ETV Bharat / state

ਮੋਗਾ 'ਚ ਸ਼੍ਰੋਮਣੀ ਅਕਾਲੀ ਦਲ ਦੇ 51 ਮੈਂਬਰੀ ਜਥੇਬੰਦਕ ਢਾਂਚੇ ਦਾ ਐਲਾਨ - ਜਥੇਦਾਰ ਤੋਤਾ ਸਿੰਘ

ਸਾਬਕਾ ਕੈਬਿਨੇਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਮਹਿਣਾ ਦੇ ਜੱਥੇਬੰਦਕ ਢਾਂਚੇ ਦੀ 51 ਮੈਂਬਰੀ ਸੂਚੀ ਦਾ ਐਲਾਨ ਕੀਤਾ ਗਿਆ ਹੈ।

ਫ਼ੋਟੋ।
ਫ਼ੋਟੋ।
author img

By

Published : Aug 11, 2020, 11:02 AM IST

ਮੋਗਾ: ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਬਕਾ ਕੈਬਿਨੇਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਸਰਪ੍ਰਸਤੀ ਹੇਠ ਅਤੇ ਸਰਕਲ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਮਹਿਣਾ ਦੇ ਜੱਥੇਬੰਦਕ ਢਾਂਚੇ ਦੀ 51 ਮੈਂਬਰੀ ਸੂਚੀ ਦਾ ਐਲਾਨ ਕੀਤਾ ਗਿਆ।

ਇਸ ਮੌਕੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਰਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਸਾਬਕਾ ਵਾਈਸ ਚੈਅਰਮੇਨ ਸਾਬਕਾ ਸਰਪੰਚ ਨਿਹਾਲ ਸਿੰਘ ਭੁੱਲਰ ਤਲਵੰਡੀ ਭੂੰਗੇਰੀਆ ਨੂੰ ਸਰਕਲ ਮਹਿਣਾ ਦਾ ਪ੍ਰਧਾਨ ਨਿਯੁਕਤ ਕੀਤਾ। ਇਸ ਤੋਂ ਇਲਾਵਾ 51 ਮੈਂਬਰੀ ਜੱਥੇਬੰਦਕ ਢਾਂਚੇ ਦੇ ਮੈਂਬਰਾ ਦੀ ਸੂਚੀ ਵੀ ਜਾਰੀ ਕੀਤੀ।

ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪੁੱਜੇ ਜੱਥੇਦਾਰ ਤੋਤਾ ਸਿੰਘ ਦੇ ਪੀਏ ਰਾਜਿੰਦਰ ਸਿੰਘ ਡੱਲਾ ਅਤੇ ਸਾਬਕਾ ਵਾਈਸ ਚੈਅਰਮੇਨ ਸਾਬਕਾ ਸਰਪੰਚ ਨਿਹਾਲ ਸਿੰਘ ਭੁੱਲਰ ਨੇ ਇਕੱਠ ਨੂੰ ਸੰਬੋਧਨ ਕਰਦਿਆ ਕਿਹਾ ਸਾਨੂੰ ਆਸ ਹੈ ਕਿ ਜਿਨ੍ਹਾਂ ਵਰਕਰਾਂ ਨੂੰ ਜੱਥੇਬੰਦਕ ਢਾਂਚੇ ਵਿੱਚ ਚੁਣਿਆ ਹੈ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਮਿਹਨਤ ਕਰਨਗੇ।

ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ ਜੋ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਸਮੇਂ ਜਥੇਦਾਰ ਤੋਤਾ ਸਿੰਘ ਨੇ ਹਲਕਾ ਧਰਮਕੋਟ ਦਾ ਸਿਰਤੋੜ ਵਿਕਾਸ ਕਰਾਇਆ ਹੈ ਉਹ ਅੱਜ ਮੂੰਹੋਂ ਬੋਲ ਰਿਹਾ ਹੈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਜਥੇਦਾਰ ਤੋਤਾ ਸਿੰਘ ਵੱਲੋਂ ਕੀਤੇ ਵਿਕਾਸ ਕਾਰਜਾਂ ਤੋਂ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਇਸ ਮੌਕੇ ਨਿਹਾਲ ਸਿੰਘ ਭੁੱਲਰ ਨੇ ਕਿਹਾ ਕਿ ਕਾਗਰਸ ਦੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦਰਮਿਆਨ ਹਲਕਾ ਧਰਮਕੋਟ ਅੰਦਰ ਅਜਿਹਾ ਕੋਈ ਪ੍ਰੋਜੈਕਟ ਨਹੀ ਆਇਆ ਸਗੋਂ ਹਲਕਾ ਧਰਮਕੋਟ ਜੱਥੇਦਾਰ ਤੋਤਾ ਸਿੰਘ ਵਲੋ ਲਿਆਂਦੇ ਵੱਡੇ-ਵੱਡੇ ਪ੍ਰੋਜੈਕਟਾਂ ਨੂੰ ਰੋਕਣ ਵਿੱਚ ਹਲਕੇ ਦੇ ਵਿਧਾਇਕ ਨੇ ਅਹਿਮ ਰੋਲ ਅਦਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਜੱਥੇਦਾਰ ਤੋਤਾ ਸਿੰਘ ਵੱਲੋਂ ਬਾਜੇਕੇ ਅਤੇ ਕੰੜਿਆਲ ਵਿੱਚ ਲਿਆਂਦੇ ਡਿਗਰੀ ਕਾਲਜਾਂ ਦਾ ਕੰਮ ਰੋਕ ਹਲਕੇ ਦੇ ਵਿਧਾਇਕ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਹਲਕੇ ਵਿਚ ਕੋਈ ਅਜਿਹਾ ਵੱਡਾ ਪ੍ਰਾਜੈਕਟ ਨਹੀਂ ਲਗਾਉਣਾ ਚਾਹੁੰਦੇ ਜਿਸ ਨਾਲ ਹਲਕੇ ਦੇ ਲੋਕਾਂ ਦਾ ਫ਼ਾਇਦਾ ਹੋ ਸਕੇ। ਉਨ੍ਹਾਂ ਕਿਹਾ ਕਿ ਅੱਜ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਤੇ ਕਾਗਰਸੀ ਵਿਧਾਇਕ ਕਾਂਗਰਸ ਸਰਕਾਰ ਦੇ ਸੋਹਲੇ ਗਾ ਰਹੇ ਹਨ ਜਿਸ ਮੁੱਖ ਮੰਤਰੀ ਦੇ ਆਪਣੇ ਹੀ ਮੰਤਰੀ ਉਲਟ ਹੋਣ ਉਸ ਸਰਕਾਰ ਤੋਂ ਵਿਕਾਸ ਦੀ ਕੀ ਆਸ ਕੀਤੀ ਜਾ ਸਕਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.