ਮੋਗਾ: ਖੇਤੀ ਬਿੱਲਾਂ ਦੇ ਵਿਰੋਧ ਵਿੱਚ 30 ਕਿਸਾਨ ਜਥੇਬੰਦੀਆਂ ਇੱਕ ਮੰਚ ਉੱਤੇ ਇੱਕਠੀਆਂ ਹੋ ਗਈਆਂ ਹਨ। ਅੱਜ ਮੋਗਾ ਵਿਖੇ ਇਨ੍ਹਾਂ ਕਿਸਾਨ ਜਥੇਬੰਦੀਆਂ ਨੇ ਮੀਟਿੰਗ ਕਰਕੇ 25 ਸਤੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਇਸ ਮੌਕੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਨਿਰਮਲ ਸਿੰਘ ਮਾਣੂਕੇ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿੱਲ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਜਿਸ ਲਈ ਅੱਜ ਪੂਰੇ ਦੇਸ਼ ਦੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਮਾਣੂਕੇ ਨੇ ਕਿਹਾ ਕਿ ਕਿਸਾਨ ਘੱਟੋ-ਘੱਟ ਸਮਰਥਨ ਮੁੱਲ, ਕਿਸਾਨਾਂ ਦੀ ਕਰਜ਼ਾ ਰਾਹਤ ਲਈ ਪੂਰੇ ਦੇਸ਼ ਵਿੱਚ ਅੰਦੋਲਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਲੈ ਕੇ ਕਿਹਾ ਕਿ ਕਿਸਾਨਾਂ ਦੇ ਪ੍ਰੇਸ਼ਰ ਵਿੱਚ ਆ ਕੇ ਮਜਬੂਰਨ ਹਰਸਿਮਰਤ ਨੇ ਅਸਤੀਫਾ ਦਿੱਤਾ ਹੈ।