ETV Bharat / state

Tribute to Lala Lajpat Rai: ਅਮਨ ਅਰੋੜਾ ਨੇ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ।

author img

By

Published : Jan 28, 2023, 10:27 PM IST

Updated : Jan 29, 2023, 6:31 AM IST

Aman Arora paid tribute to Lala Lajpat Rai on his 158th birth anniversary

ਚੰਡੀਗੜ੍ਹ: ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ 'ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।

'ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ': ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜਿੰਦਾ ਰੱਖਣਗੇ ਬਲਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ।

ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਲੋਨੀਆਂ ਦੀ ਉਸਾਰੀ ਦੀ ਪ੍ਰਕਿਰਿਆ ਵਿੱਚ ਕਿਸੇ ਨੂੰ ਇਸ ਸਬੰਧੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

'ਮੁਹਾਲੀ ਵਿੱਚ 5000 ਫਲੈਟਾਂ ਦੀ ਕੀਤੀ ਜਾਵੇਗੀ ਉਸਾਰੀ': ਸਾਰਿਆਂ ਲਈ ਛੱਤ ਯਕੀਨੀ ਬਣਾਉਣ ਲਈ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ.) ਲਈ 25000 ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਮਾਡਾ ਵੱਲੋਂ ਈ.ਡਬਲਿਊ.ਐਸ. ਹਾਊਸਿੰਗ ਨੀਤੀ ਤਹਿਤ ਮੁਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਐਨ.ਓ.ਸੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ ਅਤੇ ਸਾਰੀਆਂ ਅਰਜ਼ੀਆਂ ਆਨਲਾਈਨ ਹੋ ਰਹੀਆਂ ਹਨ ਤੇ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਰਿਹਾ ਹੈ। ਐਨ.ਓ.ਸੀ ਜਾਰੀ ਕਰਨ ਲਈ 15 ਦਿਨ੍ਹਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ। ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਅਮਨ ਅਰੋੜਾ ਨੂੰ ਜ਼ਿਲ੍ਹਾ ਪੁਲਿਸ ਮੋਗਾ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਵਿੱਚ ਚੱਲ ਰਹੇ ਖੇਡ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਹਰਮਨਦੀਪ ਸਿੰਘ ਬਰਾੜ ਅਤੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਹਾਜ਼ਰ ਸਨ।

ਇਹ ਵੀ ਪੜ੍ਹੋ: Cabinet Minister Meet hayer Check players mess: ਖਿਡਾਰੀਆਂ ਦੀ ਮੈੱਸ ਵਿੱਚ ਬਿਨ੍ਹਾਂ ਦੱਸੇ ਪਹੁੰਚ ਗਏ ਮੀਤ ਹੇਅਰ, ਰੋਟੀ ਖਾ ਕੇ ਠੇਕੇਦਾਰ ਦੀ ਲਾ ਦਿੱਤੀ ਕਲਾਸ

Last Updated : Jan 29, 2023, 6:31 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.