਨਹਿਰ ਵਿੱਚ ਛਾਲ ਮਾਰ ਦਿੱਤੀ ਉੱਥੇ ਮੌਜੂਦ ਗਊਸ਼ਾਲਾ ਦੇ ਸੇਵਾਦਾਰਾਂ ਨੇ ਉਸ ਨੂੰ ਬਾਹਰ ਕੱਢਿਆ।ਉਥੋਂ ਪਹਿਲਾਂ ਉਸ ਨੂੰ ਬੱਧਨੀ ਕਲਾਂ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਹਾਲਤ ਜ਼ਿਆਦਾ ਖ਼ਰਾਬ ਹੋਣ ਕਰਕੇ ਉਨ੍ਹਾਂ ਨੇ ਮੋਗਾ ਰੈਫਰ ਕਰ ਦਿੱਤਾਜਿੱਥੇ ਉਸ ਨੂੰ ਡਾਕਟਰਾਂ ਨੇ ਮ੍ਰਿਤ ਘੋਸ਼ਿਤ ਕਰ ਦਿੱਤਾ ਪਿੰਦਰ ਕੌਰ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪੁਲਿਸ ਨੇ ਧਾਰਾ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ।
ਮਾਮਲੇ ਦੀ ਜਾਂਚ ਕਰ ਰਹੇ ਏ ਐੱਸ ਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਇਕ ਲੜਕੀ ਨੇ ਨਹਿਰ ਵਿੱਚ ਛਾਲ ਮਾਰ ਦਿੱਤੀ ਹੈ ਬਾਅਦ ਵਿੱਚ ਜਦੋਂ ਉਸ ਦੇ ਘਰਦਿਆਂ ਨੇ ਆਕਰਸ਼ਨ ਕੀਤੀ ਤਾਂ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਲੜਕੀ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਪੁਲਸ ਵੱਲੋਂ ਧਾਰਾ 174 ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ।

byte ਏ ਐੱਸ ਆਈ ਗੁਰਚਰਨ ਸਿੰਘConclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.