ਮੋਗਾ : ਇਥੋਂ ਦੇ ਫੋਕਲ ਪੁਆਇੰਟ ਨੇੜੇ ਜੀਟੀ ਰੋਡ 'ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ ਲੱਗ ਗਈ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ। ਹਾਲਾਂਕਿ ਇਸ ਵਿਚ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ ਦੱਸਿਆ ਜਾ ਰਿਹਾ ਹੈ। ਕਾਰ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਕਾਰ ਵਿਚ ਇਕੋ ਪਰਿਵਾਰ ਦੇ ਤਿੰਨ ਮੈਂਬਰ ਸਵਾਰ ਸਨ। ਹਾਦਸੇ ਵਿਚ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।
ਇਹ ਵੀ ਪੜ੍ਹੋ : Gangwar in Goindwal Jail: ਗੋਇੰਦਵਾਲ ਸਾਹਿਬ ਜੇਲ੍ਹ 'ਚ ਗੈਂਗਵਾਰ, ਮੂਸੇਵਾਲਾ ਦੇ ਕਤਲ 'ਚ ਸ਼ਾਮਲ 2 ਗੈਂਗਸਟਰਾਂ ਦਾ ਕਤਲ !
ਫਾਇਰ ਬ੍ਰਿਗੇਡ ਨੇ ਅੱਗ 'ਤੇ ਪਾਇਆ ਕਾਬੂ : ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਇੱਕ ਪਰਿਵਾਰ ਦੇ 3 ਮੈਂਬਰ ਆਪਣੀ ਕਾਰ ਵਿੱਚ ਮੋਗਾ ਵਿਖੇ ਕਿਸੇ ਵਿਆਹ ਸਮਾਗਮ ਵਿੱਚ ਆ ਰਹੇ ਸਨ। ਮੋਗਾ ਦੇ ਫੋਕਲ ਪੁਆਇੰਟ ਨੇੜੇ ਅਚਾਨਕ ਕਾਰ ਨੂੰ ਅੱਗ ਲੱਗ ਗਈ। ਕਾਰ ਵਿੱਚ ਸਵਾਰ ਸਾਰੇ ਪਰਿਵਾਰਕ ਮੈਂਬਰਾਂ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪਰਿਵਾਰ ਅਨੁਸਾਰ ਅੱਗ ਗੱਡੀ ਵਿਚ ਸ਼ਾਰਟ ਸਰਕਟ ਕਾਰਨ ਲੱਗੀ ਹੈ। ਗੱਡੀ ਦੇ ਡਰਾਈਵਰ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਫਿਰੋਜਪੁਰ ਤੋਂ ਮੋਗਾ ਵਿਆਹ ਸਮਾਗਮ 'ਚ ਆ ਰਹੇ ਸੀ ਤਾਂ ਮੋਗਾ ਦੇ ਫੋਕਲ ਪੁਆਇੰਟ ਨੇੜੇ ਅਚਾਨਕ ਕਾਰ 'ਚੋਂ ਧੂੰਆਂ ਨਿਕਲਣ ਲੱਗਾ ਤੇ ਦੇਖਦੇ ਹੀ ਦੇਖਦੇ ਅੱਗ ਲੱਗ ਗਈ। ਪਰਿਵਾਰ ਨੇ ਕਾਰ ਵਿਚੋਂ ਬੜੀ ਮੁਸ਼ਕਲ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ। ਲੋਕਾਂ ਨੇ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਫਾਇਰ ਬ੍ਰਿਗੇਡ ਨੇ ਆ ਕੇ ਅੱਗ 'ਤੇ ਕਾਬੂ ਪਾਇਆ।
ਇਹ ਵੀ ਪੜ੍ਹੋ : Dead Body Recover Case: ਗੱਡੀ ਵਿਚੋਂ ਲਾਸ਼ ਮਿਲਣ ਦੇ ਮਾਮਲੇ ਵਿਚ ਆਇਆ ਨਵਾਂ ਮੋੜ, ਨੌਜਵਾਨ ਦੀ ਮਰਨ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
ਜਾਨੀ ਨੁਕਸਾਨ ਤੋਂ ਬਚਾਅ : ਉਥੇ ਹੀ ਫੋਕਲ ਪੁਆਇੰਟ ਚੌਕੀ ਦੇ ਇਚਾਰਜ ਦਾ ਕਹਿਣਾ ਸੀ ਕੀ ਇਹ ਡਸਟਰ ਗੱਡੀ ਫਿਰੋਜ਼ਪੁਰ ਤੋਂ ਆ ਰਹੀ ਸੀ ਤੇ ਕਾਰ ਮਾਲਕ ਮਨਦੀਪ ਸਿੰਘ ਆਪਣੇ ਪਰਿਵਾਰ ਦੇ ਨਾਲ ਮੋਗਾ ਦੇ ਦੇਵ ਫਾਰਮ ਪੈਲੇਸ ਵਿੱਚ ਵਿਆਹ ਸਾਮਗਾ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ। ਚੱਲਦੀ ਗੱਡੀ ਵਿੱਚ ਤਾਰਾਂ ਦਾ ਸ਼ਾਰਟ ਸਰਕਟ ਹੋਣ ਕਰਕੇ ਗੱਡੀ ਵਿੱਚੋ ਧੂੰਆਂ ਨਿਕਲਣ ਲੱਗਾ। ਕਾਰ ਮਾਲਕ ਮਨਦੀਪ ਸਿੰਘ ਨੇ ਗੱਡੀ ਰੋਕ ਲਈ ਤੇ ਫੌਰੀ ਕਾਰ ਵਿੱਚੋਂ ਆਪਣੇ ਪਰਿਵਾਰ ਨੂੰ ਬਾਹਰ ਕੱਢਿਆ। ਦੇਖਦੇ ਹੀ ਦੇਖਦੇ ਕਾਰ ਨੂੰ ਅੱਗ ਲੱਗ ਗਈ। ਮੌਕੇ ਉਤੇ ਪਹੁੰਚ ਕੇ ਫਾਇਰ ਬਿਗ੍ਰੇਡ ਨੂੰ ਫੋਨ ਕਰ ਕੇ ਅੱਗ ਉਤੇ ਕਾਬੂ ਪਾਇਆ ਗਿਆ। ਫਿਲਫਾਲ ਕਾਰ ਦਾ ਮਾਲਕ ਮਨਦੀਪ ਸਿੰਘ ਤੇ ਉਸ ਦਾ ਪਰਿਵਾਰ ਬਿਲਕੁਲ ਸਹੀ ਹਨ। ਕੋਈ ਜਾਨੀ ਨੁਕਸਾਨ ਨਹੀਂ ਹੋਇਆ।