ETV Bharat / state

PSPCL ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਸਾਂਝੇਦਾਰੀ ਨਾਲ "ਉੱਜਵਲ ਭਾਰਤ-ਉੱਜਵਲ ਭਵਿੱਖ" ਵਿਸ਼ੇ ’ਤੇ ਜਾਗਰੂਕਤਾ ਸਮਾਗਮ

ਮੋਗਾ ਵਿੱਚ PSPCLਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਸਾਂਝੇਦਾਰੀ ਨਾਲ "ਉੱਜਵਲ ਭਾਰਤ-ਉੱਜਵਲ ਭਵਿੱਖ" ਵਿਸ਼ੇ ’ਤੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਵਿਧਾਇਕਾ ਅਮਨਦੀਪ ਕੌਰ ਅਰੋੜਾ ਮੁੱਖ ਤੌਰ ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਮੁਫਤ ਬਿਜਲੀ ਦੇ ਮੁੱਦੇ ਅਤੇ ਹੋਰ ਗਾਰੰਟੀਆਂ ਨੂੰ ਕਈ ਅਹਿਮ ਗੱਲਾਂ ਕਹੀਆਂ ਹਨ।

ਉਜਵਲ ਭਾਰਤ ਉਜਵਲ ਭਵਿੱਖ ਵਿਸ਼ੇ ਤੇ ਜਾਗਰੂਕਤਾ ਸਮਾਗਮ

author img

By

Published : Jul 26, 2022, 4:32 PM IST

ਮੋਗਾ: ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਦਾਅਵੇ ਨਾਲ ਕਿਹਾ ਹੈ ਕਿ ਪੰਜਾਬ ਸੂਬੇ ਦੇ ਲੋਕਾਂ, ਕਿਸਾਨਾਂ ਅਤੇ ਕਾਰੋਬਾਰੀਆਂ ਨੂੰ ਲੋੜ ਮੁਤਾਬਿਕ ਨਿਰਵਿਘਨ ਬਿਜਲੀ ਸਪਲਾਈ ਦੇ ਮਾਮਲੇ ਵਿਚ ਦੇਸ਼ ਦਾ ਪਹਿਲਾ ਸੂਬਾ ਬਣੇਗਾ। ਇਸ ਦੀ ਉਦਾਹਰਣ ਮੌਜੂਦਾ ਝੋਨੇ ਦੇ ਬਿਜਾਈ ਸੀਜ਼ਨ ਤੋਂ ਹੀ ਮਿਲ ਸਕਦੀ ਹੈ। ਉਹ ਸਥਾਨਕ ਆਈ ਐਸ ਐਫ ਕਾਲਜ ਆਫ ਫਾਰਮੇਸੀ ਵਿਖੇ ਪੀ ਐੱਸ ਪੀ ਸੀ ਐੱਲ ਅਤੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਦੀ ਸਾਂਝੇਦਾਰੀ ਨਾਲ " ਉੱਜਵਲ ਭਾਰਤ - ਉੱਜਵਲ ਭਵਿੱਖ " ਵਿਸ਼ੇ ਉੱਤੇ ਕਰਵਾਏ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।

ਉਜਵਲ ਭਾਰਤ ਉਜਵਲ ਭਵਿੱਖ ਵਿਸ਼ੇ ਤੇ ਜਾਗਰੂਕਤਾ ਸਮਾਗਮ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੂਬੇ ਦੇ ਲੋਕਾਂ ਨੂੰ ਕੁਝ ਗਰੰਟੀਆਂ ਦਿੱਤੀਆਂ ਸਨ ਜੋ ਕਿ ਪੂਰੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਸਭ ਤੋਂ ਪਹਿਲੀ ਗਰੰਟੀ ਹਰੇਕ ਵਰਗ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦੀ ਸੀ ਜੋ ਕਿ ਪਹਿਲੀ ਜੁਲਾਈ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਤੀ ਮਹੀਨਾ 300 ਅਤੇ ਦੋ ਮਹੀਨੇ ਲਈ 600 ਯੂਨਿਟ ਤੱਕ ਦੀ ਖਪਤ ਤੱਕ ਬਿਜਲੀ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਪੰਜਾਬ ਸਰਕਾਰ ਦਾ ਇਹ ਸੂਬੇ ਦੇ ਲੋਕਾਂ ਨੂੰ ਬਹੁਤ ਵੱਡਾ ਤੋਹਫ਼ਾ ਹੈ। ਓਸੇ ਤਰ੍ਹਾਂ ਹੀ ਹੋਰ ਗਰੰਟੀਆਂ ਵੀ ਜਲਦੀ ਹੀ ਪੂਰੀਆਂ ਕਰ ਦਿੱਤੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ ਕੁਝ ਸਮਾਂ ਹੋਰ ਦੇਣ। ਇੱਕ ਇੱਕ ਕਰਕੇ ਹਰੇਕ ਗਰੰਟੀ ਪੂਰੀ ਕਰ ਦਿੱਤੀ ਜਾਵੇਗੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਦੇਸ਼ ਵਿਚ ਬਿਜਲੀ ਉਤਪਾਦਨ ਨੂੰ ਵਧਾਉਣ ਲਈ ਬਹੁਤ ਵੱਡੇ ਉਪਰਾਲੇ ਕੀਤੇ ਗਏ ਹਨ। ਦੇਸ਼ ਵਿਚ ਪਿਛਲੇ 8 ਸਾਲਾਂ ਦੌਰਾਨ ਬਿਜਲੀ ਉਤਪਾਦਨ 2.48 ਲੱਖ ਮੈਗਾਵਾਟ ਤੋਂ ਵੱਧ ਕੇ 4.35 ਲੱਖ ਮੈਗਾਵਾਟ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਿਜਲੀ ਤੋਂ ਬਿਨਾਂ ਜ਼ਿੰਦਗੀ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਇਸ ਕਰਕੇ ਸਾਨੂੰ ਬਿਜਲੀ ਦੀ ਬਹੁਤ ਹੀ ਸੰਜਮ ਨਾਲ ਵਰਤੋਂ ਕਰਨੀ ਚਾਹੀਦੀ ਹੈ। ਡੀਸੀ ਨੇ ਕਿਹਾ ਕਿ ਜੇਕਰ ਬਿਜਲੀ ਦੀ ਦੁਰਵਰਤੋਂ ਕਰਾਂਗੇ ਤਾਂ ਦੇਸ਼ ਦਾ ਵਿਕਾਸ ਰੁਕ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਾਣੀ ਬਚਾਓ ਪੈਸੇ ਕਮਾਓ ਯੋਜਨਾ ਦਾ ਲਾਭ ਲੈਣਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ਕਾਰਗਿਲ ਦੇ ਸ਼ਹੀਦਾਂ ਨੂੰ ਸੀਐੱਮ ਮਾਨ ਦੀ ਸ਼ਰਧਾਂਜਲੀ, ਕਿਹਾ-'ਦੇਸ਼ ਹਮੇਸ਼ਾ ਰਹੇਗਾ ਕਰਜ਼ਈ'

ETV Bharat Logo

Copyright © 2024 Ushodaya Enterprises Pvt. Ltd., All Rights Reserved.