ETV Bharat / state

27 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਕੀਤਾ ਖੁਦਕੁਸ਼ੀ - ਸਿਵਲ ਹਸਪਤਾਲ ਮੋਗਾ

ਮੋਗਾ ਦੇ ਪਿੰਡ ਨੱਥੋਕੇ 'ਚ ਇੱਕ 27 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਹੈ। ਨੌਜਵਾਨ ਨਸ਼ਾ ਲੈਣ ਲਈ ਮਾਤਾ-ਪਿਤਾ ਤੋਂ ਪੈਸੇ ਦੀ ਲਗਾਤਾਰ ਮੰਗ ਕਰ ਰਿਹਾ ਸੀ, ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਫਾਹਾ ਲਾ ਲਿਆ।

ਫ਼ੋਟੋ।
author img

By

Published : Aug 26, 2019, 4:58 PM IST

ਮੋਗਾ: ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ 'ਚ ਇੱਕ 27 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਜੋਂ ਹੋਈ ਹੈ। ਜਗਤਾਰ ਸਿੰਘ ਪਿਛਲੇ 4-5 ਸਾਲਾਂ ਤੋਂ ਨਸ਼ੇ ਲੈਣ ਦਾ ਆਦੀ ਸੀ ਤੇ ਨਸ਼ੇ ਦੀ ਘਾਟ ਪੂਰੀ ਕਰਨ ਲਈ ਉਹ ਆਪਣੇ ਮਾਤਾ-ਪਿਤਾ ਤੋਂ ਪੈਸੇ ਦੀ ਮੰਗ ਕਰਦਾ ਸੀ, ਪੈਸੇ ਨਾ ਮਿਲਣ 'ਤੇ ਉਸ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ।

ਵੀਡੀਓ

ਮ੍ਰਿਤਕ ਦੇ ਪਿਤਾ ਮੁਤਾਬਕ ਉਨ੍ਹਾਂ ਦਾ ਪੁੱਤਰ ਰੋਜ਼ਾਨਾ ਪੈਸੇ ਦੀ ਮੰਗ ਕਰਦਾ ਸੀ ਤੇ ਪੈਸੇ ਨਾ ਦੇਣ 'ਤੇ ਉਹ ਕੁੱਟਮਾਰ ਵੀ ਕਰਦਾ ਸੀ। ਇਸ ਤੋਂ ਇਲਾਵਾ ਜਗਤਾਰ ਸਿੰਘ ਦਾ ਆਪਣੇ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਆਪਣੀ ਪਤਨੀ ਨਾਲ ਤਲਾਕ ਹੋ ਗਿਆ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਬੀਤੀ ਰਾਤ ਜਗਤਾਰ ਸਿੰਘ ਆਪਣੀ ਨਸ਼ੇ ਦੀ ਘਾਟ ਪੂਰੀ ਕਰਨ ਲਈ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ, ਜਦ ਪੈਸੇ ਨਹੀਂ ਦਿੱਤੇ ਤਾਂ ਉਸ ਨੇ ਪਹਿਲਾਂ ਤਾਂ ਉਨ੍ਹਾਂ ਨਾਲ ਕੁੱਟਮਾਰ ਕੀਤੀ ਤੇ ਬਾਅਦ 'ਚ ਰਾਤ ਨੂੰ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੱਤਾ ਜਿਸ ਤੋਂ ਬਾਅਦ ਉਨ੍ਹਾਂ ਨੇੜਲੇ ਪਿੰਡ ਘੋਲੀਆਂ ਕਲਾਂ ਵਿੱਚ ਆਪਣੇ ਰਿਸ਼ਤੇਦਾਰ ਦੇ ਘਰ ਜਾ ਕੇ ਰਾਤ ਕੱਟੀ। ਇਸ ਦੌਰਾਨ ਜਗਤਾਰ ਸਿੰਘ ਨੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿੱਚ ਪੋਸਟ ਮਾਰਟਮ ਲਈ ਲਿਜਾਇਆ ਗਿਆ ਹੈ। ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਦਾ ਰਹੀ ਹੈ।

ਨਸ਼ਿਆਂ ਨੂੰ ਰੋਕਣ ਵਿਚ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਆਏ ਦਿਨ ਨਸ਼ੇ ਦੀ ਓਵਰਡੋਜ਼ ਕਰਕੇ ਜਾਂ ਫਿਰ ਨਸ਼ਾ ਨਾ ਮਿਲਣ ਕਰਕੇ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਅਜਿਹੇ ਹਾਲਾਤਾਂ ਵਿੱਚ ਇਹ ਵਿਚਾਰਣਯੋਗ ਹੈ ਕਿ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਜੋ ਸੈਮੀਨਾਰ ਨਸ਼ਾ ਰੋਕਣ ਲਈ ਲਗਾਏ ਜਾ ਰਹੇ ਹਨ। ਉਨ੍ਹਾਂ ਦੀ ਕੀ ਹਕੀਕਤ ਹੈ ਜਾਂ ਸਿਰਫ਼ ਖਾਨਾਪੂਰਤੀ ਹੀ ਕੀਤੀ ਜਾ ਰਹੀ ਹੈ ।

