ETV Bharat / state

ਵਾਢੀ ਤੋਂ ਤੁਰੰਤ ਬਾਅਦ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਨੂੰ ਖੇਤੀਬਾੜੀ ਟੀਮ ਨੇ ਮੌਕੇ 'ਤੇ ਕਰਵਾਇਆ ਬੰਦ, ਜਾਣੋ ਮਾਮਲਾ... - ਫ਼ਸਲੀ ਵਿਭਿੰਨਤਾ

ਮੋਗਾ ਵਿੱਚ ਕਣਕ ਦੀ ਵਾਢੀ ਤੋਂ ਤੁਰੰਤ ਬਾਅਦ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਨੂੰ ਖੇਤੀਬਾੜੀ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਬੰਦ ਕਰਵਾ ਦਿੱਤਾ ਹੈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਸਮਝਾਇਆ ਕਿ ਤੂੜੀ ਵਾਲੀਆਂ ਮਸ਼ੀਨਾਂ ਦੇ ਇਸਤੇਮਾਲ ਨਾਲ ਕਣਕ ਦੇ ਨਾੜ ਨੂੰ ਅੱਗ ਲੱਗਣ ਦਾ ਖਤਰਾ ਹੈ। ਉਨ੍ਹਾਂ ਕਿਹਾ ਇਸ ਦਾ ਇਸਤੇਮਾਲ ਉਦੋਂ ਹੀ ਕੀਤਾ ਜਾਵੇ ਜਦੋਂ ਇਲਾਕੇ ਦੇ ਸਾਰੇ ਕਿਸਾਨਾਂ ਦੀ ਕਣਕ ਕੱਟੀ ਜਾਵੇ ਤਾਂ ਜੋ ਪੱਕੀ ਫਸਲ ਅੱਗ ਦੀ ਭੇਂਟ ਨਾ ਚੜ੍ਹੇ।

Agriculture department shut down straw making machines in Moga
ਵਾਢੀ ਤੋਂ ਤੁਰੰਤ ਬਾਅਦ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਨੂੰ ਖੇਤੀਬਾੜੀ ਟੀਮ ਨੇ ਮੌਕੇ 'ਤੇ ਕਰਵਾਇਆ ਬੰਦ, ਜਾਣੋਂ ਮਾਮਲਾ...
author img

By

Published : Apr 15, 2023, 9:29 AM IST

ਮੋਗਾ: ਜ਼ਿਲ੍ਹੇ ਦੇ ਪਿੰਡ ਰਾਉਕੇ ਵਿੱਚ ਕਣਕ ਦੀ ਵਾਢੀ ਕਰਨ ਤੋਂ ਤੁਰੰਤ ਬਾਅਦ ਪਿੰਡ ਦੇ ਤਿੰਨ ਕਿਸਾਨਾਂ ਵੱਲੋਂ ਆਪਣੀਆਂ ਤੂੜੀ ਬਣਾਉਣ ਵਾਲੀਆਂ ਮਸ਼ੀਨਾਂ ਚਲਾ ਲਈਆਂ ਗਈਆਂ । ਖੇਤੀਬਾੜੀ ਟੀਮ ਦੇ ਅਧਿਕਾਰੀਆਂ ਵੱਲੋਂ ਮੌਕੇ ਉੱਪਰ ਪਹੁੰਚ ਕੇ ਇਨ੍ਹਾਂ ਮਸ਼ੀਨਾਂ ਨੂੰ ਬੰਦ ਕਰਵਾਇਆ ਗਿਆ ਅਤੇ ਸਾਰੇ ਕਿਸਾਨਾਂ ਨੂੰ ਵਾਢੀ ਤੋਂ ਤੁਰੰਤ ਬਾਅਦ ਵਿੱਚ ਤੂੜੀ ਬਣਾਉਣ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਖੇਤੀਬਾੜੀ ਅਧਿਕਾਰੀਆਂ ਵੱਲੋਂ ਇਹ ਮਸ਼ੀਨਾਂ ਤੁਰੰਤ ਪ੍ਰਭਾਵ ਨਾਲ ਬੰਦ ਕਰਵਾ ਦਿੱਤੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਤੂੜੀ ਵਾਲੀਆਂ ਮਸ਼ੀਨਾਂ ਨੂੰ ਕਣਕ ਦੀ ਵਾਢੀ ਮਕੁੰਮਲ ਹੋਣ ਉਪਰੰਤ ਹੀ ਤੂੜੀ ਬਣਾਉਣ ਲਈ ਵਰਤਿਆ ਜਾਵੇ, ਤਾਂ ਜੋ ਕਿਸੇ ਖੇਤ ਵਿੱਚ ਕਣਕ ਨੂੰ ਅੱਗ ਲੱਗਣ ਦੀ ਘਟਨਾ ਤੋ ਬਚਾਇਆ ਜਾ ਸਕੇ।

