ਮੋਗਾ: ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਗਠਤ ਕੀਤੀ ਕਮੇਟੀ ਦੇ ਮੁਖੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਅਤੇ ਵਕੀਲ ਭਗਵੰਤ ਸਿੰਘ ਸਿਆਲਕਾ ਮੋਗਾ ਵਿਖੇ ਮੀਡੀਆ ਦੇ ਮੁਖਾਤਿਬ ਹੋਏ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਤੇ ਕੇਂਦਰ ਸਰਕਾਰ ਚਾਹੁੰਦੀ ਤਾਂ ਅੰਮ੍ਰਿਤਪਾਲ ਸਿੰਘ ਨੂੰ ਉਸ ਦਿਨ ਹੀ ਗ੍ਰਿਫਤਾਰੀ ਕਰ ਸਕਦੀ ਸੀ, ਪਰ ਜਾਣਬੂਝ ਕੇ ਸਰਕਾਰ ਤੇ ਪੁਲਿਸ ਵੱਲੋਂ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਨੂੰ ਤੰਗ ਕੀਤਾ ਜਾ ਰਿਹਾ ਹੈ।
ਅੰਮ੍ਰਿਤਪਾਲ ਦਾ ਭੱਜਣਾ, ਪੁਲਿਸ ਦੀ ਨਾਕਾਮੀ: ਵਕੀਲ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਅੰਮ੍ਰਿਤਪਾਲ ਕਰੀਬ 40 ਹਜ਼ਾਰ ਪੁਲਿਸ ਅਤੇ ਸੈਂਟਰ ਦੇ ਮੁਲਾਜ਼ਮਾਂ ਦੀ ਮੌਜੂਦਗੀ ਵਿੱਚੋਂ ਭੱਜਣ ਵਿੱਚ ਕਾਮਯਾਬ ਹੋਇਆ ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਸ ਵਿੱਚ ਸਰਕਾਰ ਦੀ ਬਹੁਤ ਵੱਡੀ ਨਕਾਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੰਮ੍ਰਿਤਪਾਲ ਨੂੰ ਫੜ੍ਹਨਾ ਸੀ, ਤਾਂ ਉਸ ਨੂੰ ਘਰੋਂ ਗ੍ਰਿਫ਼ਤਾਰ ਕੀਤਾ ਜਾ ਸਕਦਾ ਸੀ। ਪਰ, ਹੁਣ ਜਾਣ ਬੁੱਝ ਕੇ ਸਰਕਾਰ ਉਸ ਦੇ ਸਾਥੀਆਂ ਨੂੰ ਅਤੇ ਪਰਿਵਾਰਕ ਮੈਂਬਰਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਾਇਜ਼ ਗੱਲ ਹੈ ਤਾਂ ਦੋਸ਼ ਲਾਉਣੇ ਚੰਗੀ ਗੱਲ ਹੈ, ਪਰ ਨਾਜਾਇਜ਼ ਧੱਕਾ ਕਿਉਂ ਕੀਤਾ ਜਾ ਰਿਹਾ ਹੈ।
ਜਸਵੀਰ ਰੋਡੇ ਦੇ ਦੋਸ਼ : ਦੂਜੇ ਪਾਸੇ, ਸਿੱਖ ਪਰਿਵਾਰਾਂ ਨੂੰ ਪੁਲਿਸ ਵੱਲੋਂ ਜਾਣ ਬੁੱਝ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਗਠਤ ਕੀਤੀ ਕਮੇਟੀ ਦੇ ਮੁਖੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਤੇ ਵਕੀਲ ਜਸਵੀਰ ਸਿੰਘ ਰੋਡੇ ਅਤੇ ਵਕੀਲ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਜਿਸ ਦਿਨ ਤੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਜੋ ਕਾਰਵਾਈ ਕੀਤੀ ਜਾ ਰਹੀ ਹੈ, ਉਸ ਦੀ ਆੜ੍ਹ ਵਿੱਚ ਸਾਥੀਆਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ ਹੈ, ਇਹ ਸਰਾਸਰ ਗ਼ਲਤ ਹੈ। ਵਕੀਲ ਭਗਵੰਤ ਸਿੰਘ ਸਿਆਲਕਾ ਨੇ ਦੋਸ਼ ਲਾਉਂਦਿਆ ਕਿਹਾ ਕਿ ਪਿਛਲੇ ਦਿਨੀਂ ਕੁਲਵੰਤ ਸਿੰਘ ਖੁਖਰਾਣਾ ਦੀ ਪਤਨੀ ਅਤੇ ਉਸ ਦੀ ਬੇਟੀ ਨੂੰ ਮੋਗਾ ਦੇ CIA ਸਟਾਫ ਮਹਿਣਾ ਲੈ ਜਾ ਕੇ ਜਲੀਲ ਕੀਤਾ ਗਿਆ, ਜੋ ਕਿ ਸਰਾਸਰ ਗ਼ਲਤ ਹੈ।
ਰਿਪੋਰਟ ਜਲਦ ਹੀ ਜਥੇਦਾਰ ਅਕਾਲ ਤਖਤ ਨੂੰ ਸੌਂਪੀ ਜਾਵੇਗੀ: ਵਕੀਲ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਅਸਾਮ ਦੀ ਡਿਬੜੂਗੜ੍ਹ ਜੇਲ੍ਹ ਵਿੱਚ ਬੰਦ ਸਿੱਖ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਨੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਰਿਪੋਰਟ ਜਲਦ ਹੀ ਜਥੇਦਾਰ ਅਕਾਲ ਤਖਤ ਨੂੰ ਸੌਂਪੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਬਿਲਕੁਲ ਨਿਰਪੱਖ ਹੋਵੇਗੀ ਅਤੇ ਕਿਸੇ ਵੀ ਸਿਆਸੀ ਦਬਾਅ ਹੇਠ ਇਹ ਰਿਪੋਰਟ ਤਿਆਰ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਐਨਐਸਏ ਲਾਉਣ ਤੇ ਇੰਨੀ ਵੱਡੀ ਕਾਰਵਾਈ ਕਰਨ ਦਾ ਕੋਈ ਮਤਲਬ ਨਹੀਂ ਹੈ।
ਇਹ ਵੀ ਪੜ੍ਹੋ: ਵਹਿਸ਼ੀਪੁਣੇ ਦੀਆਂ ਹੱਦਾਂ ਪਾਰ, ਨਸ਼ੇੜੀ ਪੁੱਤ ਨੇ ਬਜ਼ੁਰਗ ਮਾਂ ਨੂੰ ਬਣਾਇਆ ਹਵਸ ਦਾ ਸ਼ਿਕਾਰ !