ਇਸ ਦੌਰਾਨ ਕਾਂਗਰਸ ਸਰਕਾਰ 'ਤੇ ਵੀ ਨਿਸ਼ਾਨੇ ਸਾਧਦਿਆਂ ਕਿਹਾ ਕਿ ਲੋਕੀਂ ਕਾਂਗਰਸ ਸਰਕਾਰ ਤੋਂ ਵੀ ਡਾਢੇ ਤੰਗ ਆਏ ਹੋਏ ਹਨ ਇਸ ਲਈ ਲੋਕ ਹੁਣ ਤੀਜਾ ਬਦਲ ਚਾਹੁੰਦੇ ਹਨ।
ਲੋਕ ਸਭਾ ਚੋਣਾਂ 'ਚ ਸੀਟਾਂ ਦੀ ਵੰਡ ਨੂੰ ਲੈ ਕੇ ਕਿਹਾ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਹਰੇਕ ਹਲਕੇ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ।
ਇਸ ਮੀਟਿੰਗ ਦੌਰਾਨ ਉਨ੍ਹਾਂ ਨਾਲ ਡਾ਼ ਰਤਨ ਸਿੰਘ ਅਜਨਾਲਾ, ਮਨਮੋਹਨ ਸਿੰਘ ਸਠਿਆਲਾ, ਕਰਨੈਲ ਸਿੰਘ ਪੀਰ ਮੁਹੰਮਦ, ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ ਮੌਜੂਦ ਸਨ।