Intro:ਨਸ਼ੇ ਦੀ ਘਾਟ ਪੂਰੀ ਕਰਨ ਲਈ ਘਰਦਿਆਂ ਤੋਂ ਮੰਗਦਾ ਸੀ ਪੈਸੇ ।
ਪੈਸੇ ਨਾ ਦੇਣ ਤੇ ਮਾਤਾ ਪਿਤਾ ਨਾਲ ਕਰਦਾ ਸੀ ਕੁੱਟਮਾਰ ।
ਵਿਆਹ ਤੋਂ ਕੁਝ ਸਮੇਂ ਬਾਅਦ ਹੀ ਹੋ ਗਿਆ ਸੀ ਮ੍ਰਿਤਕ ਦਾ ਤਲਾਕ ।
ਮਾਤਾ ਪਿਤਾ ਨੂੰ ਘਰੋਂ ਕੱਢ ਅੱਧੀ ਰਾਤ ਨੂੰ ਘਰ ਵਿੱਚ ਲਿਆ ਫਾਹਾ ।Body:ਮੋਗਾ ਜ਼ਿਲ੍ਹੇ ਦੇ ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਨੱਥੋਕੇ ਵਿਖੇ ਇੱਕ 27 ਸਾਲਾ ਨੌਜਵਾਨ ਨੇ ਫਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ।ਜਗਤਾਰ ਸਿੰਘ ਪੁੱਤਰ ਨੈਬ ਸਿੰਘ ਜੋ ਕਿ ਪਿਛਲੇ ਚਾਰ ਪੰਜ ਸਾਲਾਂ ਤੋਂ ਨਸ਼ੇ ਕਰਨ ਦਾ ਆਦੀ ਸੀ ਅਤੇ ਨਸ਼ੇ ਦੀ ਘਾਟ ਪੂਰੀ ਕਰਨ ਲਈ ਆਪਣੇ ਮਾਤਾ ਪਿਤਾ ਤੋਂ ਪੈਸੇ ਦੀ ਮੰਗ ਕਰਦਾ ਸੀ ।ਮਾਤਾ ਪਿਤਾ ਵੱਲੋਂ ਪੈਸੇ ਨਾ ਮਿਲਣ ਤੇ ਉਨ੍ਹਾਂ ਨਾਲ ਕੁੱਟਮਾਰ ਵੀ ਕਰਦਾ ਸੀ ।ਜਗਤਾਰ ਸਿੰਘ ਦਾ ਆਪਣੇ ਵਿਆਹ ਤੋਂ ਕੁਝ ਸਮਾਂ ਬਾਅਦ ਹੀ ਆਪਣੀ ਪਤਨੀ ਨਾਲ ਤਲਾਕ ਹੋ ਗਿਆ ਸੀ ।
ਮ੍ਰਿਤਕ ਦੇ ਪਿਤਾ ਨਾਇਬ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਜਗਤਾਰ ਸਿੰਘ ਆਪਣੀ ਨਸ਼ੇ ਦੀ ਘਾਟ ਪੂਰੀ ਕਰਨ ਲਈ ਉਨ੍ਹਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ ।ਉਨ੍ਹਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਹ ਉਨ੍ਹਾਂ ਨਾਲ ਕੁੱਟਮਾਰ ਕਰਨ ਲੱਗਾ ਅਤੇ ਰਾਤ ਨੂੰ ਉਨ੍ਹਾਂ ਨੂੰ ਘਰੋਂ ਬਾਹਰ ਕੱਢ ਦਿੱਤਾ । ਜਿਸ ਤੋਂ ਬਾਅਦ ਉਹਨਾ ਲਾਗਲੇ ਪਿੰਡ ਘੋਲੀਆ ਕਲਾਂ ਵਿਖੇ ਆਪਣੇ ਰਿਸ਼ਤੇਦਾਰ ਦੇ ਘਰ ਜਾ ਕੇ ਰਾਤ ਕੱਟੀ।
ਅਤੇ ਬਾਅਦ ਵਿੱਚ ਜਗਤਾਰ ਸਿੰਘ ਨੇ ਘਰ ਵਿੱਚ ਹੀ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ।
ਪੁਲਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਪੋਸਟ ਮਾਰਟਮ ਲਈ ਲਿਜਾਇਆ ਗਿਆ ਅਤੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ 174 ਦੀ ਕਾਰਵਾਈ ਕੀਤੀ ਗਈ ।
Conclusion:ਨਸ਼ਿਆਂ ਨੂੰ ਰੋਕਣ ਵਿਚ ਸਰਕਾਰਾਂ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਆਏ ਦਿਨ ਨਸ਼ੇ ਦੀ ਓਵਰਡੋਜ਼ ਕਰਕੇ ਜਾਂ ਫਿਰ ਨਸ਼ਾ ਨਾ ਮਿਲਣ ਕਰਕੇ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ ।
ਅਜਿਹੇ ਹਾਲਾਤਾਂ ਵਿੱਚ ਇਹ ਵਿਚਾਰਨਯੋਗ ਹੈ ਕਿ ਪੁਲਿਸ ਅਤੇ ਸਰਕਾਰ ਵੱਲੋਂ ਜੋ ਸੈਮੀਨਾਰ ਨਸ਼ਾ ਰੋਕਣ ਲਈ ਲਗਾਏ ਜਾ ਰਹੇ ਹਨ ।ਉਨ੍ਹਾਂ ਦੀ ਕੀ ਹਕੀਕਤ ਹੈ ਜਾਂ ਸਿਰਫ ਖਾਨਾਪੂਰਤੀ ਹੀ ਕੀਤੀ ਜਾ ਰਹੀ ਹੈ ।
ETV Bharat Logo

Copyright © 2024 Ushodaya Enterprises Pvt. Ltd., All Rights Reserved.