ਮੋਗਾ: ਸ਼ਹਿਰ ਦੇ ਘੱਲ ਕਲਾਂ ਵਿਖੇ ਆਈਐੱਸਐਫ ਕਾਲਜ ਦੇ ਮੈਦਾਨ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪ੍ਰਕਾਸ਼ ਪੁਰਬ ਨੂੰ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਦੂਜਾ ਦਿਨ ਹੈ।
ਇਸ ਡਿਜੀਟਲ ਮੋਬਾਈਲ ਮਿਊਜ਼ੀਅਮ ਵਿੱਚ ਸੱਤ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਨ੍ਹਾਂ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਉਦਾਸੀਆਂ ਨੂੰ ਦਰਸਾਇਆ ਗਿਆ ਹੈ। ਇਸ ਡਿਜੀਟਲ ਮੋਬਾਈਲ ਮਿਊਜ਼ੀਅਮ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਉੱਤੇ ਅਧਾਰਤ ਵੱਖ-ਵੱਖ ਡਾਕੂਮੈਂਟਰੀ ਫਿਲਮਾਂ ਵੇਖਣ ਨੂੰ ਮਿਲ ਰਹੀਆਂ ਹਨ। ਲੋਕਾਂ ਨੂੰ ਇਹ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਬੇਹਦ ਪਸੰਦ ਆ ਰਿਹਾ ਹੈ।
ਇਹ ਵੀ ਪੜ੍ਹੋ :ਸ਼ਹੀਦਾਂ ਦੀ ਯਾਦ 'ਚ ਪੰਜਾਬ ਪੁਲਿਸ ਵੱਲੋਂ ਮੈਰਾਥਾਨ ਦਾ ਆਯੋਜਨ
ਇਸ ਮੌਕੇ ਮੋਗਾ ਦੇ ਪੰਜਾਬ ਪੁਲਿਸ ਦੇ ਮੁਲਾਜ਼ਮ ਵੀ ਡਿਜੀਟਲ ਮੋਬਾਈਲ ਮਿਊਜ਼ੀਅਮ ਨੂੰ ਵੇਖਣ ਲਈ ਪੁਜੇ। ਡਿਜੀਟਲ ਮੋਬਾਈਲ ਮਿਊਜ਼ੀਅਮ ਵੇਖਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਆਖਿਆ ਕਿ ਇਸ ਨਾਲ ਨੌਜਵਾਨ ਪੀੜੀ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਅਤੇ ਸੱਭਿਆਚਾਰ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਸਕੇਗਾ। ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਗੱਲ ਆਖੀ ਅਤੇ ਉਨ੍ਹਾਂ ਨੇ ਲੋਕਾਂ ਨੂੰ ਪਰਿਵਾਰ ਸਮੇਤ ਡਿਜੀਟਲ ਮੋਬਾਈਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਵੇਖਣ ਆਉਣ ਦੀ ਅਪੀਲ ਕੀਤੀ।