ਮੋਗਾ: ਜ਼ਿਲ੍ਹੇ ਦੇ ਅਧੀਨ ਚੌਂਕੀ ਬਿਲਾਸਪੁਰ ਵਿੱਚ ਬੀਤੀ ਦਿਨ ਸ਼ਾਮ ਦੇ ਟਾਈਮ ਪੁਲਿਸ ਵੱਲੋਂ ਗਸ਼ਤ ਦੇ ਦੌਰਾਨ ਲੋਹਾਰਾ ਦੇ ਨਜ਼ਦੀਕ ਇੱਕ ਬੰਦ ਪਏ ਪੈਟਰੋਲ ਪੰਪ ਵਿੱਚ ਰੇਡ ਕਰਨ 'ਤੇ ਪਾਇਆ ਕਿ ਉਥੇ 3 ਨੌਜਵਾਨ ਚਿੱਟਾ ਪੀ ਰਹੇ ਸਨ। ਉਨ੍ਹਾਂ ਵਿੱਚੋਂ 3 ਨੌਜਵਾਨਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਜਦ ਕਿ ਇੱਕ ਭੱਜਣ ਵਿੱਚ ਕਾਮਯਾਬ ਹੋ ਗਿਆ, ਜਿਸ ਦੀ ਭਾਲ ਜਾਰੀ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਚ.ਓ. ਜਸਵੰਤ ਸਿੰਘ ਨਿਹਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵੱਲੋਂ ਰੇਡ ਦੇ ਦੌਰਾਨ ਬੀਤੀ ਸ਼ਾਮ ਲੁਹਾਰੇ ਦੇ ਨਜ਼ਦੀਕ ਇੱਕ ਬੰਦ ਪਏ ਪੈਟਰੋਲ ਪੰਪ ਵਿੱਚ ਕੁਝ ਨੌਜਵਾਨ ਨਸ਼ਾ ਕਰ ਰਹੇ ਸਨ। ਪੁਲਿਸ ਨੇ ਰੇਡ ਕੀਤੀ ਤਾਂ ਹਰਪ੍ਰੀਤ ਸਿੰਘ, ਸੂਰਤ ਸਿੰਘ ਅਤੇ ਰੇਸ਼ਮ ਸਿੰਘ ਨੂੰ ਮੌਕੇ ਤੋਂ ਚਿੱਟੇ ਦਾ ਸੇਵਨ ਕਰਦਿਆਂ ਗ੍ਰਿਫਤਾਰ ਕਰ ਲਿਆ। ਜਦਕਿ ਉਨ੍ਹਾਂ ਦਾ ਇੱਕ ਸਾਥੀ ਕਾਲੂ ਸਿੰਘ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਉਨ੍ਹਾਂ ਦੇ ਖਿਲਾਫ਼ ਐਨ.ਡੀ.ਪੀ.ਸੀ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਫ਼ਰਾਰ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਇਨ੍ਹਾਂ ਨੂੰ ਪੁਲਿਸ ਰਮਾਂਡ 'ਤੇ ਲੈ ਕੇ ਅੱਗੇ ਪੁੱਛਗਿਛ ਕੀਤੀ ਜਾਵੇਗੀ।