ਪੂਰੀ ਤਰ੍ਹਾਂ ਪੱਕਣ ਦਿੱਤੀ ਜਾਵੇ ਕਣਕ: ਕਿਸਾਨਾਂ ਨੂੰ ਸਮਝਾਉਂਦਿਆਂ ਖੇਤੀਬਾੜੀ ਅਧਿਕਾਰੀ ਡਾਕਟਰ ਮਨਜੀਤ ਸਿੰਘ ਨੇ ਅਪੀਲ ਕੀਤੀ ਕਿ ਕਣਕ ਦੀ ਫ਼ਸਲ ਦੀ ਕਟਾਈ ਪੂਰਨ ਤੌਰ ਉੱਤੇ ਪੱਕਣ ਉਪਰੰਤ ਹੀ ਕੀਤੀ ਜਾਵੇ ਤਾਂ ਜੋ ਨਮੀ ਦੀ ਮਾਤਰਾ 12 ਪ੍ਰਤੀਸ਼ਤ ਤੋਂ ਜ਼ਿਆਦਾ ਨਾ ਹੋਵੇ ਅਤੇ ਮੰਡੀ ਵਿੱਚ ਕਣਕ ਵੇਚਣ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨੂੰ ਕਣਕ ਦੀ ਕਟਾਈ ਦੌਰਾਨ ਫ਼ਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਬਿਜਲੀ ਦੇ ਟਰਾਂਸਫਾਰਮਰ ਦੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਖੇਤਾਂ ਵਿੱਚ ਪਾਣੀ ਦਾ ਪ੍ਰਬੰਧ ਕਰਨ ਦੀ ਵੀ ਅਪੀਲ ਕੀਤੀ।

ਫ਼ਸਲੀ ਵਿਭਿੰਨਤਾ ਅਧੀਨ ਨਰਮੇ ਦੀ ਫ਼ਸਲ ਨੂੰ ਬੀਜਿਆ ਜਾਵੇ: ਹੋਰ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾਕਟਰ ਮਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਧੱਲੇਕੇ, ਦੁਨੱਕੇ, ਰੱਤੀਆਂ, ਖੋਸਾ ਪਾਂਡੋ, ਜਨੇਰ ਅਤੇ ਹੋਰ ਪਿੰਡਾਂ ਵਿੱਚ ਬੇਮੌਸਮੀ ਬਰਸਾਤਾਂ ਨਾਲ ਪ੍ਰਭਾਵਿਤ ਖੇਤਾਂ ਦਾ ਨਿਰੀਖਣ ਕੀਤਾ ਗਿਆ ਜਿੱਥੇ ਕਿ ਉਨ੍ਹਾਂ ਤੂੜੀ ਸਬੰਧੀ ਲੱਗੀਆਂ ਮਸ਼ੀਨਾਂ ਦੀ ਗੱਲ ਧਿਆਨ ਵਿੱਚ ਆਈ। ਇਸ ਦੌਰਾਨ ਪਿੰਡ ਧੱਲੇਕੇ ਦੇ ਕਿਸਾਨ ਹਰਬੰਸ ਸਿੰਘ, ਅੰਗਰੇਜ ਸਿੰਘ ਅਤੇ ਪਿੰਡ ਜਨੇਰ ਦੇ ਕਿਸਾਨ ਸਵਰਨ ਸਿੰਘ, ਸੁਖਦੀਪ ਸਿੰਘ ਦੇ ਖੇਤਾਂ ਵਿੱਚ ਫ਼ਸਲ ਦੀ ਵਾਢੀ ਦੇਖੀ ਗਈ ਅਤੇ ਵਿਭਾਗ ਵੱਲੋਂ ਫਸਲ ਦਾ ਨਿਰੀਖਣ ਵੀ ਕੀਤਾ ਗਿਆ। ਇਸ ਤੋ ਇਲਾਵਾ ਉਨ੍ਹਾਂ ਦੱਸਿਆ ਕਿ ਫ਼ਸਲੀ ਵਿਭਿੰਨਤਾ ਅਧੀਨ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋ ਨਰਮੇ ਦੇ ਬੀਜ ਲਈ 33 ਪ੍ਰਤੀਸ਼ਤ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਫ਼ਸਲੀ ਵਿਭਿੰਨਤਾ ਹਿੱਤ ਨਰਮੇ ਦੀ ਫ਼ਸਲ ਨੂੰ ਵੱਧ ਤੋ ਵੱਧ ਰਕਬੇ ਹੇਠ ਲਿਆਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਵਿਸਾਖੀ ਦਾ ਮੇਲਾ ਵੇਖਣ ਆਏ ਪਰਿਵਾਰ ਦੀ ਗੱਡੀ ਨੂੰ ਲੱਗੀ ਅੱਗ, ਵਾਲ-ਵਾਲ ਬਚਿਆ ਪਰਿਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.