ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਸ੍ਰੀ ਮੁਕਤਸਰ ਸਾਹਿਬ ਦੀ ਰਾਜਵੀਰ ਕੌਰ ਨਾਲ ਹੋਇਆ ਹੈ। ਸ਼ਿਮਲਾ ਦੇ ਕੁਫਰੀ ਵਿਖੇ ਉਨ੍ਹਾਂ ਦੀ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਵਿਆਹ ਆਈਪੀਐੱਸ ਜਯੋਤੀ ਯਾਦਵ ਨਾਲ ਹੋਇਆ ਸੀ। ਹੁਣ ਕੁਝ ਹੀ ਦਿਨਾਂ ਬਾਅਦ ਆਪ ਦੇ ਇਸ ਵਿਧਾਇਕ ਦਾ ਵਿਆਹ ਹੋਇਆ ਹੈ।
ਪਹੁੰਚੇ ਕਈ ਵਿਧਾਇਕ ਤੇ ਮੰਤਰੀ : ਆਪ ਪਾਰਟੀ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਵਿਆਹ ਵਿੱਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਮੀਤ ਹੋਏਰ, ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਕੈਬਨਿਟ ਮੰਤਰੀ ਅਮਨ ਅਰੋੜਾ, ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ, ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਨਵੀਂ ਜੋੜੀ ਨੂੰ ਅਸ਼ੀਰਵਾਦ ਦੇਣ ਲਈ ਪਹੁੰਚੇ ਸਨ।
- " class="align-text-top noRightClick twitterSection" data="">
ਇਹ ਵੀ ਪੜ੍ਹੋ : Farmers Protest: ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਸੂਬਾ ਸਰਕਾਰ ਨੂੰ ਦੱਸਿਆ ਪੰਜਾਬ ਦੇ ਮੌਜੂਦਾ ਹਾਲਾਤ ਦੀ ਜ਼ਿੰਮੇਵਾਰ, ਭਲਕੇ ਕਰਨਗੇ ਪ੍ਰਦਰਸ਼ਨ
22 ਫਰਵਰੀ ਨੂੰ ਹੋਇਆ ਸੀ ਮੰਗਣਾ : ਦੱਸਣਯੋਗ ਹੈ ਕਿ ਵਿਧਾਇਕ ਅੰਮ੍ਰਿਤਪਾਲ ਸਿੰਘ ਤੇ ਰਾਜਵੀਰ ਕੌਰ ਦਾ ਮੰਗਣਾ ਬੀਤੀ 22 ਫਰਵਰੀ ਨੂੰ ਮੁਕਤਸਰ ਸਾਹਿਬ ਵਿਖੇ ਹੋਇਆ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਗਰੁਮੀਤ ਸਿੰਘ ਮੀਤ ਹੇਅਰ, ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਟ੍ਰੇਡ ਵਿੰਗ ਦੇ ਪ੍ਰਧਾਨ ਰਮਨ ਮਿੱਤਲ ਤੇ ਆਪ ਲੀਡਰਸ਼ਿਪ ਦੇ ਸਮੂਹ ਆਗੂ ਸ਼ਾਮਲ ਸਨ।
ਕੌਣ ਹਨ ਅੰਮ੍ਰਿਤਪਾਲ ਸਿੰਘ ਸੁਖਾਨੰਦ : ਅੰਮ੍ਰਿਤਪਾਲ ਸਿੰਘ ਮੋਗਾ ਦੇ ਹਲਕਾ ਬਾਘਾਪੁਰਾਣਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। 33 ਸਾਲਾ ਅੰਮ੍ਰਿਤਪਾਲ ਸਿੰਘ ਨੇ ਬਾਘਾਪੁਰਾਣਾ ਤੋਂ ਕਾਂਗਰਸੀ ਆਗੂ ਦਰਸ਼ਨ ਸਿੰਘ ਬਰਾੜ ਨੂੰ ਹਰਾ ਕੇ ਵਿਧਾਇਕੀ ਹਾਸਲ ਕੀਤੀ ਸੀ। ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ 67143 ਵੋਟਾਂ ਨਾਲ ਹਲਕਾ ਬਾਘਾਪੁਰਾਣਾ ਤੋਂ ਆਪਣੀ ਜਿੱਤ ਦਰਜ ਕਰਵਾਈ ਸੀ। ਅੰਮ੍ਰਿਤਪਾਲ ਸਿੰਘ ਆਪਣੇ ਸੋਸ਼ਲ ਮੀਡੀਆ ਉਤੇ ਸਰਗਰਮ ਰਹਿੰਦੇ ਹਨ, ਉਨ੍ਹਾਂ ਵੱਲੋਂ ਕੀਤੇ ਜਾਂਦੇ ਆਪਣੇ ਲੋਕ ਭਲਾਈ ਦੇ ਕੰਮਾਂ ਦਾ ਵੇਰਵਾ ਲਗਾਤਾਰ ਹੀ ਸੋਸ਼ਲ ਮੀਡੀਆ ਉਤੇ ਸਾਂਝਾ ਕੀਤਾ ਜਾਂਦਾ ਹੈ।
![Aam Aadmi Party MLA Amritpal Singh Sukhanand got married](https://etvbharatimages.akamaized.net/etvbharat/prod-images/18148353_720_18148353_1680420509600.png)
ਇਹ ਵੀ ਪੜ੍ਹੋ : Damaged crop compensation: ਕਿਸਾਨਾਂ ਦੇ ਵਿਰੋਧ ਮਗਰੋਂ ਐਕਸ਼ਨ ਵਿੱਚ ਭਗਵੰਤ ਮਾਨ, ਵਿਧਾਇਕਾਂ ਨੂੰ ਪਿੰਡ-ਪਿੰਡ ਜਾ ਕੇ ਜਾਇਜ਼ਾ ਲੈਣ ਦੇ ਹੁਕਮ