ਮੋਗਾ: ਗਿੱਲ ਰੋਡ ਉੱਪਰ ਸਥਿਤ ਸਹਿਜ ਗਿੱਲ ਪੈਲੇਸ 'ਚ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਾਤਾਵਰਣ ਅਤੇ ਕੁਦਰਤ ਨੂੰ ਸੰਭਾਲਣ ਲਈ ਇੱਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਗੁਰਬਾਣੀ ਦੇ ਵਿੱਚ ਫਰਮਾਇਆ ਗਿਆ ਹੈ ਕਿ ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤ ਮਹੱਤ।
ਜਿਸ ਦੇ ਤਹਿਤ ਗੁਰੂ ਸਾਹਿਬ ਨੇ ਫਰਮਾਇਆ ਹੈ ਕਿ ਹਵਾ ਸਾਡੀ ਗੁਰੂ ਹੈ ਪਾਣੀ ਪਿਤਾ ਸਮਾਨ ਹੈ ਅਤੇ ਧਰਤੀ ਮਾਤਾ ਹੈ ਤਾਂ ਸਾਡਾ ਸਭ ਦਾ ਇਹ ਫ਼ਰਜ਼ ਬਣਦਾ ਹੈ ਕਿ ਜਿਸ ਤਰ੍ਹਾਂ ਅਸੀਂ ਆਪਣੇ ਮਾਤਾ ਪਿਤਾ ਅਤੇ ਗੁਰੂਆਂ ਦਾ ਸਤਿਕਾਰ ਕਰਦੇ ਹਾਂ ਉਸੇ ਤਰ੍ਹਾਂ ਹੀ ਹਵਾ ਪਾਣੀ ਅਤੇ ਧਰਤੀ ਉੱਪਰ ਹੋ ਰਹੇ ਪ੍ਰਦੂਸ਼ਣ ਨੂੰ ਰੋਕ ਕੇ ਵਾਤਾਵਰਣ ਨੂੰ ਸਾਫ ਸੁਧਰਾ ਰੱਖਣ ਦੀ ਕੋਸ਼ਿਸ਼ ਕਰੀਏ। ਉਨ੍ਹਾਂ ਨੇ ਕਿਹਾ ਕਿ ਜਿੱਥੇ ਸਫ਼ਾਈ ਹੈ, ਖ਼ੁਦਾਈ ਵੀ ਉੱਥੇ ਹੀ ਵੱਸ ਸਕਦੀ ਹੈ ਇਸ ਕਰਕੇ ਸਾਨੂੰ ਸਾਰਿਆਂ ਨੂੰ ਆਪਣਾ ਫਰਜ਼ ਸਮਝਦੇ ਹੋਏ ਕੁਦਰਤ ਅਤੇ ਵਾਤਾਵਰਨ ਦੇ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ ਸਗੋਂ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸੰਭਾਲ ਕੇ ਰੱਖਣਾ ਸਾਡਾ ਫ਼ਰਜ ਬਣਦਾ ਹੈ ।
ਸ੍ਰੀ ਗੁਰੂ ਰਾਮਦਾਸ ਰੋਟਰੀ ਕੈਂਸਰ ਹਸਪਤਾਲ ਵਿਖੇ 25ਵੀਂ ਸਲਾਨਾ ਕਾਨਫਰੰਸ ਦਾ ਪ੍ਰਬੰਧ