ਮੋਗਾ: ਸ਼ਹਿਰ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਵਧੀਕੀਆਂ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜੱਥੇਦਾਰ ਤੋਤਾ ਸਿੰਘ, ਜਗਮੀਤ ਸਿੰਘ ਬਰਾੜ ਤੋ ਹੋਰ ਅਕਾਲੀ ਆਗੂ ਮੌਜੂਦ ਰਹੇ।
ਇਹ ਵੀ ਪੜ੍ਹੋ: ਕੋਟਕਪੂਰਾ ਗੋਲੀਕਾਂਡ: 19 ਜੁਲਾਈ ਨੂੰ ਹੋਵੇਗੀ ਅਗਲੀ ਸੁਣਵਾਈ
ਉੱਥੇ ਹੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਂਅ ਦੀ ਕੋਈ ਚੀਜ਼ ਨਹੀ ਹੈ, ਇੱਥੇ ਕਾਨੂੰਨ ਨੂੰ ਬੂਰੀ ਤਰ੍ਹਾਂ ਨਾ ਤਹਿਸ-ਨਹਿਸ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਝੂਠ ਦਾ ਸਹਾਰਾ ਲੈ ਕੇ ਬਣੀ ਹੈ, ਕਿਸੇ ਦਾ ਕੋਈ ਕੰਮ ਨਹੀ ਹੋ ਰਿਹਾ ਤੇ ਪਿੰਡਾ ਦੇ ਵਿਕਾਸ ਕਾਰਜ ਬੰਦ ਪਏ ਹਨ।
ਇਸ ਤੋਂ ਇਲਾਵਾ ਸਾਬਕਾ ਕੈਬਿਨੇਟ ਮੰਤਰੀ ਤੋਤਾ ਸਿੰਘ ਨੇ ਕਿਹਾ ਕਿ ਇਹ ਧਰਨਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕਾਗਰਸ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ੳਨ੍ਹਾਂ 'ਚੋਂ ਕੋਈ ਪੂਰਾ ਨਹੀ ਕੀਤਾ ਗਿਆ ਜਿਸ ਕਰਕੇ ਇਹ ਧਰਨਾ ਦਿੱਤਾ ਗਿਆ।