ETV Bharat / state

ਮੂੰਗੀ ਅਤੇ ਮੱਕੀ ਦੀ ਫ਼ਸਲ ਦੀ ਕਾਸ਼ਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਗੋਸ਼ਟੀਆਂ ਦਾ ਆਯੋਜਨ - ਫ਼ਸਲੀ ਵਿਭਿੰਨਤਾ

ਮੋਗਾ ਵਿਖੇ ਖੇਤੀਬਾੜੀ ਮਾਹਿਰਾਂ ਵੱਲੋਂ ਕਿਸਾਨਾਂ ਨਾਲ ਫ਼ਸਲੀ ਵਿਭਿੰਨਤਾ ਅਪਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਬਾਰੇ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਇਸ ਮੌਕੇ ਟੀਮ ਵੱਲੋਂ ਵੇਖਿਆ ਗਿਆ ਕਿ ਕਿਸਾਨਾਂ ਦੁਆਰਾ ਆਲੂ ਦੀ ਫ਼ਸਲ ਦੀ ਪੁਟਾਈ ਕੀਤੀ ਜਾ ਰਹੀ ਸੀ।

ਕਿਸਾਨ ਗੋਸ਼ਟੀਆਂ ਦਾ ਆਯੋਜਨ
ਕਿਸਾਨ ਗੋਸ਼ਟੀਆਂ ਦਾ ਆਯੋਜਨ
author img

By

Published : Mar 5, 2022, 7:23 AM IST

ਮੋਗਾ: ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਪ੍ਰਿਤਪਾਲ ਸਿੰਘ ਦੀ ਪ੍ਰਗਤੀਸ਼ੀਲ ਅਗਵਾਈ ਹੇਠ ਖੇਤੀਬਾੜੀ ਮਾਹਿਰਾਂ ਵੱਲੋਂ ਪਿੰਡ ਘੱਲ ਕਲਾਂ ਦੇ ਕਿਸਾਨਾਂ ਨਰੰਜਣ ਸਿੰਘ, ਪ੍ਰੀਤਮ ਸਿੰਘ, ਜਸਵਿੰਦਰ ਸਿੰਘ ਅਤੇ ਬਲਵੰਤ ਸਿੰਘ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਇਨ੍ਹਾਂ ਕਿਸਾਨਾਂ ਨਾਲ ਫ਼ਸਲੀ ਵਿਭਿੰਨਤਾ ਅਪਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਇਹ ਵੀ ਪੜੋ: ਭਦੌੜ ਹਲਕੇ ’ਚ CM ਚੰਨੀ ਵਿਰੁੱਧ ਚੋਣ ਲੜਨ ਵਾਲੇ AAP ਉਮੀਦਵਾਰ ਨੇ ਕੀਤੀ ਇਹ ਅਪੀਲ

ਇਸ ਬਾਰੇ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਇਸ ਮੌਕੇ ਟੀਮ ਵੱਲੋਂ ਵੇਖਿਆ ਗਿਆ ਕਿ ਕਿਸਾਨਾਂ ਦੁਆਰਾ ਆਲੂ ਦੀ ਫ਼ਸਲ ਦੀ ਪੁਟਾਈ ਕੀਤੀ ਜਾ ਰਹੀ ਸੀ। ਅਗਲੀ ਫ਼ਸਲ ਦੀ ਬਿਜਾਈ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਦੇ ਹੋਏ ਮੱਕੀ ਅਤੇ ਮੂੰਗੀ ਦੀ ਫ਼ਸਲ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਖੇਤੀ ਮਾਹਿਰਾਂ ਵੱਲੋਂ ਸਰੋਂ ਦੇ ਖੇਤਾਂ ਦਾ ਵੀ ਨਿਰੀਖਣ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਪੁੱਛਿਆ ਗਿਆ ਤਾਂ ਕਿਸਾਨਾਂ ਨੇ ਦੱਸਿਆ ਕਿ ਮੱਕੀ ਦੀ ਫ਼ਸਲ ਵਿਚ ਚੂਹੇ ਦੀ ਸਮੱਸਿਆ ਆਉਂਦੀ ਹੈ ਅਤੇ ਬਿਜਲੀ ਸਪਲਾਈ ਵੀ ਸਿਰਫ 4 ਘੰਟੇ ਆਉਣ ਕਾਰਨ, ਮੰਡੀਕਰਨ ਦੀ ਸਮੱਸਿਆ ਕਾਰਨ ਕਿਸਾਨ ਮੱਕੀ ਦੀ ਫ਼ਸਲ (Maize crop) ਵੱਲ ਬਹੁਤਾ ਝੁਕਾ ਨਹੀਂ ਕਰ ਰਹੇ। ਇਸ ਸਮੇਂ ਖੇਤੀ ਮਾਹਿਰਾਂ ਦੁਆਰਾ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਾਉਣ ਅਤੇ ਚੂਹੇਮਾਰ ਮੁਹਿੰਮ ਨਿਯਮਾਂ ਅਨੁਸਾਰ ਚਲਾਉਣ ਦਾ ਭਰੋਸਾ ਦਿੱਤਾ। ਕਿਸਾਨਾਂ ਨੂੰ ਪ੍ਰੇਰਿਤ ਕਰਨ `ਤੇ ਕਿਸਾਨਾਂ ਵੱਲੋਂ ਇਸ ਸਾਲ ਮੱਕੀ ਦੀ ਕਾਸ਼ਤ ਕਰਨ ਲਈ ਵਿਸ਼ਵਾਸ ਦਿਵਾਇਆ ਗਿਆ।

ਇਹ ਵੀ ਪੜੋ: ਮੁੱਖ ਚੋਣ ਅਧਿਕਾਰੀਆਂ ਵੱਲੋਂ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ

ਇਸ ਖੇਤੀਬਾੜੀ ਟੀਮ ਵਿੱਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ, ਡਾ. ਬਲਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਅਮਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਡਾ. ਗਗਨਦੀਪ ਧਵਨ ਖੇਤੀਬਾੜੀ ਵਿਕਾਸ ਅਫ਼ਸਰ ਸ਼ਾਮਲ ਸਨ।

ਇਹ ਵੀ ਪੜੋ: ਦਿੱਗਜ ਸਪਿਨਰ ਸ਼ੇਨ ਵਾਰਨ ਦਾ ਦਿਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

ETV Bharat Logo

Copyright © 2024 Ushodaya Enterprises Pvt. Ltd., All Rights Reserved.